ਜਗਦੇਵ ਕਲਾਂ, 31 ਮਈ (ਸ਼ਰਨਜੀਤ ਸਿੰਘ ਗਿੱਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਦੇ ਸਹਿਯੋਗ ਸਦਕਾ ਗੁਰਦੁਆਰਾ ਸਾਹਿਬ ਪੱਤੀ ਮਾਨ, ਪਿੰਡ ਜਗਦੇਵ ਕਲਾਂ ਵਿਖੇ ਅੰਮਿ੍ਤ ਸੰਚਾਰ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਜਿਸ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਆਏ ਪੰਜ ਪਿਆਰੇ ਸਹਿਬਾਨ ਵਲੋਂ 31 ਪ੍ਰਾਣੀਆਂ ਨੂੰ ਅੰਮਿ੍ਤਪਾਨ ਕਰਵਾਇਆ ਗਿਆ | ਇਸ ਦੌਰਾਨ ਅੰਮਿ੍ਤਪਾਨ ਕਰਨ ਵਾਲੇ ਪ੍ਰਾਣੀਆਂ ਨੂੰ ਧਰਮ ਪ੍ਰਚਾਰ ਕਮੇਟੀ ਵਲੋਂ ਕਕਾਰ ਭੇਟਾ ਰਹਿਤ ਦਿਤੇ ਗਏ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਭਾਈ ਮਨਦੀਪ ਸਿੰਘ ਝੰਡੇਰ ਨੇ ਸੰਗਤ ਨੂੰ ਸਿੱਖ ਰਹਿਤ ਮਰਿਆਦਾ ਵਿਚ ਪਰਪੱਕ ਰਹਿਣ ਪ੍ਰੇਰਿਤ ਕੀਤਾ | ਇਸੇ ਦੌਰਾਨ ਬਾਬਾ ਗੁਰਿੰਦਰ ਸਿੰਘ ਨਿਸ਼ਕਾਮ ਪ੍ਰਚਾਰ ਸੇਵਾ ਵਾਲਿਆਂ ਵਲੋਂ ਨਗਰ ਵਿਚ ਸ਼ਬਦ ਚੌਕੀ ਜਥੇ ਨਾਲ ਸੰਗਤ ਨੂੰ ਗੁਰ ਸ਼ਬਦ ਅਤੇ ਇਤਿਹਾਸ ਨਾਲ ਜੋੜਿਆ |