27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

2 ਗਰਾਮ ਹੈਰੋਇਨ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 30-12-2025
ਮੱਲਾਂਵਾਲਾ, 29 ਦਸੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਥਾਣਾ ਆਰਿਫ਼ ਕੇ ਪੁਲਿਸ ਨੇ ਇਕ ਵਿਅਕਤੀ ਨੂੰ 2 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਨਿਰਮਲ ਸਿੰਘ ਅਨੁਸਾਰ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਦਾਣਾ ਮੰਡੀ ਆਰਿਫ਼ ਕੇ ਪਾਸ ਪੁੱਜੇ ਤਾਂ ਦਾਣਾ ਮੰਡੀ ਵਿਚ ਬਣੇ ਸ਼ੈੱਡ ਥੱਲੇ ਇਕ ਵਿਅਕਤੀ ਦਿਖਾਈ ਦਿੱਤਾ | ਜੋ ਕੋਈ ਨਸ਼ੀਲੀ ਵਸਤੂ ਦਾ ਸੇਵਨ ਕਰ ਰਿਹਾ ਸੀ | ਜਿਸ ਨੂੰ ਕਾਬੂ ਕਰਕੇ ਉਸ ਦੀ ਪਛਾਣ ਪੁੱਛੀ ਤਾਂ ਉਸ ਨੇ ਆਪਣੀ ਪਛਾਣ ਜਸਕਰਨ ਸਿੰਘ ਉਰਫ਼ ਗੋਰਾ ਪੁੱਤਰ ਰੇਸ਼ਮ ਸਿੰਘ ਉਰਫ਼ ਮਿੱਠੂ ਵਾਸੀ ਮੁੱਠਿਆਂ ਵਾਲਾ ਵਜੋਂ ਦੱਸੀ | ਮੁਲਜ਼ਮ ਵਲੋਂ ਸੁੱਟੇ ਗਏ ਮੋਮੀ ਲਿਫਾਫੇ ਦੀ ਜਦ ਜਾਂਚ ਕੀਤੀ ਤਾਂ ਉਸ ਵਿਚੋਂ 2 ਗਰਾਮ ਹੈਰੋਇਨ, 1 ਪੰਨੀ, 1 ਲਾਈਟਰ ਤੇ 20 ਰੁਪਏ ਦਾ ਨੋਟ ਬਰਾਮਦ ਹੋਇਆ | ਪੁਲਿਸ ਨੇ ਉਕਤ ਵਿਅਕਤੀ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਵਲੋਂ ਲੋੜਵੰਦ ਪਰਿਵਾਰਾਂ ਨੂੰ ਵੰਡੇ ਮਹੀਨਾਵਾਰ ਸਹਾਇਤਾ ਰਾਸ਼ੀ ਦੇ ਚੈੱਕ <br/> ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਦੁੱਧ ਤੇ ਰਸਾਂ ਦਾ ਲੰਗਰ ਲਗਾਇਆ <br/>
Ad Position 24