29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਨਸ਼ਿਆਂ ਖ਼ਿਲਾਫ਼ ਬੱਚਿਆਂ ਦੇ ਮਾਂ ਬਾਪ ਦਾ ਵੀ ਸੁਚੇਤ ਹੋਣਾ ਜ਼ਰੂਰੀ- ਡਿੰਪੀ ਚੌਹਾਨ

Ad Position 21
No active advertisement
ਅਜੀਤ ਡੈਸਕ 01-06-2025
• ਅਧਿਆਪਕ ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕ ਕਰਨ
ਅੰਮਿ੍ਤਸਰ, 31 ਮਈ (ਰਾਜੇਸ਼ ਕੁਮਾਰ ਸ਼ਰਮਾ)-ਰਾਸ਼ਟਰੀ ਹਿੰਦੂ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਅਸ਼ੋਕ ਡਿੰਪੀ ਚੌਹਾਨ ਤੇ ਸੂਬਾ ਪ੍ਰਧਾਨ ਅਨੁਜ ਖੇਮਕਾ ਨੇ ਬੈਠਕ ਦੌਰਾਨ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਇਹ ਬਹੁਤ ਵਧੀਆ ਮੁਹਿਮ ਹੈ | ਉਨ੍ਹਾਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਇਸ ਮੁਹਿੰਮ ਦਾ ਆਗਾਜ਼ ਸਕੂਲਾਂ 'ਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਿਲਾਫ ਜਾਗਰੂਕ ਕਰਨ ਲਈ ਵੀ ਹੋਣਾ ਚਾਹੀਦਾ ਹੈ, ਜਿਸ 'ਚ ਅਧਿਆਪਕ ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਖਿਲਾਫ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਹੋਣ ਵਾਲੇ ਨੁਕਸਾਨ ਤੋਂ ਜਾਨੋ ਕਰਵਾਉਣ | ਉਨ੍ਹਾਂ ਆਖਿਆ ਕਿ ਨਸ਼ਿਆਂ ਨੂੰ ਖ਼ਤਮ ਕਰਨ ਲਈ ਬੱਚਿਆਂ ਦੇ ਮਾਂ ਬਾਪ ਦਾ ਸੁਚੇਤ ਹੋਣਾ ਬਹੁਤ ਜ਼ਰੂਰੀ ਹੈ |
ਡਿੰਪੀ ਚੌਹਾਨ ਨੇ ਕਿਹਾ ਕਿ ਮਜ਼ਾਕ ਮਜਾਕ 'ਚ ਲੱਗੀ ਹੋਈ ਨਸ਼ੇ ਦੀ ਲੱਤ ਪੀੜੀਆਂ ਤੱਕ ਬਰਬਾਦ ਕਰ ਦਿੰਦੀ ਹੈ | ਮਾਂ ਬਾਪ ਦਾ ਸਭ ਤੋਂ ਵੱਡਾ ਫਰਜ ਬਣਦਾ ਹੈ ਕਿ ਉਹ ਬੱਚਿਆਂ ਉੱਤੇ ਖਾਸ ਤੌਰ 'ਤੇ ਧਿਆਨ ਰੱਖਣ ਅਤੇ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਉਨ੍ਹਾਂ ਦਾ ਬੱਚਾ ਮਾੜੀ ਸੰਗਤ 'ਚ ਤੇ ਨਹੀਂ ਫਸ ਰਿਹਾ | ਮਾਂ ਬਾਪ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਚੰਗੇ ਸੰਸਕਾਰ ਦੇਣ |
Ad Position 22
No active advertisement
ਪਿਛਲੀ ਖ਼ਬਰ ਸੀਨੀ: ਡਿਪਟੀ ਮੇਅਰ ਨੇ ਮੌਕੇ 'ਤੇ ਪਹੁੰਚ ਕੇ ਗੰਦੇ ਪਾਣੀ ਦੀ ਸਮੱਸਿਆ ਦਾ ਹੱਲ ਕਰਵਾਇਆ ਅਗਲੀ ਖ਼ਬਰ ਪਲਾਟ 'ਤੇ ਕਬਜ਼ੇ ਨੂੰ ਲੈ ਕੇ ਤਕਰਾਰ, ਮਾਂ-ਪੁੱਤ ਗੰਭੀਰ ਜ਼ਖਮੀ <br/>
Ad Position 24