ਚੱਬਾ, 2 ਜੂਨ (ਜੱਸਾ ਅਨਜਾਣ)-1757 ਈ: ਵਿਚ ਸ੍ਰੀ ਹਰਿਮੰਦਰ ਸਾਹਿਬ ਦੀ ਅਹਿਮਦ ਸ਼ਾਹ ਅਬਦਾਲੀ ਵਲੋਂ ਕੀਤੀ ਗਈ ਬੇਅਦਬੀ ਦਾ ਬਦਲਾ ਲੈਣ ਵਾਲੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਥੇ ਦੇ ਮਹਾਨ ਸੂਰਬੀਰ ਜਰਨੈਲ ਸ਼ਹੀਦ ਬਾਬਾ ਸੰਤੋਖ ਸਿੰਘ ਦਾ ਸਲਾਨਾ ਜੋੜ ਮੇਲਾ ਪੰਥ ਅਕਾਲੀ ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਬਾਬਾ ਬਕਾਲਾ ਸਾਹਿਬ ਅਤੇ ਸੰਤ ਬਾਬਾ ਗੁਰਦੇਵ ਸਿੰਘ ਗੁਰਦੁਆਰਾ ਸ਼ਹੀਦੀ ਬਾਗ ਅਨੰਦਪੁਰ ਸਾਹਿਬ ਵਾਲਿਆਂ ਦੀ ਅਗਵਾਈ ਤੇ ਰਹਿਨੁਮਾਈ ਹੇਠ ਤੇ ਸਮੁੱਚੀ ਸਾਧਸੰਗਤ ਦੇ ਸਹਿਯੋਗ ਸਦਕਾ ਗੁਰਦੁਆਰਾ ਸ਼ਹੀਦ ਬਾਬਾ ਸੰਤੋਖ ਸਿੰਘ ਪਿੰਡ ਵਰਪਾਲ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਪਰਸੋਂ ਰੋਜ਼ ਤੋਂ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਵਿਸ਼ਾਲ ਦੀਵਾਨ ਸਜਾਏ, ਜਿਸ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵਰਪਾਲ ਆਡੀਸ਼ਨਲ ਹੈੱਡ ਗ੍ਰੰਥੀ ਸ਼੍ਰੀ ਅਕਾਲ ਤਖਤ ਸਾਹਿਬ, ਬਾਬਾ ਦਰਸ਼ਨ ਸਿੰਘ ਗੁਰਦੁਆਰਾ ਸ਼੍ਰੀ ਟਾਹਲਾ ਸਾਹਿਬ ਚੱਬਾ, ਮਹਾਕਾਲ ਬਾਬਾ ਜਗੀਰ ਸਿੰਘ ਭੰਬੋਈ ਆਦਿ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ | ਸਮਾਗਮ ਦੌਰਾਨ ਕਵੀਸ਼ਰ ਭਾਈ ਮਲਕੀਤ ਸਿੰਘ ਵਰਪਾਲ, ਢਾਡੀ ਗੁਰਪ੍ਰਤਾਪ ਸਿੰਘ ਪਦਮ, ਕਥਾਵਾਚਕ ਗਿਆਨੀ ਮਹਿਤਾਬ ਸਿੰਘ ਭੰਬੋਈ, ਕਥਾਵਾਚਕ ਗਿਆਨੀ ਸੁਖਚੈਨ ਸਿੰਘ ਵਰਪਾਲ, ਕਥਾਵਾਚਕ ਗਿਆਨੀ ਜੰਗ ਸਿੰਘ, ਕਵੀਸ਼ਰ ਗੁਰਪ੍ਰਤਾਪ ਸਿੰਘ ਵਰਪਾਲ, ਕਵੀਸ਼ਰ ਗੁਰਨਾਮ ਸਿੰਘ ਮੱਲ੍ਹੀਆਂ, ਕਵੀਸ਼ਰ ਸੁਖਦੇਵ ਸਿੰਘ ਭੋਰ, ਗਿਆਨੀ ਜਤਿੰਦਰ ਸਿੰਘ ਜੋਧ ਆਦਿ ਨੇ ਪੰਡਾਲ ਵਿਚ ਜੁੜ ਬੈਠੀਆਂ ਸੰਗਤਾਂ ਨੂੰ ਗੁਰਬਾਣੀ ਅਤੇ ਸ਼ਹੀਦ ਸਿੰਘਾਂ ਦੇ ਪ੍ਰਸੰਗ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਵਲੋਂ ਪੁੱਜੇ ਮਹਾਂਪੁਰਸ਼ਾਂ ਤੇ ਜਥਿਆਂ ਸਮੇਤ ਪੁੱਜੀਆਂ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਵੀ ਕੀਤਾ ਗਿਆ | ਇਸ ਅੱਤ ਦੀ ਗਰਮੀ 'ਚ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ ਤੇ ਪ੍ਰਬੰਧਕਾਂ ਵਲੋਂ ਸੰਗਤਾਂ ਲਈ ਠੰਡੇ ਮਿੱਠੇ ਜਲ ਅਤੇ ਸਰਦਾਈ ਦੀਆਂ ਛਬੀਲਾਂ ਵਰਤੀਆਂ | ਇਸ ਮੌਕੇ ਚੇਅਰਮੈਨ ਜੈਮਲ ਸਿੰਘ ਵਰਪਾਲ, ਸਰਪੰਚ ਸਰਦੂਲ ਸਿੰਘ ਵਰਪਾਲ, ਚੇਅਰਮੈਨ ਅੰਗਰੇਜ਼ ਸਿੰਘ ਨਿੱਕੇ ਵਰਪਾਲ, ਬਿਕਰਮ ਸਿੰਘ, ਕਸ਼ਮੀਰ ਸਿੰਘ, ਸਰਮੈਲ ਸਿੰਘ ਦੋਵੇਂ ਸਾਬਕਾ ਸਰਪੰਚ, ਪ੍ਰਮਜੀਤ ਸਿੰਘ ਵਰਪਾਲ, ਬਾਬਾ ਤਰਨਾ ਸਿੰਘ, ਬਾਬਾ ਸੁੱਖਾ ਸਿੰਘ ਭੰਬੋਈ, ਬਾਬਾ ਸ਼ੇਰ ਸਿੰਘ, ਜਗਰੂਪ ਸਿੰਘ ਖਾਲਸਾ, ਹਰਨੇਕ ਸਿੰਘ, ਸੁਖਵਿੰਦਰ ਸਿੰਘ, ਮੁਹੱਬਤ ਸਿੰਘ, ਗ੍ਰੰਥੀ ਪੰਜਾਬ ਸਿੰਘ, ਬਾਬਾ ਗੁਰਪ੍ਰੀਤਮ ਸਿੰਘ, ਗਗਨਦੀਪ ਸਿੰਘ, ਬਾਬਾ ਚਤੁਰ ਸਿੰਘ, ਬਾਜ ਸਿੰਘ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |