22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਹੈਰੋਇਨ ਸਮੇਤ ਦੋ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 31-12-2025
ਅਬੋਹਰ, 30 ਦਸੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਹੌਲਦਾਰ ਹਰਸ ਕੁਮਾਰ ਪੁਲਿਸ ਪਾਰਟੀ ਸਮੇਤ ਸਥਾਨਕ ਅਨਾਜ ਮੰਡੀ ਨੇੜੇ ਗਸ਼ਤ ਉੱਪਰ ਜਾ ਰਹੇ ਸਨ ਤਾਂ ਇਸ ਦੌਰਾਨ ਦੋ ਨੌਜਵਾਨ ਮੰਡੀ ਦੀ ਕੰਧ ਨੇੜੇ ਬੈਠੇ ਸਨ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ | ਜਦੋਂ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 3 ਗਰਾਮ ਹੈਰੋਇਨ ਬਰਾਮਦ ਹੋਈ | ਗਿ੍ਫ਼ਤਾਰ ਕੀਤੇ ਨੌਜਵਾਨਾਂ ਦੀ ਪਹਿਚਾਣ ਸੰਜੀਤ ਕੁਮਾਰ ਪੁੱਤਰ ਨਦੰਨਦਾਸ ਵਾਸੀ ਸਥਾਨਕ ਅਜੀਤ ਨਗਰ, ਬਲਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਬਸਤੀ ਖੇਤਾ, ਕੈਨਾਲ ਕਾਲੋਨੀ ਬਠਿੰਡਾ ਵਜੋਂ ਹੋਈ | ਥਾਣਾ ਪੁਲਿਸ ਵਲੋਂ ਉਕਤ ਦੋਵੇਂ ਨੌਜਵਾਨਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਬਰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਕੈਂਟਰ ਦੀ ਟੱਕਰ ਵੱਜਣ ਨਾਲ ਇਕ ਵਿਅਕਤੀ ਦੀ ਮੌਤ <br/> ਅਗਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ 4 ਨੂੰ
Ad Position 24