ਮਾਨਾਂਵਾਲਾ, 1 ਜੂਨ (ਗੁਰਦੀਪ ਸਿੰਘ ਨਾਗੀ)-ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ, ਖਾਨਕੋਟ ਵਿਖੇ 29 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਬਤੌਰ ਪਿ੍ੰਸੀਪਲ ਸੇਵਾ ਮੁਕਤ ਹੋਏ ਸ੍ਰੀਮਤੀ ਪਰਮਿੰਦਰ ਕੌਰ ਨੂੰ ਸਕੂਲ ਦੀ ਪ੍ਰਬੰਧਕੀ ਕਮੇਟੀ ਅਤੇ ਸਮੂਹ ਸਟਾਫ ਵੱਲੋਂ ਯਾਦਗਾਰੀ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ 'ਤੇ ਸਕੂਲ ਮੈਨੇਜਮੈਂਟ ਮੈਂਬਰ ਡਾ. ਪ੍ਰੀਤਮ ਸਿੰਘ ਤੇ ਲਖਵਿੰਦਰ ਸਿੰਘ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਸਕੂਲ ਦੇ ਨਵ-ਨਿਯੁਕਤ ਪਿ੍ੰਸੀਪਲ ਡਾ. ਸਿਮਰਨਜੀਤ ਕੌਰ ਨੇ ਆਏ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ ਗੁਰਬਿਲਾਸ ਪੀ. ਸਿੰਘ ਪੰਨੂ ਅਤੇ ਫਾਇਨਾਂਸ ਐਂਡ ਪਲੈਨਿੰਗ ਮੈਂਬਰ ਬਲਜੀਤ ਸਿੰਘ ਸ਼ੁਕਰਚੱਕੀਆ ਵਲੋਂ ਭੇਜੇ ਗਏ ਸੁਨੇਹੇ ਪੜ੍ਹੇ ਗਏ | ਇਸ ਮੌਕੇ ਸਕੂਲ ਦੀ ਮੈਨੇਜਿੰਗ ਕਮੇਟੀ, ਸਕੂਲ ਦੇ ਮੌਜੂਦਾ ਪਿ੍ੰਸੀਪਲ ਡਾ. ਸਿਮਰਨਜੀਤ ਕੌਰ, ਵਾਈਸ ਪਿ੍ੰਸੀਪਲ ਸਤਜਿੰਦਰ ਸਿੰਘ, ਐਡਵੋਕੇਟ ਰਣਬੀਰ ਸਿੰਘ ਰਾਣਾ ਤੇ ਸਮੂਹ ਸਟਾਫ਼ ਨੇ ਪਿ੍ੰਸੀਪਲ ਪਰਮਿੰਦਰ ਕੌਰ ਨੂੰ ਯਾਦਗਾਰੀ ਚਿੰਨ੍ਹ ਤੇ ਤੋਹਫ਼ੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਸੇਵਾਮੁਕਤ ਹੋਏ ਪਿ੍ੰਸੀਪਲ ਪਰਮਿੰਦਰ ਕੌਰ ਨੇ ਸਕੂਲ ਦੇ ਸਾਬਕਾ ਮੈਨੇਜਿੰਗ ਡਾਇਰੈਕਟਰ ਦਿਲਜੀਤ ਸਿੰਘ ਪੰਨੂ ਤੇ ਐਜੂਕੇਸ਼ਨ ਡਾਇਰੈਕਟਰ ਦਰਸ਼ਨ ਸਿੰਘ ਨੂੰ ਵੀ ਯਾਦ ਕਰਦਿਆਂ ਹੋਇਆ ਸਮੂਹ ਪ੍ਰਬੰਧਕੀ ਕਮੇਟੀ, ਸਮੂਹ ਸਟਾਫ਼ ਸਮੇਤ ਆਪਣੇ ਪਰਿਵਾਰਕ ਮੈਂਬਰਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ | ਇਸ ਮੌਕੇ ਡਾ. ਲਖਵਿੰਦਰ ਸਿੰਘ ਬੰਡਾਲਾ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਆਫ਼ ਐਜੂਕੇਸ਼ਨ ਦੇ ਕਾਰਜਕਾਰੀ ਪਿ੍ੰਸੀਪਲ ਡਾ. ਸਰਬਜੀਤ ਕੌਰ ਸਮੇਤ ਕਾਲਜ ਸਟਾਫ਼, ਮਨਮੋਹਨ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰ ਤੇ ਪਰਮਿੰਦਰ ਕੌਰ ਦੇ ਪਰਿਵਾਰਿਕ ਮੈਂਬਰ ਹਾਜ਼ਰ ਸਨ |