ਅੰਮਿ੍ਤਸਰ, 31 ਮਈ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਲਕਸ਼ਮੀ ਨਾਰਾਇਣ ਮੰਦਰ (ਸ੍ਰੀ ਦੁਰਗਿਆਣਾ ਤੀਰਥ) ਦੇ ਸ਼ਤਾਬਦੀ ਸਮਾਗਮ ਨੂੰ ਸਮਰਪਿਤ ਸ਼ੋਭਾ ਯਾਤਰਾ ਧੂਮਧਾਮ ਨਾਲ ਕੱਢੀ ਗਈ | ਸ਼ੋਭਾ ਯਾਤਰਾ ਦੀ ਆਰੰਭਤਾ ਮਹੰਤ ਅਨੰਤਦਾਸ ਮਹਾਰਾਜ ਦੀ ਰਹਿਨੁਮਾਈ 'ਚ ਸ੍ਰੀ ਦੁਰਗਿਆਣਾ ਤੀਰਥ ਤੋਂ ਕਮੇਟੀ ਪ੍ਰਧਾਨ ਪੋ੍ਰ. ਲਕਸ਼ਮੀਕਾਂਤਾ ਚਾਵਲਾ, ਜਨਰਲ ਸਕੱਤਰ ਅਰੁਣ ਖੰਨਾ ਆਦਿ ਵਲੋਂ ਜੈਕਾਰਿਆਂ ਦੀ ਗੂੰਜ 'ਚ ਕੀਤੀ ਗਈ | ਸ਼ੋਭਾ ਯਾਤਰਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਹੁੰਦੀ ਹੋਈ ਵਾਪਸ ਸ੍ਰੀ ਦੁਰਗਿਆਣਾ ਤੀਰਥ ਵਿਖੇ ਸੰਪੰਨ ਹੋਈ | ਇਸ ਦੌਰਾਨ ਸ਼ੋਭਾ ਯਾਤਰਾ ਦਾ ਥਾਂ-ਥਾਂ 'ਤੇ ਸ਼ਰਧਾਲੂਆਂ ਵਲੋਂ ਨਿੱਘਾ ਸਵਾਗਤ ਕੀਤਾ | ਇਸ ਦੌਰਾਨ ਪ੍ਰਧਾਨ ਪੋ੍ਰ. ਲਕਸ਼ਮੀਕਾਂਤਾ ਚਾਵਲਾ, ਜਨਰਲ ਸਕੱਤਰ ਅਰੁਣ ਖੰਨਾ ਨੇ ਦੱਸਿਆ ਕਿ 1 ਜੂਨ 2025 ਨੂੰ ਸਵੇਰੇ 8 ਵਜੇ ਤੋਂ ਮੰਦਰ 'ਚ ਸ਼ਤਾਬਦੀ ਮਹਾਂ ਯੱਗ ਹੋਵੇਗਾ ਅਤੇ ਸ਼ਾਮ ਨੂੰ ਮੁਨੀਸ਼ ਚੌਹਾਨ (ਦਿੱਲੀ ਵਾਲੇ) ਵਲੋਂ ਸ੍ਰੀ ਹਰਿਨਾਮ ਸੰਕੀਰਤਨ ਕੀਤਾ ਜਾਵੇਗਾ ਅਤੇ 1 ਜੂਨ ਨੂੰ ਸ਼ਿਵ ਗੰਗਾ ਮੰਦਰ ਸ੍ਰੀ ਦੁਰਗਿਆਣਾ ਮੰਦਰ ਵਿਖੇ ਜਾਪ ਕੀਤਾ ਜਾਵੇਗਾ | ਪੁੰਡਰਿਕ ਮਹਾਰਾਜ ਦੁਆਰਾ ਵੇਦ ਕਥਾ ਭਵਨ ਵਿਖੇ 3 ਜੂਨ ਤੋਂ 5 ਜੂਨ ਤੱਕ ਸ਼ਾਮ 4 ਵਜੇ ਤੋਂ 8 ਵਜੇ ਤੱਕ ਕਥਾ ਵੀ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ 5 ਜੂਨ ਨੂੰ ਸ੍ਰੀ ਲਕਸ਼ਮੀ ਨਾਰਾਇਣ ਮੰਦਰ (ਸ੍ਰੀ ਦੁਰਗਿਆਣਾ ਤੀਰਥ) ਦਾ ਸਥਾਪਨਾ ਦਿਵਸ ਸ਼ਰਧਾ ਭਾਵਨਾ ਤੇ ਧੂਮਧਾਮ ਨਾਲ ਮਨਾਇਆ ਜਾਵੇਗਾ | ਇਸ ਮੌਕੇ ਵਿਧਾਇਕ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ, ਉਪ ਪ੍ਰਧਾਨ ਸੁਧੀਰ ਸ੍ਰੀਧਰ, ਰਮੇਸ਼ ਕਪੂਰ, ਵਿੱਤ ਸਕੱਤਰ ਬਿਮਲ ਅਰੋੜਾ, ਮੈਨੇਜਰ ਅਨਿਲ ਸ਼ਰਮਾ, ਸੁਦਰਸ਼ਨ ਵਧਵਾ, ਸਹਿ ਵਿੱਤ ਸਕੱਤਰ ਵਿਜੈ ਖੰਨਾ, ਡਾ. ਰਾਕੇਸ਼ ਸ਼ਰਮਾ, ਸੰਜੀਵ ਖੰਨਾ, ਸੰਜੇ ਮਹਿਰਾ, ਸ਼ਰਤ ਸੇਖੜੀ, ਨਰਿੰਦਰ ਅਰੋੜਾ ਸਮੇਤ ਵੱਡੀ ਗਿਣਤੀ 'ਚ ਸ਼ਰਧਾਲੂ ਹਾਜ਼ਰ ਸਨ |