30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 01-06-2025
ਅੰਮਿ੍ਤਸਰ, 31 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ, ਅਜੀਤ ਨਗਰ ਵਿਖੇ ਡਾਇਰੈਕਟਰ ਪਿ੍ੰ: ਰਮਾ ਮਹਾਜਨ ਦੀ ਅਗਵਾਈ ਹੇਠ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਦੌਰਾਨ 12ਵੀਂ ਜਮਾਤ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਤੋਂ ਵਿਦਿਆਰਥੀਆ ਨੂੰ ਜਾਣੂ ਕਰਵਾਇਆ ਉਪਰੰਤ ਪਿ੍ੰ: ਰਮਾ ਮਹਾਜਨ ਨੇ ਕਿਹਾ ਕਿ ਨਿਮਰਤਾ ਅਤੇ ਸ਼ਾਂਤੀ ਦੇ ਪੁੰਜ ਸ੍ਰੀ ਗੁਰੂ ਅਰਜਨ ਦੇਵ ਦੀ ਲਾਸਾਨੀ ਸ਼ਹਾਦਤ ਦੀ ਦੁਨੀਆ 'ਚ ਕੋਈ ਮਿਸਾਲ ਨਹੀਂ ਮਿਲਦੀ ਹੈ | ਉਨ੍ਹਾਂ ਧਰਮ ਅਤੇ ਦੇਸ਼ ਦੀ ਖ਼ਾਤਰ ਆਪਣੀ ਜਾਨ ਕੁਰਬਾਨ ਕਰ ਦਿੱਤੀ, ਉਨ੍ਹਾਂ ਨੂੰ ਸ਼ਹੀਦਾਂ ਦੇ ਸਿਰਤਾਜ ਨਾਲ ਵੀ ਸਤਿਕਾਰਿਆ ਜਾਂਦਾ ਹੈ | ਉਨ੍ਹਾਂ ਨੇ ਮਾਨਵਤਾ ਦੀ ਭਲਾਈ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਵੀ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਦਰਸਾਏ ਹੋਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਨੀਤ ਸਿੰਘ ਸਮੇਤ ਸਮੁੱਚਾ ਸਟਾਫ ਵੀ ਹਾਜਰ ਸੀ |

Ad Position 22
No active advertisement
ਪਿਛਲੀ ਖ਼ਬਰ ਬੀਬੀ ਹਰਜਿੰਦਰ ਕੌਰ ਦੀਆਂ ਅਸਥੀਆਂ ਗੋਇੰਦਵਾਲ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆਂ <br/> ਅਗਲੀ ਖ਼ਬਰ ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਦੇ ਲੋੜਵੰਦ ਬੱਚਿਆਂ ਨੰੂ ਸਟੇਸ਼ਨਰੀ ਵੰਡੀ <br/>
Ad Position 24