ਮਜੀਠਾ, 31 ਮਈ (ਮਨਿੰਦਰ ਸਿੰਘ ਸੋਖੀ)-ਪੰਜਵੇਂ ਪਾਤਸ਼ਾਹ ਸ਼ਹੀਦਾਂ ਦੇ ਸਿਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਪਵਿੱਤਰ ਸ਼ਹੀਦੀ ਦਿਹਾੜੇ ਦੇ ਸੰਬੰਧ ਵਿਚ ਪਿੰਡ ਨਾਗ ਕਲਾਂ ਵਿਖੇ ਨੌਜਵਾਨ ਸੇਵਕ ਸਭਾ ਵਲੋਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਾਇਆ ਗਿਆ | ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸਾਹਿਬ ਦੇ ਗਰੰਥੀ ਸਿੰਘ ਵਲੋਂ ਵਿਸ਼ਵ ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਸਵੇਰ ਤੋਂ ਹੀ ਸ਼ਾਮ ਤੱਕ ਸੰਗਤਾਂ ਵਾਸਤੇ ਸ਼ਰਬਤ, ਮੈਂਗੋ ਸ਼ੇਕ, ਸ਼ਰਦਾਈ ਅਤੇ ਹੋਰ ਵੱਖ-ਵੱਖ ਪਕਵਾਨਾਂ ਦੇ ਲੰਗਰ ਅਤੇ ਛਬੀਲਾਂ ਲਗਾਈਆਂ ਗਈਆਂ | ਇਸ ਮੌਕੇ ਲਖਬੀਰ ਸਿੰਘ ਭੁੱਲਰ, ਪ੍ਰਭਦੀਪ ਸਿੰਘ, ਹਰਕੀਰਤ ਸਿੰਘ ਸ਼ਹੀਦ ਸਾਬਕਾ ਵਾਈਸ ਚੇਅਰਮੈਨ, ਤੇਜਵੀਰ ਸਿੰਘ, ਜਸਪ੍ਰੀਤ ਸਿੰਘ, ਆਨੰਦ ਕਿਸ਼ੋਰ, ਹਰਮਨਜੀਤ ਸਿੰਘ, ਸਮੇਤ ਵੱਡੀ ਗਿਣਤੀ ਵਿਚ ਨੌਜਵਾਨ ਹਾਜ਼ਰ ਸਨ |