05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਹੈਰੋਇਨ ਤੇ ਡਰੱਗ ਮਨੀ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 02-06-2025
ਸੁਲਤਾਨਵਿੰਡ, 1 ਜੂਨ (ਗੁਰਨਾਮ ਸਿੰਘ ਬੁੱਟਰ)-ਥਾਣਾ ਸੁਲਤਾਨਵਿੰਡ ਵਲੋਂ ਇਕ ਪੁਰਾਣੇ ਮਾਮਲੇ ਵਿਚ ਲੋੜੀਂਦੇ ਨੌਜਵਾਨ ਨੂੰ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁਖੀ ਇੰਸਪੈਕਟਰ ਰਜਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਸੁਲਤਾਨਵਿੰਡ ਨੂੰ ਇੱਕ ਪੁਰਾਣੇ ਮੁਕੱਦਮੇ ਵਿਚ ਲੋੜੀਂਦੇ ਐੱਸ. ਆਈ. ਸੁਲੱਖਣ ਸਿੰਘ ਦੀ ਅਗਵਾਈ ਵਿਚ ਏ. ਐੱਸ. ਆਈ. ਗੁਰਵਿੰਦਰ ਸਿੰਘ ਏ. ਐਸ. ਆਈ. ਗੁਰਭੇਜ ਸਿੰਘ ਸਿਪਾਹੀ ਅਕਾਸ਼ਦੀਪ ਸਿੰਘ ਅਤੇ ਹੌਲਦਾਰ ਜੈਦੀਪ ਸਿੰਘ ਵਲੋਂ ਗਸ਼ਤ ਦੌਰਾਨ ਪਿੰਡ ਸੁਲਤਾਨਵਿੰਡ ਦੇ ਇਲਾਕੇ ਵਿਚੋਂ ਕਾਬੂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਅਜੇਪਾਲ ਸਿੰਘ ਪਹਿਲਵਾਨ ਪੁੱਤਰ ਜਸਵੰਤ ਸਿੰਘ ਵਾਸੀ ਖਾਲਸਾ ਨਗਰ ਭਾਈ ਮੰਝ ਸਾਹਿਬ ਰੋਡ ਕੋਟ ਮਿੱਤ ਸਿੰਘ ਵਜੋਂ ਹੋਈ ਹੈ ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ਕੋਲੋਂ 34 ਗ੍ਰਾਮ ਹੈਰੋਇਨ ਅਤੇ ਕੁਝ ਡਰੱਗ ਮਨੀ ਬਰਾਮਦ ਹੋਈ ਹੈ | ਉਨ੍ਹਾਂ ਦੱਸਿਆ ਕਿ ਅਜੇਪਾਲ ਸਿੰਘ ਨੂੰ ਮਾਨਯੋਗ ਅਦਾਲਤ ਤੋਂ ਮਿਲਿਆ ਰਿਮਾਂਡ ਖ਼ਤਮ ਹੋਣ ਕਰਕੇ ਅੱਜ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਟੈਪਿਲ ਕਾਲੋਨੀ ਵਾਸੀਆਂ ਪੀਣ ਵਾਲਾ ਪਾਣੀ ਨਾ ਆਉਣ ਕਰਕੇ ਪ੍ਰਸ਼ਾਸਨ ਖ਼ਿਲਾਫ਼ ਕੱਢਿਆ ਗੁੱਸਾ ਅਗਲੀ ਖ਼ਬਰ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸਰਕਾਰ ਵਲੋਂ ਕੋਈ ਉਪਰਾਲਾ ਨਹੀਂ ਕੀਤਾ ਜਾ ਰਿਹਾ-ਕੁਲਾਰ
Ad Position 24