27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਦੁੱਧ ਤੇ ਰਸਾਂ ਦਾ ਲੰਗਰ ਲਗਾਇਆ <br/>

Ad Position 21
No active advertisement
ਅਜੀਤ ਡੈਸਕ 30-12-2025
ਮੁੱਦਕੀ, 29 ਦਸੰਬਰ (ਭਾਰਤ ਭੂਸ਼ਨ ਅਗਰਵਾਲ)-ਚਾਰੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸਮੂਹ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਦੀ ਯਾਦ 'ਚ ਪੁਰਾਣਾ ਬਾਜ਼ਾਰ ਮੁੱਦਕੀ ਵਿਖੇ ਬਾਬਾ ਬੇਰੀ ਵਾਲਾ ਦਰਗਾਹ 'ਤੇ ਸੰਗਤਾਂ ਵਲੋਂ ਦੁੱਧ ਤੇ ਰਸਾਂ ਦਾ ਲੰਗਰ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਬਾ ਗਗਨਦੀਪ ਸਿੰਘ ਨੇ ਕਿਹਾ ਕਿ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ ਦੀਆਂ ਕੁਰਬਾਨੀਆਂ ਨੂੰ ਦਿਲੋਂ ਸ਼ਰਧਾਂਜਲੀ ਦਿੰਦੇ ਹੋਏ ਇਸ ਸੇਵਾ ਦੀ ਪਹਿਲਕਦਮੀ ਡੂੰਘੇ ਸਤਿਕਾਰ ਅਤੇ ਭਗਤੀ ਭਾਵਨਾ ਨਾਲ ਕੀਤੀ | ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਸਿਖਾਏ ਗਏ ਸੇਵਾ, ਸਿਮਰਨ ਅਤੇ ਸਰਬੱਤ ਦਾ ਭਲਾ ਦੀ ਸੱਚੀ ਭਾਵਨਾ ਨੂੰ ਦਰਸਾਉਂਦੇ ਹੋਏ ਦੇਬਣ ਸਿੰਘ, ਜੋਗਿੰਦਰ ਸਿੰਘ, ਪ੍ਰੇਮ ਕੁਮਾਰ, ਜਗਦੀਸ਼ ਕੁਮਾਰ, ਰਣਜੋਧ ਸਿੰਘ, ਗਗਨਦੀਪ ਸਿੰਘ, ਹਰਪ੍ਰੀਤ ਸਿੰਘ, ਰਾਜੂ, ਨਵਕਰਨ ਸਿੰਘ, ਆਕਾਸ਼ਦੀਪ ਸਿੰਘ, ਸ਼ੀਤਲ ਕੁਮਾਰ ਆਦਿ ਨੇ ਸੇਵਾ ਨਿਭਾਈ |

Ad Position 22
No active advertisement
ਪਿਛਲੀ ਖ਼ਬਰ 2 ਗਰਾਮ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਯਾਦ 'ਚ ਕਰਵਾਇਆ ਧਾਰਮਿਕ ਸਮਾਗਮ <br/>
Ad Position 24