ਫ਼ਿਰੋਜ਼ਪੁਰ, 29 ਦਸੰਬਰ (ਰਾਕੇਸ਼ ਚਾਵਲਾ)-ਸੇਵੀਅਰ ਸਿੰਘ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਮਾਜ ਸੇਵੀ ਡਾ. ਐੱਸ.ਪੀ ਸਿੰਘ ਉਬਰਾਏ ਦੀ ਅਗਵਾਈ ਵਿਚ ਅਤੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਫ਼ਿਰੋਜ਼ਪੁਰ ਸਿਟੀ ਦੇ ਬੱਸ ਸਟੈਂਡ ਅੰਦਰ ਬਣੇ ਕਾਮਰੇਡ ਦਿਆਲ ਸਿੰਘ ਸੰਧੂ ਹਾਲ ਵਿਚ ਕਰਵਾਏ ਗਏ ਸਾਦੇ ਸਮਾਗਮ ਦੌਰਾਨ ਫ਼ਿਰੋਜ਼ਪੁਰ ਸਿਟੀ, ਛਾਉਣੀ ਅਤੇ ਮਮਦੋਟ ਇਲਾਕੇ ਨਾਲ ਸਬੰਧਿਤ 32 ਜ਼ਰੂਰਤਮੰਦਾਂ, ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਗਏ | ਇਹ ਚੈੱਕ ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਦੀ ਦੇਖ ਰੇਖ ਹੇਠ ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਜ਼ਿਲ੍ਹਾ ਜਰਨਲ ਸਕੱਤਰ ਪਾਲ ਸਿੰਘ ਅਤੇ ਹੋਰ ਮੈਂਬਰਾਂ ਵਲੋਂ ਵੰਡੇ ਗਏ | ਇਸ ਮੌਕੇ ਸਿਟੀ ਅਤੇ ਛਾਉਣੀ ਛਾਉਣੀ ਇੰਚਾਰਜ ਬਲਵਿੰਦਰ ਪਾਲ ਸ਼ਰਮਾ, ਸਿਟੀ ਅਤੇ ਛਾਉਣੀ ਦੇ ਇਸਤਰੀ ਵਿੰਗ ਦੇ ਇੰਚਾਰਜ ਤਲਵਿੰਦਰ ਕੌਰ ਅਤੇ ਰਣਧੀਰ ਜੋਸ਼ੀ ਵਲੋਂ ਦੱਸਿਆ ਗਿਆ | ਦੱਸਿਆ ਕਿ ਸੰਸਥਾ ਦੇ ਬਾਨੀ ਡਾ. ਐੱਸ.ਪੀ ਸਿੰਘ ਓਬਰਾਏ ਵਲੋਂ ਲੰਮੇ ਸਮੇਂ ਤੋਂ ਲੋੜਵੰਦਾਂ ਦੀ ਭਲਾਈ ਦੇ ਕਿਸੇ ਹੋਰ ਤੋਂ ਮਾਲੀ ਮਦਦ ਲਏ ਆਪਣੀ ਕਿਰਤ ਕਮਾਈ ਵਿਚੋਂ ਲਗਾਤਾਰ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ |