ਅੰਮਿ੍ਤਸਰ, 31 ਮਈ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮਿ੍ਤਸਰ ਵਿਖੇ ਐੱਨ. ਐੱਸ. ਐੱਸ. ਵਲੰਟੀਅਰਾਂ ਨੂੰ ਵਿਸ਼ਵ ਤੰਬਾਕੂਨੋਸ਼ੀ ਮੁਕਤ ਦਿਵਸ 'ਤੇ ਤੰਬਾਕੂ ਨਾ ਇਸਤੇਮਾਲ ਕਰਨ ਦੀ ਸਹੁੰ ਚੁਕਾਈ ਗਈ | ਕਾਲਜ ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਇਸ ਪ੍ਰੋਗਰਾਮ 'ਚ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਆਪਣੇ ਸੰਬੋਧਨ 'ਚ ਪਿ੍ੰਸੀਪਲ ਡਾ. ਗੁਪਤਾ ਨੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਅਤੇ ਕਿਹਾ ਕਿ ਤੰਬਾਕੂਨੋਸ਼ੀ ਘਾਤਕ ਹੋ ਸਕਦੀ ਹੈ | ਤੰਬਾਕੂਨੋਸ਼ੀ ਜਾਂ ਸਿਗਰਟਨੋਸ਼ੀ ਦਾ ਵਿਅਕਤੀ ਦੀ ਮਾਨਸਿਕ ਸਿਹਤ ਦੇ ਨਾਲ-ਨਾਲ ਸਰੀਰਿਕ ਸਿਹਤ 'ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ | ਦੁਨੀਆ ਭਰ ਵਿਚ ਵੱਡੀ ਗਿਣਤੀ ਵਿਚ ਲੋਕ ਕਿਸੇ ਨਾ ਕਿਸੇ ਰੂਪ ਵਿਚ ਤੰਬਾਕੂਨੋਸ਼ੀ ਦਾ ਸੇਵਨ ਕਰ ਰਹੇ ਹਨ | ਬੀੜੀ, ਸਿਗਰਟ ਅਤੇ ਗੁਟਖਾ ਆਦਿ ਦਾ ਸੇਵਨ ਲੋਕਾਂ 'ਚ ਕਈ ਬਿਮਾਰੀਆਂ ਦਾ ਖ਼ਤਰਾ ਵਧਾਉਂਦਾ ਹੈ | ਸਿਗਰਟਨੋਸ਼ੀ ਧਮਨੀਆਂ ਨੂੰ ਕਮਜ਼ੋਰ ਕਰਦੀ ਹੈ ਅਤੇ ਕੋਰੋਨਰੀ ਦਿਲ ਦੀ ਬਿਮਾਰੀ ਅਤੇ ਸਟ੍ਰੋਕ ਦਾ ਕਾਰਨ ਬਣ ਸਕਦੀ ਹੈ | ਐੱਨ. ਐੱਸ. ਐੱਸ. ਅਧਿਕਾਰੀ ਡਾ. ਸਮਿ੍ਤੀ ਅਗਰਵਾਲ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਤੰਬਾਕੂਨੋਸ਼ੀ ਕੈਂਸਰ ਜਾਂ ਫੇਫੜਿਆਂ ਦੀ ਬਿਮਾਰੀ ਦਾ ਕਾਰਨ ਵੀ ਬਣ ਸਕਦੀ ਹੈ | ਅਜਿਹੀ ਸਥਿਤੀ 'ਚ ਜਾਗਰੂਕਤਾ ਹੀ ਲੋਕਾਂ ਨੂੰ ਤੰਬਾਕੂਨੋਸ਼ੀ ਤੋਂ ਰੋਕਣ ਦਾ ਇਕੋ ਇਕ ਤਰੀਕਾ ਹੈ | ਇਸ ਮੌਕੇ ਪ੍ਰੋ. ਨਿਧੀ ਕੌਸ਼ਲ, ਪ੍ਰੋ. ਮਨੀਸ਼ ਕਪੂਰ ਅਤੇ ਪ੍ਰੋ. ਮੋਹਿਤ ਮਹਿਰਾ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |