05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸਵ. ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੂੰ ਸ਼ਰਧਾਂਜਲੀਆਂ ਭੇਟ

Ad Position 21
No active advertisement
ਅਜੀਤ ਡੈਸਕ 02-06-2025
ਜਲੰਧਰ, 1 ਜੂਨ (ਜਸਪਾਲ ਸਿੰਘ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਦੀ ਆਤਮਿਕ ਸ਼ਾਂਤੀ ਲਈ ਪਾਠ ਦੇ ਭੋਗ ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਹੋਈ | ਇਸ ਮੌਕੇ ਰਾਗੀ ਭਾਈ ਮੱਖਣ ਸਿੰਘ ਦੇ ਜਥੇ ਨੇ ਕੀਰਤਨ ਕੀਤਾ | ਇਸ ਮੌਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਪੀਰਮੁਹੰਮਦ) ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਦੇ ਛੋਟੀ ਉਮਰ 'ਚ ਹੀ ਤੁਰ ਜਾਣ ਨਾਲ ਪੰਥ ਤੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ | ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਐਡਵੋਕੇਟ ਪਰਮਿੰਦਰ ਸਿੰਘ ਢੀਗਰਾ ਦੇ ਗ੍ਰਹਿ ਵਿਖੇ ਪੁੱਜੇ ਕੇ ਉਨ੍ਹਾਂ ਦੇ ਪਿਤਾ ਕੁਲਦੀਪ ਸਿੰਘ ਢੀਂਗਰਾ ਤੇ ਪਰਿਵਾਰ ਦੇ ਹੋਰਨਾਂ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ |
ਇਸ ਮੌਕੇ ਅੰਤਿਮ ਅਰਦਾਸ 'ਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆ ਦੇ ਵੱਡੇ ਬੇਟੇ ਭਾਈ ਈਸ਼ਰ ਸਿੰਘ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸੀਨੀਅਰ ਆਗੂ ਕੰਵਰਚੜਤ ਸਿੰਘ, ਭਾਈ ਗਗਨਦੀਪ ਸਿੰਘ ਰਿਆੜ, ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ, ਜਗਰੂਪ ਸਿੰਘ ਚੀਮਾ, ਡਾ. ਕਾਰਜ ਸਿੰਘ, ਗੁਰਮੁੱਖ ਸਿੰਘ ਸੰਧੂ, ਸੁਖਵਿੰਦਰ ਸਿੰਘ ਦੀਨਾਨਗਰ, ਪਰਮਜੀਤ ਸਿੰਘ ਤਨੇਲ, ਬਲਬੀਰ ਸਿੰਘ ਫੁਗਲਾਣਾ, ਭਾਈ ਕੁਲਬੀਰ ਸਿੰਘ ਬੜਾ ਪਿੰਡ, ਜਸਬੀਰ ਸਿੰਘ ਖਡੂਰ, ਸ਼ਮਸੇਰ ਸਿੰਘ ਚੀਮਾ, ਸ਼ਿਵਕਵਰ ਸਿੰਘ ਸੰਧੂ, ਅਵਨਿੰਦਰ ਸਿੰਘ ਮਿੰਟੂ, ਜਥੇਦਾਰ ਗੁਰਜੀਤ ਸਿੰਘ ਤਲਵੰਡੀ, ਭਾਈ ਹਰਜਿੰਦਰ ਸਿੰਘ ਜਿੰਦਾ, ਪਰਮਿੰਦਰ ਸਿੰਘ ਖ਼ਾਲਸਾ, ਭਾਈ ਸੁਖਦੇਵ ਸਿੰਘ, ਨਾਗਰ ਸਿੰਘ ਗਿੱਲ, ਕੁਲਦੀਪ ਸਿੰਘ ਢੀਂਗਰਾ ਤੇ ਹੋਰ ਆਗੂਆਂ ਨੇ ਪਰਮਿੰਦਰ ਸਿੰਘ ਢੀਂਗਰਾ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋ ਕੇ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਬਾਬਾ ਬਲਬੀਰ ਸਿੰਘ 96 ਕਰੋੜੀ ਬੁੱਢਾ ਦਲ ਵਲੋਂ ਭਾਈ ਹਰਜੀਤ ਸਿੰਘ, ਅਜੀਤ ਸਿੰਘ ਨਾਢਾ ਸਾਹਿਬ, ਫੈਡਰੇਸ਼ਨ ਆਗੂ ਜੋਗਿੰਦਰ ਸਿੰਘ ਜੋਗੀ, ਰਣਜੀਤ ਸਿੰਘ ਰਾਣਾ, ਸਰਬਜੀਤ ਸਿੰਘ ਮੱਕੜ ਸਾਬਕਾ ਵਿਧਾਇਕ, ਐਡਵੋਕੇਟ ਕਰਮਪਾਲ ਸਿੰਘ ਗਿੱਲ, ਐਡਵੋਕੇਟ ਜੀ. ਐੱਸ. ਪਰੂਥੀ, ਅਜੀਤ ਸਿੰਘ ਸਰਹੱਦੀ ਤੇ ਹੋਰ ਸ਼ਖਸ਼ੀਅਤਾਂ ਵੀ ਮੌਜੂਦ ਸਨ | ਇਸ ਮੌਕੇ ਡਾ. ਰਮਨਦੀਪ ਕੌਰ ਢੀਂਗਰਾ ਦਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਤੇ ਪੰਥਕ ਜਥੇਬੰਦੀਆਂ ਦੀ ਤਰਫੋਂ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਵਲੋਂ ਸਨਮਾਨ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ ਅਗਲੀ ਖ਼ਬਰ ਗੁਰੂ ਅਮਰਦਾਸ ਐਵੀਨਿਊ ਵੈੱਲਫੇਅਰ ਕੌਂਸਲ ਨੇ ਛਬੀਲ ਲਗਾਈ
Ad Position 24