30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਤੰਬਾਕੂ ਦੀ ਵਰਤੋਂ ਵਿਰੱੁਧ ਸ਼ੁਰੂ ਕੀਤੀ ਜਾਗਰੂਕ ਮੁਹਿੰਮ <br/>

Ad Position 21
No active advertisement
ਅਜੀਤ ਡੈਸਕ 01-06-2025
ਅੰਮਿ੍ਤਸਰ, 31 ਮਈ (ਰੇਸ਼ਮ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵਿਸ਼ਵ ਤੰਬਾਕੂ ਰਹਿਤ ਦਿਵਸ ਜਾਗਰੂਕਤਾ ਪੈਦਾ ਕਰਨ ਲਈ ਮਨਾਇਆ ਗਿਆ | ਜਿਸ ਤਹਿਤ ਸ੍ਰੀ ਅਮਰਿੰਦਰ ਸਿੰਘ ਗਰੇਵਾਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਯੋਗ ਅਗਵਾਈ ਹੇਠ, ਇਹ ਦਿਨ ਤੰਬਾਕੂ ਦੀ ਵਰਤੋਂ ਨਾਲ ਜੁੜੇ ਜੋਖ਼ਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਨਾਇਆ ਗਿਆ | ਨੌਜਵਾਨਾਂ ਨੂੰ ਤੰਬਾਕੂ ਦੀ ਖਪਤ ਦੇ ਨੁਕਸਾਨਦੇਹ ਪ੍ਰਭਾਵਾਂ ਅਤੇ ਤੰਬਾਕੂ ਕੰਟਰੋਲ ਉਪਾਵਾਂ ਦੀ ਮਹੱਤਤਾ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ | ਇਸ ਮੌਕੇ ਨਿਆਂਇਕ ਅਧਿਕਾਰੀ, ਜ਼ਿਲ੍ਹਾ ਬਾਰ ਐਸੋਸੀਏਸ਼ਨ ਕਾਨੂੰਨੀ ਸਹਾਇਤਾ ਰੱਖਿਆ ਕੌਂਸਲ ਸਿਸਟਮ, ਪੈਰਾ ਲੀਗਲ ਵਲੰਟੀਅਰ, ਨਿਆਂਇਕ ਸਟਾਫ਼ ਅਤੇ ਆਮ ਲੋਕਾਂ ਨੇ ਇਸ ਪ੍ਰੋਗਰਾਮ ਵਿਚ ਸਰਗਰਮੀ ਨਾਲ ਹਿੱਸਾ ਲਿਆ | ਇਸ ਮੌਕੇ ਸ੍ਰੀ ਅਮਰਦੀਪ ਸਿੰਘ ਬੈਂਸ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਗੁਰਪ੍ਰੀਤ ਸਿੰਘ ਪਨੇਸਰ ਪ੍ਰਧਾਨ ਅੰਮਿ੍ਤਸਰ ਬਾਰ ਐਸੋਸੀਏਸ਼ਨ, ਰਣਧੀਰ ਸ਼ਰਮਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨੌਜਵਾਨਾਂ ਨੂੰ ਤੰਬਾਕੂ ਦੀ ਵਰਤੋਂ ਨਾਲ ਜੁੜੇ ਨੁਕਸਾਨਾਂ ਤੋਂ ਬਚਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਦੇ ਲੋੜਵੰਦ ਬੱਚਿਆਂ ਨੰੂ ਸਟੇਸ਼ਨਰੀ ਵੰਡੀ <br/> ਅਗਲੀ ਖ਼ਬਰ ਡੀ. ਏ. ਵੀ. ਕਾਲਜ ਨੇ ਤੰਬਾਕੂ ਇਸਤੇਮਾਲ ਦੇ ਖ਼ਿਲਾਫ਼ ਕੀਤੀ ਆਵਾਜ਼ ਬੁਲੰਦ <br/>
Ad Position 24