ਨਵਾਂ ਪਿੰਡ, 31 ਮਈ (ਜਸਪਾਲ ਸਿੰਘ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਰਸੂਲਪੁਰ ਕਲਾਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਗੁਰੂ ਜੀ ਦੀ ਸ਼ਹਾਦਤ ਨਾਲ ਸੰਬੰਧਿਤ ਇੰਟਰ ਹਾਊਸ ਕੁਵਿਜ਼ ਮੁਕਾਬਲੇ ਨਾਲ ਹੋਈ | ਮੁਕਾਬਲੇ 'ਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਵਿਦਿਆਰਥੀਆਂ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ | ਪਿ੍ੰ. ਮਨਿੰਦਰ ਕੌਰ ਵਲੋਂ ਗੁਰੂ ਜੀ ਦੀ ਲਾਸਾਨੀ ਸ਼ਹਾਦਤ ਤੇ ਉਨ੍ਹਾਂ ਦੇ ਜੀਵਨ 'ਤੇ ਵਿਸਥਾਰ 'ਚ ਚਾਨਣਾ ਪਾਉਂਦਿਆਂ ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਜੀ ਵਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ | ਵਿਦਿਆਰਥੀ ਅਭੀਨੂਰ ਸਿੰਘ ਤੇ ਵਿਦਿਆਰਥਣ ਹਰਅੰਮਿ੍ਤ ਕੌਰ ਵਲੋਂ ਕਵਿਤਾ 'ਤੱਤੀ ਤਵੀ 'ਤੇ ਬੈਠਾ ਕੋਈ ਬੇਪਰਵਾਹ ਜਾਪੇ' ਪੇਸ਼ ਕੀਤੀ ਗਈ | ਇਸ ਮੌਕੇ ਪਿ੍ੰ. ਮਨਿੰਦਰ ਕੌਰ, ਸਮੂਹ ਸਟਾਫ ਤੇ ਵਿਦਿਆਰਥੀਆਂ ਵਲੋਂ ਅਰਦਾਸ ਉਪਰੰਤ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ | ਇਸ ਮੌਕੇ ਪਵਿੱਤਰਰ ਕੜਾਹ ਪ੍ਰਸ਼ਾਦ ਦੀ ਦੇਗ ਤੇ ਘੁੰਗਣੀਆਂ ਦਾ ਅਟੁੱਟ ਲੰਗਰ ਵਰਤਾਇਆ ਗਿਆ |