14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਲਹਿੰਦੇ ਪੰਜਾਬ ਦੇ ਡੇਰਾ ਗ਼ਾਜ਼ੀ ਖ਼ਾਨ 'ਚ 4 ਅੱਤਵਾਦੀ ਹਲਾਕ

Ad Position 21
No active advertisement
ਅਜੀਤ ਡੈਸਕ 03-06-2025
ਅੰਮਿ੍ਤਸਰ, 2 ਜੂਨ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੇ ਜ਼ਿਲ੍ਹਾ ਡੇਰਾ ਗ਼ਾਜ਼ੀ ਖ਼ਾਨ ਦੇ ਕੋਟ ਮੁਬਾਰਕ ਖੇਤਰ 'ਚ ਪੁਲਿਸ ਨਾਲ ਮੁਕਾਬਲੇ ਦੌਰਾਨ 4 ਅੱਤਵਾਦੀ ਮਾਰੇ ਗਏ | ਜਦਕਿ ਗੋਲੀਬਾਰੀ ਦੌਰਾਨ ਬਾਕੀ ਅੱਤਵਾਦੀ ਇਲਾਕੇ 'ਚ ਝਾੜੀਆਂ ਅਤੇ ਰੇਤ ਦੇ ਟਿੱਬਿਆਂ ਪਿੱਛੇ ਲੁੱਕ ਕੇ ਭੱਜਣ ਵਿਚ ਕਾਮਯਾਬ ਹੋ ਗਏ | ਪੁਲਿਸ ਨੇ ਦੱਸਿਆ ਕਿ ਅੱਤਵਾਦੀਆਂ ਤੋਂ ਹਥਿਆਰ ਅਤੇ ਵਿਸਫੋਟਕ ਵੀ ਬਰਾਮਦ ਕੀਤੇ ਗਏ | ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਖ਼ੁਫ਼ੀਆ ਜਾਣਕਾਰੀ ਮਿਲੀ ਸੀ ਕਿ ਲਹਿੰਦੇ ਪੰਜਾਬ ਅਤੇ ਖ਼ੈਬਰ ਪਖਤੂਨਖਵਾ ਸੂਬਿਆਂ ਦੇ ਵਿਚਕਾਰ ਸਰਹੱਦੀ ਖੇਤਰ 'ਚ ਅੱਤਵਾਦੀ ਵੱਖ-ਵੱਖ ਥਾਵਾਂ 'ਤੇ ਨਿਸ਼ਾਨਾ ਬਣਾ ਕੇ ਉਥੋਂ ਦੇ ਸਥਾਨਕ ਲੋਕਾਂ 'ਚ ਡਰ ਫੈਲਾ ਰਹੇ ਸਨ | ਇਸ ਜਾਣਕਾਰੀ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਜਲਦੀ ਹੀ ਖੇਤਰ ਨੂੰ ਘੇਰ ਲਿਆ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ | ਇਸ ਦੌਰਾਨ ਨਾਜਾਇਜ਼ ਹਥਿਆਰਾਂ ਦੀ ਮੰਡੀ ਵਜੋਂ ਜਾਣੇ ਜਾਂਦੇ ਦਰਾ ਆਦਮ ਖੇਲ ਖੇਤਰ 'ਚ ਇਕ ਘਰ ਦੇ ਅੰਦਰ ਹੋਏ ਧਮਾਕੇ ਵਿਚ ਦੋ ਲੋਕਾਂ ਦੀ ਮੌਤ ਹੋ ਗਈ | ਪੁਲਿਸ ਨੇ ਕਿਹਾ ਕਿ ਇਹ ਘਟਨਾ ਅਖੋਰਵਾਲ ਕਬੀਲੇ ਦੇ ਜ਼ੋਰ ਅਖੋਰ ਖੇਤਰ 'ਚ ਇਕ ਟਿਊਬਵੈੱਲ ਦੇ ਨੇੜੇ ਵਾਪਰੀ | ਘਰ ਦੇ ਅੰਦਰ ਹੋਏ ਸ਼ਕਤੀਸ਼ਾਲੀ ਧਮਾਕੇ ਨੇ ਢਾਂਚਾ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਕਮਿਸ਼ਨਰ ਨੇ ਸਫ਼ਾਈ ਵਿਵਸਥਾ ਨੂੰ ਲੈ ਕੇ ਕੀਤੀ ਬੈਠਕ ਅਗਲੀ ਖ਼ਬਰ ਲੋਕ ਲਹਿਰ ਪਾਰਟੀ ਨੇ ਕੌਂਸਲਰ ਗੋਲਡੀ ਨੂੰ ਕੀਤਾ ਸਨਮਾਨਿਤ <br/>
Ad Position 24