14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਹੋਲੀ ਹਾਰਟ ਪ੍ਰੈਜ਼ੀਡੈਂਸੀ ਸਕੂਲ ਵਿਖੇ ਕਲਾ ਵਰਕਸ਼ਾਪ ਲਗਾਈ

Ad Position 21
No active advertisement
ਅਜੀਤ ਡੈਸਕ 03-06-2025
ਅੰਮਿ੍ਤਸਰ, 2 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਹੋਲੀ ਹਾਰਟ ਪ੍ਰੈਜੀਡੈਂਸੀ ਸਕੂਲ ਵਿਖੇ ਕਲਾ ਵਰਕਸ਼ਾਪ ਲਗਾਈ ਗਈ, ਜਿਸ 'ਚ ਰਿਸੋਰਸ ਪਰਸਨ ਵਜੋਂ ਡਾ. ਅਜੇ ਕੁਮਾਰ ਸ਼ਰਮਾ ਅਸਿਸਟੈਂਟ ਪ੍ਰੋਫੈਸਰ ਸਕੂਲ ਆਫ ਲਿਬਰਲ ਐਂਡ ਕਿ੍ਏਟਿਵ ਆਰਟਸ ਅਤੇ ਡਾ. ਕੁਲਵਿੰਦਰ ਸਿੰਘ ਐਸੋਸੀਏਟ ਪ੍ਰੋਫੈਸਰ ਐੱਲ. ਪੀ. ਯੂ. ਨੇ ਸ਼ਮੂਲੀਅਤ ਕਰਦੇ ਹੋਏ ਵਿਦਿਆਰਥੀਆਂ ਨੂੰ ਕਲਾ ਅਤੇ ਸੰਗੀਤ ਦੇ ਗੁਰ ਦੱਸੇ | ਇਸ ਦੌਰਾਨ ਸਕੂਲ ਦੀ 7ਵੀਂ ਤੋਂ 12ਵੀਂ ਜਮਾਤ ਦੇ ਰੰਗਮੰਚ ਅਤੇ ਕਲਾ 'ਚ ਵਿਸ਼ੇਸ ਰੁਚੀ ਰੱਖਣ ਵਾਲੇ ਵਿਦਿਆਰਥੀਆਂ ਨੇ ਇਸ ਮਨੋਰੰਜਕ ਅਤੇ ਪ੍ਰਭਾਵਸ਼ਾਲੀ ਵਰਕਸ਼ਾਪ 'ਚ ਕਲਾ ਦੀਆਂ ਬਾਰੀਕੀਆਂ ਨੂੰ ਸਿੱਖਣ 'ਚ ਦਿਲਚਸਪੀ ਦਿਖਾਈ | ਇਸ ਮੌਕੇ ਸਕੂਲ ਡਾਇਰੈਕਟਰ ਸ੍ਰੀਮਤੀ ਅੰਜਨਾ ਸੇਠ ਨੇ ਆਈਆਂ ਹੋਈਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਹਰੇਕ ਵਿਦਿਆਰਥੀ 'ਚ ਕੋਈ ਨਾ ਕੋਈ ਪ੍ਰਤਿਭਾ ਛੁਪੀ ਹੁੰਦੀ ਹੈ ਜਿਸ ਨੂੰ ਪਹਿਚਾਨਣ ਤੇ ਨਿਖਾਰਣ ਲਈ ਅਜਿਹੇ ਸਮਾਗਮ ਬੇਹੱਦ ਜ਼ਰੂਰੀ ਹਨ |
Ad Position 22
No active advertisement
ਪਿਛਲੀ ਖ਼ਬਰ ਮੇਅਰ ਨੇ ਅਮਲਾ ਕਲਰਕਾਂ ਨਾਲ ਬੈਠਕ ਕਰਕੇ ਪੋਰਟਲ ਦੇ ਕੰਮ 'ਚ ਤੇਜ਼ੀ ਲਿਆਉਣ ਦੀਆਂ ਕੀਤੀਆਂ ਹਦਾਇਤਾਂ ਆਈ. ਐੱਚ. ਆਰ. ਐ... ਅਗਲੀ ਖ਼ਬਰ ਕਮਿਸ਼ਨਰ ਨੇ ਸਫ਼ਾਈ ਵਿਵਸਥਾ ਨੂੰ ਲੈ ਕੇ ਕੀਤੀ ਬੈਠਕ
Ad Position 24