05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਪੁਲਿਸ ਵਲੋਂ ਅੰਤਰਰਾਸ਼ਟਰੀ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼-ਹਥਿਆਰਾਂ ਸਮੇਤ ਤਿੰਨ ਕਾਬੂ

Ad Position 21
No active advertisement
ਅਜੀਤ ਡੈਸਕ 02-06-2025

ਚੋਗਾਵਾਂ, 1 ਜੂਨ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਡੀ.ਐੱਸ.ਪੀ. (ਡੀ) ਮਨਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਇਕ ਇੰਟੈਲੀਜੈਂਟ ਅਧਾਰਤ ਆਪਰੇਸ਼ਨ ਦੌਰਾਨ ਇੰਚਾਰਜ ਸਪੈਸ਼ਲ ਸੈੱਲ ਅੰਮਿ੍ਤਸਰ ਦਿਹਾਤੀ ਵਲੋਂ ਇਕ ਅੰਤਰਰਾਸ਼ਟਰੀ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼ ਕਰਕੇ 8 ਵਿਦੇਸ਼ੀ ਆਧੁਨਿਕ ਪਿਸਤੌਲ, 10 ਜ਼ਿੰਦਾ ਕਾਰਤੂਸ, ਇੱਕ ਮੋਟਰਸਾਈਕਲ ਤੇ ਤਿੰਨ ਮੋਬਾਈਲ ਫ਼ੋਨਾਂ ਸਮੇਤ ਤਿੰਨ ਤਸਕਰਾਂ ਨੂੰ ਗਿ੍ਫਤਾਰ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ | ਅੰਮਿ੍ਤਸਰ ਦਿਹਾਤੀ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪਿੰਡ ਬਰਾੜ ਤੇ ਕੋਹਾਲਾ ਪਿੰਡ ਵਿਚਕਾਰ ਲਿੰਕ ਰੋਡ ਤੇ ਨਾਕੇਬੰਦੀ ਕੀਤੀ | ਇਸੇ ਦੌਰਾਨ ਮੋਟਰਸਾਈਕਲ 'ਤੇ ਆ ਰਹੇ ਤਿੰਨ ਵਿਅਕਤੀਆਂ ਨੂੰ ਸ਼ੱਕੀ ਹਾਲਾਤਾਂ ਵਿਚ ਰੋਕਿਆ ਗਿਆ | ਤਲਾਸ਼ੀ ਲੈਣ ਤੇ ਉਨ੍ਹਾਂ ਕੋਲੋਂ 5 ਗਲੌਕ 9 ਐਮ. ਐਮ. ਪਿਸਟਲ, ਇਕ 30 ਬੋਰ ਪਿਸਟਲ, ਇਕ ਪੀ ਐਕਸ ਫਾਈਵ 30 ਬੋਰ ਪਿਸਟਲ, ਇਕ ਜਿਗਾਨਾ ਪਿਸਟਲ, ਇਕ ਮੋਟਰਸਾਈਕਲ ਤੇ ਤਿੰਨ ਮੋਬਾਇਲ ਫੋਨਾਂ ਸਮੇਤ ਗਿ੍ਫਤਾਰ ਕੀਤਾ ਗਿਆ | ਫੜੇ ਕਥਿਤ ਦੋਸ਼ੀਆਂ ਦੀ ਪਹਿਚਾਣ ਫਤਿਹਬੀਰ ਸਿੰਘ, ਜਗਰੂਪ ਸਿੰਘ ਅਤੇ ਰਣਜੀਤ ਸਿੰਘ ਵਾਸੀ ਵਣੀਏਕੇ ਵਜੋਂ ਹੋਈ | ਇਸ ਸਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਉਕਤ ਵਿਅਕਤੀਆਂ ਖਿਲਾਫ ਅਸਲਾ ਐਕਟ ਅਧੀਨ ਮੁਕਦਮਾ ਦਰਜ ਕੀਤਾ ਗਿਆ | ਮੁਢਲੀ ਜਾਂਚ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਗਿ੍ਫਤਾਰ ਕੀਤੇ ਵਿਅਕਤੀ ਰਾਣਾ ਨਾਮਕ ਪਾਕਿਸਤਾਨੀ ਸਮਗਲਰ ਦੇ ਇੰਸਟਾਗ੍ਰਾਮ ਰਾਹੀਂ ਸੰਪਰਕ ਵਿਚ ਸਨ | ਉਕਤ ਦੋਸ਼ੀਆਂ ਦਾ ਅਗਲਾ ਪਿਛਲਾ ਰਿਕਾਰਡ ਖੰਗਾਲਿਆ ਜਾ ਰਿਹਾ ਹੈ | ਹੋਰ ਵੱਡੇ ਖ਼ੁਲਾਸੇ ਹੋਣ ਦੀ ਆਸ ਹੈ |

Ad Position 22
No active advertisement
ਪਿਛਲੀ ਖ਼ਬਰ '12ਵਾਂ ਸਮਰ ਆਰਟ ਕੈਂਪ ਐਂਡ ਫੈਸਟੀਵਲ-2025' ਦਾ ਛੀਨਾ ਨੇ ਕੀਤਾ ਉਦਘਾਟਨ ਅਗਲੀ ਖ਼ਬਰ ਅਜੇ ਵੀ ਸਫ਼ਾਈ ਪੱਖੋਂ ਸ਼ਹਿਰ ਦੀ ਨੁਹਾਰ ਬਦਲਣ ਦੀ ਹੋ ਰਹੀ ਉਡੀਕ
Ad Position 24