23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਸ਼ਹਿਰੀ ਸਰਕਲ ਪ੍ਰਧਾਨ ਅਜੀਤ ਪਾਲ ਰਿੰਕੂ ਨੇ ਬੌਬੀ ਮਾਨ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 31-12-2025
ਅਬੋਹਰ, 30 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)- ਵਿਧਾਨ ਸਭਾ ਹਲਕਾ ਅਬੋਹਰ ਦੇ ਸ਼ਹਿਰੀ ਸਰਕਲ ਪ੍ਰਧਾਨ ਅਜੀਤ ਪਾਲ ਸਿੰਘ ਰਿੰਕੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਫ਼ਾਜ਼ਿਲਕਾ ਪ੍ਰਧਾਨ ਨਰਦੇਵ ਸਿੰਘ ਬੌਬੀ ਮਾਨ ਨਾਲ ਉਨ੍ਹਾਂ ਦੇ ਜੱਦੀ ਪਿੰਡ ਚੱਕ ਸੁਹੇਲੇ ਵਾਲਾ ਵਿਖੇ ਮੁਲਾਕਾਤ ਕਰਦੇ ਹੋਏ ਅਬੋਹਰ ਹਲਕੇ ਸੰਬੰਧੀ ਵਿਚਾਰ ਚਰਚਾ ਕੀਤੀਆਂ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਜੀਤ ਪਾਲ ਸਿੰਘ ਰਿੰਕੂ ਨੇ ਦੱਸਿਆ ਕਿ ਮਾਨ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਦਾ ਜੁਝਾਰੂ ਪਰਿਵਾਰ ਰਿਹਾ ਹੈ ਅਤੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੀਆਂ ਸੇਵਾਵਾਂ ਕਰ ਰਿਹਾ ਹੈ | ਜਿਸ ਤਹਿਤ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਣੇ ਪਾਰਟੀ ਹਾਈਕਮਾਂਡ ਵਲੋਂ ਨਰਦੇਵ ਸਿੰਘ ਬੌਬੀ ਮਾਨ ਨੂੰ ਜ਼ਿਲ੍ਹਾ ਫ਼ਾਜ਼ਿਲਕਾ ਦੇ ਸ਼ਹਿਰੀ ਖੇਤਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਬੌਬੀ ਮਾਨ ਨਾਲ ਮੁਲਾਕਾਤ ਕਰਦੇ ਹੋਏ ਅਬੋਹਰ ਹਲਕੇ ਵਿਚ ਪਾਰਟੀ ਦੀਆਂ ਗਤੀਵਿਧੀਆਂ ਸੰਬੰਧੀ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲਗਾਤਾਰ ਅਬੋਹਰ ਹਲਕੇ ਵਿਚ ਚੰਗੀ ਪਕੜ ਬਣਾ ਰਿਹਾ ਹੈ ਅਤੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿਚ ਵੀ ਸ਼੍ਰੋਮਣੀ ਅਕਾਲੀ ਦਲ ਹੋਰ ਬਿਹਤਰ ਪ੍ਰਦਰਸ਼ਨ ਕਰੇਗਾ | ਉਨ੍ਹਾਂ ਬੌਬੀ ਮਾਨ ਨੂੰ ਆਗਾਮੀ ਚੋਣਾਂ ਦੇ ਮੱਦੇਨਜ਼ਰ ਜਲਦੀ ਹੀ ਹਲਕੇ ਵਿਚ ਆ ਕੇ ਮੀਟਿੰਗ ਕਰਨ ਦਾ ਸੱਦਾ ਵੀ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ (ਜ) ਫ਼ਾਜ਼ਿਲਕਾ ਨੇ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਦਾ ਲਿਆ ਜਾਇਜ਼ਾ <br/> ਅਗਲੀ ਖ਼ਬਰ ਲੁਧਿਆਣਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 1 ਕਿੱਲੋ 500 ਗ੍ਰਾਮ ਅਫ਼ੀਮ ਸਮੇਤ 2 ਕਾਬੂ <br/>
Ad Position 24