ਚੋਗਾਵਾਂ, 31 ਮਈ (ਗੁਰਵਿੰਦਰ ਸਿੰਘ ਕਲਸੀ)-ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਆਪਣੇ ਵਾਅਦੇ ਮੁਤਾਬਿਕ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਠੱਠੀ ਵਿਖੇ 13 ਲੱਖ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਹਲਕਾ ਇੰਚਾਰਜ ਬਲਦੇਵ ਸਿੰਘ ਮਿਆਦੀਆਂ ਨੇ ਕੀਤੇ | ਇਸ ਮੌਕੇ ਕਰਵਾਏ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਬਲਦੇਵ ਸਿੰਘ ਮਿਆਦੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਸਿੱਖਿਆ ਤੇ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਉੱਚ ਪੱਧਰੀ ਬਣਾਉਣ ਦੇ ਵਾਅਦੇ ਮੁਤਾਬਿਕ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ | ਇਸ ਮੌਕੇ ਡਾ. ਗੁਰਭੇਜ ਸਿੰਘ ਲੋਪੋਕੇ, ਸਰਪੰਚ ਜਤਿੰਦਰ ਸਿੰਘ, ਬੀ. ਪੀ. ਈ. ਓ. ਜਤਿੰਦਰ ਸਿੰਘ ਰਾਣਾ, ਮੁੱਖ ਅਧਿਆਪਕ ਰੁਪਿੰਦਰ ਕੌਰ, ਮਾ: ਹਰਪਾਲ ਸਿੰਘ, ਮੈਂਬਰ ਰਣਬੀਰ ਸਿੰਘ, ਪਰਮਜੀਤ ਸਿੰਘ ਪੰਮਾ, ਜੋਗਿੰਦਰ ਸਿੰਘ ਗੱਜਣ ਸਿੰਘ ਹਰਮਨਬੀਰ ਸਿੰਘ, ਅਵਤਾਰ ਸਿੰਘ, ਰਵੇਲ ਸਿੰਘ, ਜਗਤਾਰ ਸਿੰਘ ਤੇ ਗੁੁਰਮੀਤ ਕੌਰ ਆਦਿ ਹਾਜ਼ਰ ਸਨ |