05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਵਲੋਂ ਮੀਟਿੰਗ

Ad Position 21
No active advertisement
ਅਜੀਤ ਡੈਸਕ 02-06-2025
ਅੰਮਿ੍ਤਸਰ, 1 ਜੂਨ (ਗਗਨਦੀਪ ਸ਼ਰਮਾ)-ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਰਿੰਦਰ ਪਾਲ ਚਮਿਆਰੀ ਦੀ ਪ੍ਰਧਾਨਗੀ ਹੇਠ ਕੰਪਨੀ ਬਾਗ ਵਿਖੇ ਹੋਈ, ਜਿਸ ਵਿਚ ਕੇਂਦਰ ਤੇ ਸੂਬਾ ਸਰਕਾਰ ਦੀਆਂ ਵਿਰੋਧੀ ਨੀਤੀਆਂ ਦੇ ਰੋਸ ਵਜੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਜ਼ਿਲ੍ਹਾ ਸਕੱਤਰ ਸਵਿੰਦਰ ਸਿੰਘ ਅਦਲੀਵਾਲ ਤੇ ਸੂਬਾਈ ਚੇਅਰਮੈਨ ਕਾਮਰੇਡ ਸੁੱਚਾ ਸਿੰਘ ਅਜਨਾਲਾ ਨੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਵਿਰੋਧੀ ਨੀਤੀਆਂ ਦੇ ਰੋਸ ਵਜੋਂ 9 ਜੁਲਾਈ ਨੂੰ 10 ਟਰੇਡ ਯੂਨੀਅਨਾਂ ਤੇ 60 ਤੋਂ ਵੱਧ ਫੈਡਰੇਸ਼ਨਾਂ ਦੇਸ਼ ਵਿਆਪੀ ਹੜਤਾਲ ਕਰ ਰਹੀਆਂ ਹਨ | ਉਨ੍ਹਾਂ ਸਪਸ਼ਟ ਕੀਤਾ ਕਿ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਇਸ ਹੜਤਾਲ ਦੀ ਪੂਰਨ ਤੌਰ 'ਤੇ ਹਮਾਇਤ ਕਰੇਗੀ | ਮੀਟਿੰਗ ਵਿਚ ਪਿ੍ੰ. ਹਰਪਾਲ ਸਿੰਘ, ਸਵਿੰਦਰ ਸਿੰਘ ਮੀਰਾਂਕੋਟ, ਗੁਰਦੀਪ ਸਿੰਘ, ਪ੍ਰਕਾਸ਼ ਸਿੰਘ ਭੰਗਾਲੀ, ਧਿਆਨ ਸਿੰਘ, ਦਰਬਾਰਾ ਸਿੰਘ, ਕੁਲਦੀਪ ਸਿੰਘ, ਧਵਨ, ਸੁਖਚੈਨ ਸਿੰਘ, ਸੰਤੋਖ ਸਿੰਘ, ਦਲਜੀਤ ਸਿੰਘ ਭੋਮਾ, ਸੇਵਾ ਸਿੰਘ ਤੇ ਕੁਲਵੰਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨੇ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਯੂ. ਆਰ. ਕੇ. ਯੂ. ਮੰਡਲ ਕਾਰਜਕਾਰੀ ਦੀ ਮੀਟਿੰਗ ਹੋਈ
Ad Position 24