05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨੇ ਸ਼ਹੀਦੀ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 02-06-2025
ਅੰਮਿ੍ਤਸਰ, 1 ਜੂਨ (ਗਗਨਦੀਪ ਸ਼ਰਮਾ)-ਰੇਲਵੇ ਕਾਲੋਨੀ ਬੀ-ਬਲਾਕ ਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸਥਾਨਕ ਗੁਰਦੁਆਰਾ ਸ਼ਹੀਦ ਗੰਜ ਸਾਹਿਬ (ਦਮਦਮੀ ਟਕਸਾਲ) ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਸ ਦੀ ਅਗਵਾਈ ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਅਤੇ ਸੰਬੰਧਿਤ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਨਿਰਵੈਰ ਸਿੰਘ ਨੇ ਕੀਤੀ | ਸਮਾਗਮ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ, ਰਾਗੀ ਸਿੰਘਾਂ ਵਲੋਂ ਗੁੁਰੂ ਜੱਸ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਕਿਰਪਾਲ ਸਿੰਘ ਵਲੋਂ ਅਰਦਾਸ ਕੀਤੀ ਗਈ | ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਗੇਟ ਦੇ ਬਾਹਰ ਠੰਢੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ ਤੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਡਾ. ਇੰਦਰਪਾਲ ਸਿੰਘ ਪਸਰੀਚਾ, ਸਤਨਾਮ ਸਿੰਘ, ਕਨਵੀਨਰ ਕੁਲਵਿੰਦਰ ਸਿੰਘ ਬੰਟੀ, ਦਵਿੰਦਰ ਸਿੰਘ ਕਾਕਾ, ਅਰੂੜ ਚੰਦ, ਜਸਬੀਰ ਸਿੰਘ ਨੀਟੂ, ਮੱਖਣ ਸਿੰਘ ਨਿਊ ਪ੍ਰਤਾਪ ਨਗਰ, ਬਲਦੇਵ ਸਿੰਘ ਟਾਂਗਰਾ, ਜਸਪਾਲ ਸਿੰਘ ਨਿੱਕਾ, ਅਮਨਦੀਪ ਸਿੰਘ ਮੰਨਾ, ਕਸ਼ਮੀਰ ਸਿੰਘ ਕੋਟ ਖਾਲਸਾ, ਮੈਡਮ ਸੁਸ਼ਮਾ ਮਾਰਕੰਡਾ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁਫ਼ਤ ਆਯੁਰਵੈਦਿਕ ਕੈਂਪ ਅੱਜ ਅਗਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਵਲੋਂ ਮੀਟਿੰਗ
Ad Position 24