15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸੁਖਦੇਵ ਸਿੰਘ ਅਧਿਕਾਰ ਸੰਘਰਸ਼ ਪਾਰਟੀ ਵਲੋਂ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 03-06-2025
ਰਾਜਾਸਾਂਸੀ, 2 ਜੂਨ (ਹਰਦੀਪ ਸਿੰਘ ਖੀਵਾ)-ਅਧਿਕਾਰ ਸੰਘਰਸ਼ ਪਾਰਟੀ ਦੀ ਮੀਟਿੰਗ ਕਸਬਾ ਰਾਜਾਸਾਂਸੀ ਵਿਖੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਇੰਜ: ਗੁਰਬਖਸ਼ ਸਿੰਘ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੁਖਦੇਵ ਸਿੰਘ ਰਾਜਾਸਾਂਸੀ ਨੂੰ ਅਧਿਕਾਰ ਸੰਘਰਸ਼ ਪਾਰਟੀ ਵਲੋਂ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦਾ ਪ੍ਰਧਾਨ ਅਤੇ ਸਬ- ਇੰਸਪੈਕਟਰ ਸੁਲੱਖਣ ਸਿੰਘ ਨਾਗ ਨੂੰ ਜ਼ਿਲ੍ਹਾ ਜਰਨਲ ਸਕੱਤਰ ਨਿਯੁਕਤ ਕੀਤਾ ਗਿਆ | ਮੀਟਿੰਗ ਵਿਚ ਪਾਰਟੀ ਦੇ ਕੌਮੀ ਸਕੱਤਰ ਜਗਜੀਤ ਸਿੰਘ ਬਿੱਲਾ, ਪਾਰਟੀ ਦੇ ਕੌਮੀ ਯੂਥ ਪ੍ਰਧਾਨ ਸਮਸ਼ੇਰ ਸਿੰਘ ਸ਼ੇਰਾ, ਇੰਜ: ਡੀ.ਪੀ. ਸਹੋਤਾ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਇੰਜ: ਸ਼ੇਰਗਿੱਲ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨਹੀਂ ਭਿ੍ਸ਼ਟਾਚਾਰ ਖ਼ਤਮ ਕਰਨ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਕਾਮ ਰਹੀ ਹੈ | ਪਾਰਟੀ ਦੇ ਕੌਮੀ ਸਕੱਤਰ ਬਿੱਲਾ ਨੇ ਕਿਹਾ ਕਿ ਪਾਰਟੀ ਨੂੰ ਹੋਂਦ ਵਿਚ ਆਇਆਂ ਅੱਜ 83 ਦਿਨ ਹੋਏ ਹਨ ਤੇ ਪਾਰਟੀ ਵਿਧਾਨ ਸਭਾ ਦੀਆਂ 12 ਸੀਟਾਂ ਮਾਲਵਾ, 5 ਸੀਟਾਂ ਮਾਝਾ ਅਤੇ 2 ਸੀਟਾਂ ਦੁਆਬਾ ਦੀਆਂ ਤੇ ਆਪਣੇ ਮਜਬੂਰ ਦਾਅਵੇਦਾਰਾਂ ਨੂੰ ਉਤਾਰਨ ਦਾ ਪ੍ਰੋਗਰਾਮ ਦੇ ਚੁੱਕੀ ਹੈ | ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਨੇ ਪਾਰਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦਾ ਯਤਨ ਕਰਨਗੇ ਤਾਂ ਕਿ ਪਾਰਟੀ ਨੂੰ ਮਜਬੂਤ ਕੀਤਾ ਜਾ ਸਕੇ | ਇਸ ਮੌਕੇ ਜਿੰਦੀ ਵਾਲਮੀਕ, ਸੁਰਿੰਦਰ ਸਿੰਘ ਟੋਨੀ, ਅਮਨ ਸਿੰਘ ਲੱਕੀ, ਸਰਬਜੀਤ ਸਿੰਘ ਛੱਬਾ, ਨਿਸ਼ਾਨ ਸਿੰਘ, ਐਡਵੋਕੇਟ ਗੌਰਵ ਸ਼ਰਮਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਤਰੁਣ ਚੁੱਘ ਨੇ ਸੀਨੀਅਰ ਨਾਗਰਿਕਾਂ ਨੂੰ ਆਯੁਸ਼ਮਾਨ ਕਾਰਡ ਵੰਡੇ ਅਗਲੀ ਖ਼ਬਰ ਡਾ. ਜੱਗੀ ਆਪਣੀਆਂ ਲਿਖਤਾਂ ਦੀ ਵਿਰਾਸਤ ਰਾਹੀਂ ਨਵੀਂ ਪੀੜ੍ਹੀ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹਿਣਗੇ- ਚੀਫ਼ ਖ਼ਾਲਸਾ ਦੀਵਾਨ...
Ad Position 24