06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ ਜਥੇ. ਰਣੀਕੇ ਨੇ ਦੁੱਖ ਪ੍ਰਗਟਾਇਆ

Ad Position 21
No active advertisement
ਅਜੀਤ ਡੈਸਕ 02-06-2025
ਅਟਾਰੀ, 1 ਜੂਨ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਅਨੁਸੂਚਿਤ ਜਾਤੀ ਵਿੰਗ ਦੇ ਕੌਮੀ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਸਾਬਕਾ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਸਵ: ਸੁਖਦੇਵ ਸਿੰਘ ਢੀਂਡਸਾ ਜਿਨ੍ਹਾਂ ਨੇ ਪੰਥ ਅਤੇ ਪੰਜਾਬ ਪ੍ਰਤੀ ਸਮਰਪਣ ਭਾਵਨਾ ਨਾਲ ਕੌਮੀ ਰਾਜਨੀਤੀ ਵਿਚ ਉੱਚੇ ਮੁਕਾਮ ਹਾਸਲ ਕੀਤੇ ਤੇ ਉਨ੍ਹਾਂ ਵਲੋਂ ਅਕਾਲੀ ਦਲ ਦੀਆਂ ਵੱਖ-ਵੱਖ ਸਮੇਂ ਸਰਕਾਰਾਂ ਮੌਕੇ ਪੰਜਾਬ ਦੇ ਹਿੱਤਾਂ ਲਈ ਅੱਗੇ ਆ ਕੇ ਇਤਿਹਾਸਿਕ ਫੈਸਲਿਆਂ ਵਿਚ ਆਪਣੀ ਸ਼ਮੂਲੀਅਤ ਜ਼ਿੰਮੇਵਾਰੀ ਨਾਲ ਨਿਭਾਈ ਸੀ | ਉਨ੍ਹਾਂ ਕਿਹਾ ਕਿ ਸ. ਢੀਂਡਸਾ ਦਾ ਅਕਾਲ ਚਲਾਣਾ ਢੀਂਡਸਾ ਪਰਿਵਾਰ ਦੇ ਨਾਲ-ਨਾਲ ਦੇਸ਼ ਅਤੇ ਪੰਜਾਬ ਤੇ ਉਨ੍ਹਾਂ ਦੇ ਪਰਿਵਾਰ ਸਾਕ ਸੰਬੰਧੀ ਰਿਸ਼ਤੇਦਾਰਾਂ ਭੈਣ ਭਰਾਵਾਂ ਨੂੰ ਵੀ ਵੱਡਾ ਸਦਮਾ ਤੇ ਘਾਟਾ ਹੈ | ਇਸ ਮੌਕੇ ਢੀਂਡਸਾ ਪਰਿਵਾਰ ਨਾਲ ਮਗਵਿੰਦਰ ਸਿੰਘ ਖਾਪੜਖੇੜੀ, ਗੁਰਿੰਦਰ ਪਾਲ ਸਿੰਘ ਲਾਲੀ ਰਣੀਕੇ ਦੋਵੇਂ ਸ਼੍ਰੋਮਣੀ ਕਮੇਟੀ ਮੈਂਬਰ, ਸੀਨੀਅਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਅੰਮਿ੍ਤਸਰ, ਚੇਅਰਮੈਨ ਕਵਲਜੀਤ ਸਿੰਘ ਗੁਰੂਵਾਲੀ ਸਮੇਤ ਹਲਕਾ ਅਟਾਰੀ ਦੇ ਸੀਨੀਅਰ ਅਕਾਲੀ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਵਲੋਂ ਕੀਰਤਨ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਰਸੂਲਪੁਰ ਕਲਾਂ ਵਿਖੇ ਸ਼ਹੀਦੀ ਦਿਹਾੜਾ ਮਨਾਇਆ <br/>
Ad Position 24