27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਕੰਬੋਜ ਅਕੈਡਮੀ ਨੂੰ ਧਰਾਗਵਾਲਾ ਵਿਖੇ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 30-12-2025
ਅਬੋਹਰ, 29 ਦਸੰਬਰ (ਸੁਖਜੀਤ ਸਿੰਘ ਬਰਾੜ)-ਕੰਬੋਜ ਅਕੈਡਮੀ ਅਬੋਹਰ ਨੂੰ ਕਰਨਵੀਰ ਸਪੋਰਟਸ ਕਲੱਬ ਧਰਾਂਗ ਵਾਲਾ ਵੱਲੋਂ ਕਰਵਾਏ ਗਏ 27ਵੇਂ Tਨਸ਼ਿਆਂ ਵਲੋਂ ਮੁੱਖ ਮੋੜੋU ਮੇਲੇ ਦੌਰਾਨ ਸਮਾਜਿਕ ਭਲਾਈ ਅਤੇ ਨਸ਼ਾ ਮੁਕਤੀ ਲਈ ਕੀਤੇ ਜਾ ਰਹੇ ਯਤਨਾਂ ਦੇ ਸਨਮਾਨ ਵਜੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੇਲੇ ਦੇ ਆਯੋਜਕਾਂ ਨੇ ਕਿਹਾ ਕਿ ਕੰਬੋਜ ਅਕੈਡਮੀ ਅਬੋਹਰ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿਚ ਅਹਿਮ ਭੂਮਿਕਾ ਨਿਭਾ ਰਹੀ ਹੈ | ਅਕੈਡਮੀ ਵੱਲੋਂ ਖੇਡਾਂ ਰਾਹੀਂ ਅਨੁਸ਼ਾਸਨ, ਸਿਹਤਮੰਦ ਜੀਵਨ ਸ਼ੈਲੀ ਅਤੇ ਸਕਾਰਾਤਮਿਕ ਸੋਚ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ |ਕਰਨਵੀਰ ਸਪੋਰਟਸ ਕਲੱਬ ਧਰਾਂਗ ਵਾਲਾ ਦੇ ਪ੍ਰਧਾਨ ਅਤੇ ਹੋਰ ਪਦ-ਅਧਿਕਾਰੀਆਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅਜਿਹੀਆਂ ਅਕੈਡਮੀਆਂ ਸਮਾਜ ਲਈ ਰੀੜ੍ਹ ਦੀ ਹੱਡੀ ਹਨ, ਜੋ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਲੈ ਜਾਂਦੀਆਂ ਹਨ | ਉਨ੍ਹਾਂ ਨੇ ਕਿਹਾ ਕਿ ਨਸ਼ਾ ਇਕ ਸਮਾਜਿਕ ਬੁਰਾਈ ਹੈ, ਜਿਸ ਤੋਂ ਛੁਟਕਾਰਾ ਪਾਉਣ ਲਈ ਖੇਡਾਂ, ਸਭਿਆਚਾਰ ਅਤੇ ਸਿੱਖਿਆ ਵਰਗੇ ਮਾਧਿਅਮ ਬਹੁਤ ਅਹਿਮ ਹਨ | ਇਸ ਮੌਕੇ ਕੰਬੋਜ ਅਕੈਡਮੀ ਅਬੋਹਰ ਦੇ ਪ੍ਰਤੀਨਿਧੀਆਂ ਨੇ ਸਨਮਾਨ ਪ੍ਰਾਪਤ ਕਰਦਿਆਂ ਕਲੱਬ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਨੂੰ ਹੋਰ ਜੋਸ਼ ਅਤੇ ਜ਼ਿੰਮੇਵਾਰੀ ਨਾਲ ਸਮਾਜ ਸੇਵਾ ਕਰਨ ਲਈ ਪ੍ਰੇਰਿਤ ਕਰੇਗਾ | ਉਨ੍ਹਾਂ ਨੇ ਭਰੋਸਾ ਦਿੱਤਾ ਕਿ ਅਕੈਡਮੀ ਭਵਿੱਖ ਵਿਚ ਵੀ ਨੌਜਵਾਨਾਂ ਨੂੰ ਨਸ਼ਾ ਮੁਕਤ ਸਮਾਜ ਦੀ ਰਚਨਾ ਲਈ ਖੇਡਾਂ ਨਾਲ ਜੋੜਦੀ ਰਹੇਗੀ ਤੇ ਉਹ ਅੱਗੇ ਵੀ ਨੌਜਵਾਨ ਪੀੜ੍ਹੀ ਨੂੰ ਨਸ਼ਾ ਮੁਕਤ ਅਤੇ ਖੇਡਾਂ ਨਾਲ ਜੋੜਨ ਲਈ ਆਪਣੀ ਸੇਵਾ ਜਾਰੀ ਰੱਖਣਗੇ | ਮੇਲੇ ਦੌਰਾਨ ਵੱਖ-ਵੱਖ ਸਮਾਜਿਕ, ਖੇਡ ਅਤੇ ਸਭਿਆਚਾਰਕ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ ਅਤੇ ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋ ਕੇ ਲੜਨ ਦਾ ਸੱਦਾ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਕਾਨੂੰਨ ਖ਼ਤਮ ਕਰਨ ਵਿਰੁੱਧ ਨਰੇਗਾ ਮੁਲਾਜ਼ਮਾਂ ਵੱਲੋਂ ਜ਼ਿਲ੍ਹਾ ਪੱਧਰੀ ਧਰਨਾ <br/> ਅਗਲੀ ਖ਼ਬਰ ਮਾਂ ਭਗਵਤੀ ਲੰਗਰ ਕਮੇਟੀ ਅਬੋਹਰ, ਮਲੋਟ ਨੇ ਭੰਡਾਰੇ ਦੀ ਸਮੱਗਰੀ ਦਾ ਟਰੱਕ ਕੀਤਾ ਰਵਾਨਾ <br/>
Ad Position 24