ਸੁਲਤਾਨਵਿੰਡ, 31 ਮਈ (ਗੁਰਨਾਮ ਸਿੰਘ ਬੁੱਟਰ)-ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੋਟ ਮਿੱਤ ਸਿੰਘ ਵਿਖੇ ਨੌਜਵਾਨਾਂ ਵਲੋ ਹਰ ਸਾਲ ਦੀ ਤਰ੍ਹਾਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਭਾਈ ਮੰਝ ਸਾਹਿਬ ਰੋਡ ਕੋਟ ਮਿੱਤ ਸਿੰਘ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਇਲਾਕੇ ਦੇ ਨੌਜਵਾਨਾਂ ਦੱਸਿਆ ਕਿ ਸ਼੍ਰੀ ਗੁਰੂ ਅਰਜਨ ਦੇਵ ਜੀ ਸ਼ਹੀਦੀ ਦਿਹਾੜੇ 'ਤੇ ਨੌਜਵਾਨਾਂ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਜਾਂਦੀ ਹੈ | ਜੋ ਰਾਹਗੀਰਾਂ ਅਤੇ ਇਲਾਕੇ ਦੀਆਂ ਸੰਗਤਾਂ ਨੂੰ ਵਰਤਾ ਕੇ ਨੌਜਵਾਨਾਂ ਵਲੋ ਸੇਵਾ ਕੀਤੀ ਜਾਂਦੀ ਹੈ | ਇਸ ਮੌਕੇ ਡਾ. ਸਤਿੰਦਰ ਸਿੰਘ, ਸਰਵਣ ਸਿੰਘ, ਸਤਨਾਮ ਸਿੰਘ, ਗੁਰਪ੍ਰੀਤ ਸਿੰਘ, ਗੁਰਸਾਹਿਬ ਸਿੰਘ, ਗੁਰਲਾਭ ਸਿੰਘ, ਪ੍ਰਭਜੋਤ ਸਿੰਘ, ਰਮਨਪ੍ਰੀਤ ਸਿੰਘ, ਮੋਹਨ ਚੇਤਨ ਪ੍ਰੀਤ ਸਿੰਘ, ਰਮਨਪ੍ਰੀਤ ਸਿੰਘ ਪਿ੍ੰਸ ਅਤੇ ਅਬੀ ਆਦਿ ਹਾਜ਼ਰ ਸਨ |