29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਚਾਲੂ ਭੱਠੀ ਤੇ ਨਾਜਾਇਜ਼ ਦੇਸੀ ਸ਼ਰਾਬ ਸਮੇਤ ਦੋ ਵਿਅਕਤੀ ਕਾਬੂ <br/>

Ad Position 21
No active advertisement
ਅਜੀਤ ਡੈਸਕ 01-06-2025
ਅਜਨਾਲਾ, 31 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਮਜੀਠਾ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਤੋਂ ਬਾਅਦ ਐਕਸਾਈਜ਼ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਨਾਜਾਇਜ਼ ਦੇਸੀ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਡੱੱਲਾ ਰਾਜਪੂਤਾਂ 'ਚ ਚਾਲੂ ਭੱਠੀ, ਕੱਚੀ ਲਾਹਣ ਅਤੇ ਨਾਜਾਇਜ਼ ਦੇਸੀ ਸ਼ਰਾਬ ਸਮੇਤ 1 ਵਿਅਕਤੀ ਨੂੰ ਕਾਬੂ ਕਰਨ ਤੋਂ ਇਲਾਵਾ ਇੱਕ ਹੋਰ ਵਿਅਕਤੀ ਨੂੰ 25 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਮੈਡਮ ਜਗਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਾਲ ਸਿੰਘ ਪੁੱਤਰ ਬਿਸ਼ਨ ਸਿੰਘ ਵਾਸੀ ਪਿੰਡ ਡੱਲਾ ਰਾਜਪੂਤਾਂ ਆਪਣੇ ਘਰ ਵਿਚ ਨਾਜਾਇਜ਼ ਦੇਸੀ ਸ਼ਰਾਬ ਕੱਢ ਕੇ ਵੇਚਣ ਦਾ ਧੰਦਾ ਕਰਦਾ ਹੈ, ਜਿਸ ਤੋਂ ਬਾਅਦ ਥਾਣਾ ਅਜਨਾਲਾ ਦੀ ਪੁਲਿਸ ਪਾਰਟੀ ਨੂੰ ਨਾਲ ਲੈ ਕੇ ਜਦ ਉਕਤ ਵਿਅਕਤੀ ਦੇ ਘਰ ਰੇਡ ਕੀਤੀ ਗਈ ਤਾਂ ਘਰ ਵਿਚ ਇੱਕ ਵਿਅਕਤੀ ਨਜਾਇਜ਼ ਦੇਸੀ ਸ਼ਰਾਬ ਕੱਢ ਰਿਹਾ ਸੀ, ਜਿਸ ਨੂੰ ਮੌਕੇ ਤੇ ਕਾਬੂ ਕਰਕੇ ਉਥੋਂ 180 ਕਿੱਲੋ ਲਾਹਣ, 6 ਬੋਤਲਾਂ ਨਜਾਇਜ਼ ਦੇਸੀ ਸ਼ਰਾਬ ਅਤੇ ਚਾਲੂ ਭੱਠੀ ਬਰਾਮਦ ਕੀਤੀ ਗਈ, ਉਨ੍ਹਾਂ ਦੱਸਿਆ ਕਿ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀ ਪਾਲ ਸਿੰਘ ਪੁੱਤਰ ਬਿਸ਼ਨ ਸਿੰਘ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ | ਐਕਸਾਈਜ਼ ਇੰਸਪੈਕਟਰ ਮੈਡਮ ਜਗਦੀਪ ਕੌਰ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਗੁਪਤ ਸੂਚਨਾ ਦੇ ਅਧਾਰ ਤੇ ਕਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਪੂੰਗਾ ਜੋ ਕਿ ਆਪਣੀ ਐਕਟਿਵਾ ਵਿਚ ਨਜਾਇਜ਼ ਦੇਸੀ ਸ਼ਰਾਬ ਲੈ ਕੇ ਜਾ ਰਿਹਾ ਸੀ ਨੂੰ ਕਾਬੂ ਕਰਕੇ ਉਸ ਕੋਲੋਂ ਪਲਾਸਟਿਕ ਦੇ ਪੈਕਟਾਂ ਵਿਚ ਬੰਦ 25 ਬੋਤਲਾਂ ਨਜਾਇਜ਼ ਦੇਸੀ ਸ਼ਰਾਬ ਬਰਾਮਦ ਕਰਕੇ ਉਸ ਖ਼ਿਲਾਫ਼ ਵੀ ਥਾਣਾ ਅਜਨਾਲਾ ਵਿਖੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਉਨ੍ਹਾਂ ਅੱਗੇ ਦੱਸਿਆ ਕਿ ਐਕਸਾਈਜ਼ ਵਿਭਾਗ ਦੀ ਟੀਮ ਵਲੋਂ ਪਿੰਡ ਫੱਤੇਵਾਲ 'ਚ ਲਾਵਾਰਸ ਜਗ੍ਹਾ 'ਚੋਂ 4 ਪਲਾਸਟਿਕ ਦੇ ਕੈਨਾਂ ਵਿਚੋਂ 140 ਕਿੱਲੋ ਅਤੇ ਇੱਕ ਲੋਹੇ ਦੇ ਡਰੰਮ ਵਿਚੋਂ 200 ਕਿੱਲੋ ਕੱਚੀ ਲਾਹਣ ਬਰਾਮਦ ਕਰਕੇ ਉਸਨੂੰ ਮੌਕ'ਤੇ ਨਸ਼ਟ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਕੋਹਲੂ ਤੋਂ ਕਰੀਬ 15000 ਦੀ ਨਕਦੀ ਤੇ ਸਾਮਾਨ ਚੋਰੀ ਅਗਲੀ ਖ਼ਬਰ ਰੇਲਵੇ ਸਟੇਸ਼ਨ 'ਤੇ ਵੀ ਹੋਇਆ ਬਲੈਕ ਆਊਟ
Ad Position 24