ਅੰਮਿ੍ਤਸਰ, 1 ਜੂਨ (ਗਗਨਦੀਪ ਸ਼ਰਮਾ)-ਸ਼ਹੀਦ ਬਾਬਾ ਦੀਪ ਸਿੰਘ ਜੀ ਲੋਕ ਭਲਾਈ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਸਪਾਰੀਵਿੰਡੀਆ ਵਲੋਂ ਨਸ਼ਾ ਛੁਡਾਉ ਅਤੇ ਸਰਵਾਈਕਲ ਦੇ ਮਰੀਜ਼ਾਂਾ ਲਈ ਮੁਫ਼ਤ ਆਯੁਰਵੈਦਿਕ ਕੈਂਪ 2 ਜੂਨ ਨੂੰ ਗੁਰਦੁਆਰਾ ਸ਼ਹੀਦ ਬਾਬਾ ਸੰਤੋਖ ਸਿੰਘ, ਪਿੰਡ ਵਰਪਾਲ ਵਿਖੇ ਲਗਾਇਆ ਜਾ ਰਿਹਾ ਹੈ | ਪ੍ਰਧਾਨ ਸ. ਸਪਾਰੀਵਿੰਡੀਆ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕੈਂਪ ਦੌਰਾਨ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਨੂੰ ਇਕ ਮਹੀਨੇ ਦੀ ਦਵਾਈ ਮੁਫਤ ਦਿੱਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਲਗਾਤਾਰ ਦਵਾਈ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ | ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਹਜ਼ਾਰਾਂ ਨੌਜਵਾਨ ਨਸ਼ਾ ਛੁਡਾਉ ਆਯੁਰਵੈਦਿਕ ਦਵਾਈ ਦਾ ਲਾਭ ਉਠਾ ਕੇ ਬਿਲਕੁੱਲ ਨਿਰੋਗ ਜ਼ਿੰਦਗੀ ਬਤੀਤ ਕਰ ਰਹੇ ਹਨ |