05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ

Ad Position 21
No active advertisement
ਅਜੀਤ ਡੈਸਕ 02-06-2025
ਅੰਮਿ੍ਤਸਰ, 1 ਜੂਨ (ਗਗਨਦੀਪ ਸ਼ਰਮਾ)-ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ, ਲਾਭ ਨਗਰ ਰਾਮ ਤੀਰਥ ਰੋਡ ਵਿਖੇ ਸਮੂਹ ਇਲਾਕਾ ਨਿਵਾਸੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ | ਸਮਾਜ ਸੇਵਕ ਅਤੇ ਗੁਰੂ ਘਰ ਦੇ ਦਾਸ ਸਤਨਾਮ ਸਿੰਘ ਗਿੱਲ ਸ਼ਹਾਬਪੁਰ ਨੇ ਕਿਹਾ ਕਿ ਗੁਰੂ ਸਾਹਿਬ ਨੇ ਅਡੋਲ, ਨਿਰਭੈ ਤੇ ਸ਼ਾਂਤ-ਚਿੱਤ ਰਹਿ ਕੇ ਧਰਮ ਦੀ ਖਾਤਰ ਨਿਰਦਈਆਂ ਦੇ ਜ਼ੁਲਮ ਦੀ ਇੰਤਹਾ ਅਤੇ ਜ਼ਾਲਮਾਨਾ ਤਸੀਹਿਆਂ ਨੂੰ ਅਕਾਲ ਪੁਰਖ ਦੇ ਭਾਣੇ ਵਿਚ ਰਹਿ ਕੇ ਖਿੜ੍ਹੇ-ਮੱਥੇ ਸਹਾਰਿਆ | ਇਸ ਮੌਕੇ ਗੁਰਦੁਆਰਾ ਸਾਹਿਬ ਕਮੇਟੀ ਦੇ ਪ੍ਰਧਾਨ ਸੂਬੇਦਾਰ ਮੇਜਰ ਗੁਰਚਰਨ ਸਿੰਘ ਸੰਧੂ, ਅਜਮੇਰ ਸਿੰਘ ਬਾਜਵਾ, ਤੇਜਬੀਰ ਸਿੰਘ, ਸੁੱਚਾ ਸਿੰਘ ਸਾਬਕਾ ਡੀ. ਐੱਸ. ਪੀ. ਨਰਿੰਦਰ ਸਿੰਘ, ਬਲਵਿੰਦਰ ਸਿੰਘ, ਅਡੋਵੋਕੇਟ ਹਰਦੀਪ ਸਿੰਘ, ਪਰਮਜੀਤ ਸਿੱਘ ਭੱਟੀ, ਪੱਪੂ ਲਾਭ ਨਗਰ, ਅਵਤਾਰ ਸਿੰਘ, ਸੁਮੇਸ਼ ਸ਼ਰਮਾ, ਪਵਨ, ਮਨਮੀਤ ਕੋਰ, ਗੁਰਵਿੰਦਰ ਕੌਰ, ਸੁਮਨ, ਰਾਧਿਕਾ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿ੍ੰਸੀਪਲ ਪਰਮਿੰਦਰ ਕੌਰ ਨੂੰ ਸੇਵਾ ਮੁਕਤੀ 'ਤੇ ਦਿੱਤੀ ਵਿਦਾਇਗੀ ਪਾਰਟੀ ਅਗਲੀ ਖ਼ਬਰ ਸਵ. ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੂੰ ਸ਼ਰਧਾਂਜਲੀਆਂ ਭੇਟ
Ad Position 24