29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਖ਼ਾਲਸਾ ਗਲੋਬਲ ਰੀਚ ਫ਼ਾਊਾਡੇਸ਼ਨ ਵਲੋਂ ਖ਼ਾਲਸਾ ਸੰਸਥਾਵਾਂ ਦੀਆਂ ਲੋੜਵੰਦ ਵਿਦਿਆਰਥਣਾਂ ਦੀ ਸਹਾਇਤਾ ਲਈ ਚੈੱਕ ਭੇਟ <br/>

Ad Position 21
No active advertisement
ਅਜੀਤ ਡੈਸਕ 01-06-2025
ਅੰਮਿ੍ਤਸਰ, 31 ਮਈ (ਜਸਵੰਤ ਸਿੰਘ ਜੱਸ)¸ਖ਼ਾਲਸਾ ਗਲੋਬਲ ਰੀਚ ਫਾਊਾਡੇਸ਼ਨ (ਅਮਰੀਕਾ) ਵਲੋਂ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਨੂੰ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਮੌਜ਼ੂਦਗੀ 'ਚ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ. ਟੀ. ਰੋਡ, ਖ਼ਾਲਸਾ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਜ਼ਰੂਰਤਮੰਦ ਵਿਦਿਆਰਥਣਾਂ ਦੀ ਸਹਾਇਤਾ ਵਜੋਂ ਸਾਢੇ 6 ਲੱਖ ਦੇ ਚੈੱਕ ਭੇਟ ਕੀਤੇ ਗਏ | ਕੌਂਸਲ ਦੇ ਮੈਂਬਰ ਅਤੇ ਫਾਊਾਡੇਸ਼ਨ ਦੇ ਕੋਆਰਡੀਨੇਟਰ ਡਾ. ਸਰਬਜੀਤ ਸਿੰਘ ਹੁਸ਼ਿਆਰ ਨਗਰ ਦੁਆਰਾ ਦਿੱਤੇ ਗਏ ਉਕਤ ਚੈੱਕ ਸ: ਮਜੀਠੀਆ ਵਲੋਂ ਐਜ਼ੂਕੇਸ਼ਨ ਕਾਲਜ ਪਿ੍ੰਸੀਪਲ ਡਾ. ਖੁਸ਼ਵਿੰਦਰ ਕੁਮਾਰ, ਵੂਮੈਨ ਕਾਲਜ ਪਿ੍ੰਸੀਪਲ ਡਾ. ਸੁਰਿੰਦਰ ਕੌਰ ਅਤੇ ਸਕੂਲ ਪਿ੍ੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੂੰ ਸੌਂਪ ਦਿੱਤੇ ਗਏ | ਸ: ਮਜੀਠੀਆ ਨੇ ਕਿਹਾ ਕਿ ਫ਼ਾਊਾਡੇਸ਼ਨ ਸਿੱਖਿਆ ਦੇ ਪ੍ਰਸਾਰ ਲਈ ਸ਼ਲਾਘਾਯੋਗ ਕਾਰਜ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਫਾਊਾਡੇਸ਼ਨ ਦੇ ਸਹਿਯੋਗ ਨਾਲ ਸੇਵਾ ਸੋਸਾਇਟੀ ਵਲੋਂ ਸਮੇਂ-ਸਮੇਂ 'ਤੇ ਯੋਗ ਅਧਿਆਪਕਾਂ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਜਾਂਦੇ ਐਵਾਰਡ ਸਮਾਗਮ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਦਿੱਤੀ ਜਾਣ ਵਾਲੀ ਸਕਾਲਰਸ਼ਿਪ ਮਹਾਨ ਕਾਰਜ ਹੈ | ਸ: ਛੀਨਾ ਨੇ ਕਿਹਾ ਕਿ ਯੂ. ਐੱਸ. ਏ. ਤੋਂ ਫਾਊਾਡੇਸ਼ਨ ਦੇ ਸਰਪ੍ਰਸਤ ਡਾ. ਬਖ਼ਸ਼ੀਸ਼ ਸਿੰਘ ਵਲੋਂ ਪਹਿਲਾਂ ਵੀ ਵਿਦਿਆਰਥੀਆਂ ਲਈ ਵਿਸ਼ੇਸ਼ ਮਾਲੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ ਅਤੇ ਸਾਲਾਨਾ ਦਿੱਤੀ ਜਾਣ ਵਾਲੀ ਸਹਾਇਤਾ ਦੀ ਇਹ ਪਹਿਲੀ ਕਿਸ਼ਤ ਚੈੱਕਾਂ ਰਾਹੀਂ ਦਿੱਤੀ ਗਈ ਹੈ | ਉਨ੍ਹਾਂ ਇਸ ਮੌਕੇ ਗਲੋਬਲ ਰੀਚ ਫ਼ਾਊਾਡੇਸ਼ਨ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ | ਇਸ ਮੌਕੇ ਪਿ੍ੰ: ਡਾ. ਕੁਮਾਰ, ਪਿ੍ੰ: ਡਾ. ਸੁਰਿੰਦਰ ਕੌਰ ਅਤੇ ਪਿ੍ੰ: ਨਾਗਪਾਲ ਨੇ ਸਾਂਝੇ ਤੌਰ 'ਤੇ ਕਿਹਾ ਕਿ ਇਹ ਸਹਾਇਤਾ ਜਰੂਰਤਮੰਦ, ਪਰ ਹੋਣਹਾਰ ਬੱਚੀਆਂ ਤੱਕ ਪਹੁੰਚੇਗੀ ਤੇ ਉਹ ਇਸ ਲਈ ਖ਼ਾਲਸਾ ਗਲੋਬਲ ਰੀਚ ਫ਼ਾਊਾਡੇਸ਼ਨ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸ਼ੁਕਰਗੁਜ਼ਾਰ ਹਨ | ਸ: ਹੁਸ਼ਿਆਰ ਨਗਰ ਨੇ ਦੱਸਿਆ ਕਿ ਉਕਤ ਫਾਊਾਡੇਸ਼ਨ ਦੇ ਸਰਪ੍ਰਸਤ ਡਾ. ਬਖਸ਼ੀਸ਼ ਸਿੰਘ, ਕਾਰਜ ਸਿੰਘ, ਪ੍ਰਧਾਨ ਗੁਰਵਰਿੰਦਰ ਕੌਰ ਦਾ ਇਹ ਉਦੇਸ਼ ਸੀ ਕਿ ਉਹ ਆਰਥਿਕ ਪੱਖੋਂ ਕਮਜ਼ੋਰ ਜ਼ਰੂਰਤਮੰਦ ਅਤੇ ਪੜ੍ਹਣ ਵਾਲੇ ਵਿਦਿਆਰਥੀਆਂ ਦੀ ਸਹਾਇਤਾ ਲਈ ਯਤਨ ਕਰਨ | ਇਸ ਮੌਕੇ ਕੌਂਸਲ ਦੇ ਮੈਂਬਰ ਗੁਰਮੇਹਰ ਸਿੰਘ ਮਜੀਠੀਆ

Ad Position 22
No active advertisement
ਪਿਛਲੀ ਖ਼ਬਰ ਡੀ. ਆਰ. ਜੂਨੀਅਰ ਕੈਂਪਸ 'ਚ ਰੈੱਡ ਡੇਅ ਮਨਾਇਆ <br/> ਅਗਲੀ ਖ਼ਬਰ ਚੀਫ਼ ਖ਼ਾਲਸਾ ਦੀਵਾਨ ਵਲੋਂ ਡਾ. ਬਸਰਾ ਸੀ .ਕੇ. ਡੀ. ਨਰਸਿੰਗ ਕਾਲਜ ਦੇ ਨਵੇਂ ਮੈਂਬਰ ਇੰਚਾਰਜ ਨਿਯੁਕਤ <br/>
Ad Position 24