06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸਾਬਕਾ ਵਿਧਾਇਕ ਮੰਨਾ ਨੇ ਰਈਆ ਫਲਾਈਓਵਰ ਦੇ ਕੰਮ ਨੂੰ ਮਨਜ਼ੂਰੀ ਮਿਲਣ ਪਿੱਛੋਂ ਕੀਤਾ ਸ਼ੁਕਰਾਨਾ

Ad Position 21
No active advertisement
ਅਜੀਤ ਡੈਸਕ 02-06-2025
ਬਾਬਾ ਬਕਾਲਾ ਸਾਹਿਬ, 1 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਤੇ ਭਾਜਪਾ ਅੰਮਿ੍ਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਮੰਨਾ ਦੀ ਮਿਹਨਤ ਤੇ ਉਦਮ ਸਦਕਾ ਰਈਆ ਦੇ ਪਿੱਲਰਾਂ ਵਾਲੇ ਪੁਲ ਨੂੰ ਨਹਿਰ ਤੋਂ ਪਾਰ ਤੱਕ ਬਣਾਉਣ ਦੀ ਮੰਗ ਨੂੰ ਕੇਂਦਰ ਸਰਕਾਰ ਵਲੋਂ ਮਨਜ਼ੂਰੀ ਮਿਲਣ ਉਪਰੰਤ, ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਆਪਣੇ ਸਮਰਥਕਾਂ ਸਮੇਤ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ | ਉਨ੍ਹਾਂ ਨੇ ਕੜਾਹਿ ਪ੍ਰਸ਼ਾਦਿ ਦੀ ਦੇਗ ਕਰਵਾਈ, ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਕੋਟਿਨ ਕੋਟਿ ਧੰਨਵਾਦ ਕੀਤਾ | ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਕੋਈ 57 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਹੋਣ ਜਾ ਰਿਹਾ ਹੈ, ਜਿਸ ਲਈ ਹਲਕਾ ਵਾਸੀਆਂ ਵਿਚ ਭਾਰੀ ਖੁਸ਼ੀ ਦੀ ਲਹਿਰ ਹੈ | ਇਸ ਮੌਕੇ ਉਨ੍ਹਾਂ ਜਿੱਥੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ, ਉਥੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸੜਕ ਮੰਤਰੀ ਨਿਤਿਨ ਗਡਕਰੀ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ | ਇਸ ਮੌਕੇ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਮਨਜਿੰਦਰ ਸਿੰਘ ਏਕਲਗੱਡਾ ਸਾ: ਸਰਪੰਚ, ਰਾਜੇਸ਼ ਟਾਂਗਰੀ ਸਰਕਲ ਪ੍ਰਧਾਨ ਰਈਆ, ਸਰਬਿੰਦਰ ਸਿੰਘ ਬੌਬੀ ਸਰਕਲ ਪ੍ਰਧਾਨ ਜਲਾਲਾਂਬਾਦ, ਕਰਮ ਸਿੰਘ ਸਰਕਲ ਪ੍ਰਧਾਨ ਖਿਲਚੀਆਂ, ਸਾਹਿਬ ਸ਼ੌਰੀ ਲਾਟ ਚਾਂਦ ਡੇਅਰੀ ਸਰਕਲ ਪ੍ਰਧਾਨ ਬਿਆਸ, ਕੈਪਟਨ ਜਸਪਾਲ ਸਿੰਘ ਸਰਕਲ ਪ੍ਰਧਾਨ ਏਕਲਗੱਡਾ, ਜਸਵੰਤ ਸਿੰਘ ਡਿੱਪੀ ਮੀਆਂਵਿੰਡ ਨਿੱਜੀ ਸਕੱਤਰ, ਭੁੁਪਿੰਦਰ ਸਿੰਘ ਰਈਆ ਵਾਇਸ ਪ੍ਰਧਾਨ, ਬਲਵਿੰਦਰ ਸਿੰਘ ਭੁੱਲਰ, ਅਮਰੀਕ ਸਿੰਘ, ਛੋਟੇ ਲਾਲ ਵਾਇਸ ਪ੍ਰਧਾਨ, ਹਰਵਿੰਦਰ ਸਿੰਘ ਲਾਡੀ, ਹਰਦੇਵ ਸਿੰਘ, ਸੁਖਦੇਵ ਸਿੰਘ ਬੋਦੇਵਾਲ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਭਲਾਈ ਸੰਸਥਾ ਵਲੋਂ ਮੀਟਿੰਗ ਅਗਲੀ ਖ਼ਬਰ ਟਰੈਫਿਕ ਨਿਯਮਾਂ ਸੰਬੰਧੀ ਕੈਂਪ ਲਗਾਇਆ
Ad Position 24