ਵੇਰਕਾ, 1 ਜੂਨ (ਪਰਮਜੀਤ ਸਿੰਘ ਬੱਗਾ)-1 ਜੂਨ 84 ਨੂੰ ਭਾਰਤੀ ਫੌਜਾਂ ਦੁਆਰਾ ਵਿਸ਼ਵ ਪ੍ਰਸਿੱਧ ਧਾਰਮਿਕ ਅਸਥਾਨ ਪਵਿੱਤਰ ਸ੍ਰੀ ਹਰਿਮੰਦਰ ਸਾਹਿਬ 'ਤੇ ਕੀਤਾ ਹਮਲਾ ਸਿੱਖਾਂ ਤੋਂ ਭੁਲਾਇਆ ਨਹੀਂ ਜਾ ਸਕਦਾ ਕਿਉਂਕਿ ਇਸ ਦਿਨ ਹੀ ਭਾਰਤੀ ਫੌਜ ਨੇ ਸ੍ਰੀ ਦਰਬਾਰ 'ਤੇ ਹਮਲੇ ਦੀ ਸ਼ੁਰੂਆਤ ਕਰਕੇ ਜਿਥੇ ਦਰਬਾਰ ਸਾਹਿਬ ਵਿਚ 28 ਹੋਲ ਵੱਡੀਆਂ ਵੱਡੀਆਂ ਗੰਨਾਂ ਨਾਲ ਕੀਤੇ ਅਤੇ ਮਹਿੰਗਾ ਸਿੰਘ ਬੱਬਰ ਸਮੇਤ 7 ਹੋਰਾਂ ਨੂੰ ਸ਼ਹੀਦ ਕੀਤਾ ਸੀ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਭਾਰਤੀ ਫੌਜਾਂ ਵਲੋਂ ਹਰਿਮੰਦਰ ਸਾਹਿਬ 'ਤੇ ਹਮਲਾ ਕਰਨ ਦੀ ਜ਼ੋਰਦਾਰ ਸ਼ਬਦਾਂ 'ਚ ਨਿੰਦਾ ਕਰਦੀ ਹੋਈ 1 ਜੂਨ 84 ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੀ ਹੈ ਉਥੇ ਲੋਕਾਂ ਨੂੰ ਅਪੀਲ ਕਰਦੀ ਹੈ ਕਿ 1 ਜੂਨ ਤੋਂ 6 ਜੂਨ ਤੱਕ ਘੱਲੂਘਾਰਾ ਦਿਵਸ ਮੌਕੇ ਸਮੂਹ ਧਾਰਮਿਕ ਅਸਥਾਨਾਂ ਤੇ ਧਾਰਮਿਕ ਸਮਾਗਮਾਂ ਰਾਹੀਂ ਦਰਬਾਰ ਸਾਹਿਬ ਦੇ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ 1 ਜੂਨ ਨੂੰ ਵਰਦੀ ਗੋਲੀ 'ਚ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਦੀਆਂ ਪੰਜ ਪ੍ਰਕਰਮਾ ਕਰਕੇ ਇਸ ਹਮਲੇ ਨੂੰ ਆਪਣੀਆਂ ਅੱਖਾਂ 'ਚ ਕੈਦ ਕਰੀ ਬੈਠੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਇੱਕ ਲਿਖਤੀ ਬਿਆਨ ਰਾਹੀਂ ਕੀਤਾ |
ਸ੍ਰੀ ਹਰਿਮੰਦਰ ਸਾਹਿਬ 'ਤੇ ਕੀਤਾ ਹਮਲਾ ਭੁਲਾਇਆ ਨਹੀਂ ਜਾ ਸਕਦਾ- ਭਾਈ ਖ਼ਾਲਸਾ
ਅਜੀਤ ਡੈਸਕ
02-06-2025