14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਗਿਆਨੀ ਗੜਗੱਜ ਨੇ ਵੀ ਕੀਤੇ ਘੱਲੂੁਘਾਰੇ ਦੌਰਾਨ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਦਰਸ਼ਨ

Ad Position 21
No active advertisement
ਅਜੀਤ ਡੈਸਕ 03-06-2025

ਅੰਮਿ੍ਤਸਰ, 2 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਅੱਜ ਸ਼ਾਮ ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਦਰਸ਼ਨ ਕਰਨ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ ਵਿਖੇ ਪੁੱਜੇ | ਇਸ ਮੌਕੇ ਉਨ੍ਹਾਂ ਪਾਵਨ ਸਰੂਪ ਵਿਚ ਲੱਗੀ ਗੋਲੀ ਵੀ ਦੇਖੀ ਤੇ ਤਾਬਿਆ ਬੈਠੇ ਸਿੰਘਾਂ ਤੇ ਪ੍ਰਚਾਰਕਾਂ ਤੋਂ ਜਾਣਕਾਰੀ ਹਾਸਿਲ ਕੀਤੀ | ਉਨ੍ਹਾਂ ਇਸ ਮੌਕੇ ਸਮੁੱਚੇ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਦਿਆਂ ਸਮੂਹ ਸਿੱਖ ਸੰਗਤਾਂ ਨੂੰ ਘੱਲੂਘਾਰਾ ਦਿਵਸ ਪੰਥਕ ਮਰਯਾਦਾ ਅਨੁਸਾਰ ਮਨਾਉਣ ਤੇ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਟ ਕਰਨ ਦੀ ਅਪੀਲ ਕੀਤੀ | ਇਸ ਮੌਕੇ ਉਨ੍ਹਾਂ ਨਾਲ ਅਕਾਲ ਤਖਤ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਤੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਵੀ ਸਨ |

Ad Position 22
No active advertisement
ਪਿਛਲੀ ਖ਼ਬਰ ਘੱਲੂਘਾਰਾ ਹਫ਼ਤਾ ਦਾ ਦੂਜਾ ਦਿਨ : ਗੁਰੁ ਨਗਰੀ ਹੋਵੇਗੀ ਪੁਲਿਸ ਛਾਉਣੀ 'ਚ ਤਬਦੀਲ ਅਗਲੀ ਖ਼ਬਰ ਫਿੱਕੀ ਫਲੋ ਵਲੋਂ ਦੂਨ ਸਕੂਲ ਦੇ ਸਹਿਯੋਗ ਨਾਲ ਐੈੱਸ. ਟੀ. ਈ. ਐੱਮ. ਪ੍ਰੋਜੈਕਟ ਦੀ ਸ਼ੁਰੂਆਤ
Ad Position 24