29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸੇਂਟ ਸੋਵਰੇਨ ਦੇ ਵਿਦਿਆਰਥੀ 'ਮਾਣ ਧੀਆਂ 'ਤੇ ਐਵਾਰਡ' ਨਾਲ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 01-06-2025
ਚਵਿੰਡਾ ਦੇਵੀ, 31 ਮਈ (ਸਤਪਾਲ ਸਿੰਘ ਢੱਡੇ)-ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਦੇ ਬਾਰ੍ਹਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀ ਜਿਨ੍ਹਾਂ ਨੇ ਸੀ.ਬੀ.ਐੱਸ.ਈ. ਵਿਚੋਂ ਮੈਰਿਟ ਹਾਸਲ ਕਰਕੇ 'ਮਾਣ ਧੀਆਂ 'ਤੇ ਐਵਾਰਡ-2025' ਨਾਲ ਸਨਮਾਨਿਤ ਹੋ ਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਡਾ: ਹਰਨੂਰ ਕੌਰ ਢਿੱਲੋਂ ਨੇ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਅਨੂਰੀਤ ਕੌਰ ਅਤੇ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਪਵਨੀਤ ਕੌਰ ਅਤੇ ਨਾਜ ਪ੍ਰੀਤ ਕੌਰ ਨੂੰ ਐਵਾਰਡ ਨਾਲ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਸ਼੍ਰੀ ਅਸ਼ਵਨੀ ਕਪੂਰ ਅਤੇ ਐੱਮ.ਡੀ. ਸ਼੍ਰੀਮਤੀ ਕੋਮਲ ਕਪੂਰ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੰਦੇ ਹੋਇਆ ਭਵਿੱਖ ਵਿਚ ਹੋਰ ਤਰੱਕੀ ਕਰਨ ਦੀ ਹੱਲਾਸ਼ੇਰੀ ਦਿੱਤੀ | ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕਿਹਾ, ਸਾਨੂੰ ਭਵਿੱਖ ਵਿਚ ਇਹੋ ਜਿਹੇ ਬੱਚਿਆਂ ਨੂੰ ਵੇਖ ਕੇ ਸਿੱਖਿਆ ਲੈਣੀ ਚਾਹੀਦੀ ਹੈ ਤਾਂ ਜੋਂ ਅਸੀਂ ਵੀ ਅਗਾਂਹ ਤਰੱਕੀ ਕਰਕੇ ਆਪਣੇ ਮਾਂ ਬਾਪ ਅਤੇ ਸਕੂਲ ਦਾ ਨਾਂਅ ਰੌਸ਼ਨ ਕਰ ਸਕੀਏ | ਇਸ ਮੌਕੇ ਸਕੂਲ ਦੇ ਵਾਈਸ ਪਿ੍ੰਸੀਪਲ ਨਿਤਿਕਾ ਸੇਠੀ, ਕੋਆਰਡੀਨੇਟਰ ਰਾਜਵਿੰਦਰ ਕੌਰ, ਕੋਆਰਡੀਨੇਟਰ ਪਾਰੁਲ ਸੁੰਦਰ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜਗਦੇਵ ਕਲਾਂ ਵਿਖੇ ਅੰਮਿ੍ਤ ਸੰਚਾਰ ਸਮਾਗਮ ਕਰਾਇਆ <br/> ਅਗਲੀ ਖ਼ਬਰ 6 ਤੋਂ ਆਰੰਭ ਹੋਵੇਗੀ ਸਾਲਾਨਾ 30 ਦਿਨਾ 'ਕੌਮੀ ਰੰਗਮੰਚ ਸਿਖਲਾਈ ਵਰਕਸ਼ਾਪ'-ਕੇਵਲ ਧਾਲੀਵਾਲ <br/>
Ad Position 24