15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਤਰੁਣ ਚੁੱਘ ਨੇ ਸੀਨੀਅਰ ਨਾਗਰਿਕਾਂ ਨੂੰ ਆਯੁਸ਼ਮਾਨ ਕਾਰਡ ਵੰਡੇ

Ad Position 21
No active advertisement
ਅਜੀਤ ਡੈਸਕ 03-06-2025
ਅੰਮਿ੍ਤਸਰ, 2 ਜੂਨ (ਹਰਮਿੰਦਰ ਸਿੰਘ)-ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦੇ ਲਾਹੌਰੀ ਗੇਟ ਦਫ਼ਤਰ ਵਿਖੇ ਕਈ ਮਹੀਨਿਆਂ ਤੋਂ ਨਿਯਮਿਤ ਤੌਰ 'ਤੇ ਲਗਾਏ ਜਾ ਰਹੇ ਮੁਫ਼ਤ ਇਲਾਜ ਲਈ ਆਯੂਸ਼ਮਾਨ ਭਾਰਤ ਕੈਂਪਾਂ ਨੇ ਇਕ ਮਹੱਤਵਪੂਰਨ ਮੀਲ ਪੱਥਰ ਪਾਰ ਕਰ ਲਿਆ | ਹੁਣ ਤੱਕ, ਇਨ੍ਹਾਂ ਕੈਂਪਾਂ ਰਾਹੀਂ ਕੇਂਦਰੀ ਹਲਕੇ ਦੇ 2000 ਸੀਨੀਅਰ ਨਾਗਰਿਕਾਂ ਦੇ ਆਯੁਸ਼ਮਾਨ ਕਾਰਡ ਬਣਾਏ ਜਾ ਚੁੱਕੇ ਹਨ, ਜਿਨ੍ਹਾਂ ਨੂੰ ਉਨ੍ਹਾਂ ਆਯੂਸ਼ਮਾਨ ਕਾਰਡ ਸੌਂਪੇ ਗਏ | ਇਸ ਮੌਕੇ ਤਰੁਣ ਚੁਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਸ਼ੁਰੂ ਕੀਤੀ ਗਈ ਆਯੂਸ਼ਮਾਨ ਭਾਰਤ ਯੋਜਨਾ ਨਾ ਸਿਰਫ਼ ਇੱਕ ਸਿਹਤ ਸੁਰੱਖਿਆ ਢਾਲ ਹੈ, ਸਗੋਂ ਇਹ ਸਤਿਕਾਰ ਅਤੇ ਹਮਦਰਦੀ ਦਾ ਇਕ ਪ੍ਰਮਾਣ ਪੱਤਰ ਵੀ ਹੈ | ਇਹ ਸਾਡੇ ਬਜ਼ੁਰਗਾਂ ਲਈ ਇਕ ਸੱਚੀ ਜੀਵਨ ਢਾਲ ਬਣ ਗਈ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ ਦੇਸ਼ ਭਰ 'ਚ 37 ਕਰੋੜ ਤੋਂ ਵੱਧ ਆਯੂਸ਼ਮਾਨ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ, ਜਦੋਂ ਕਿ ਪੰਜਾਬ 'ਚ ਇਹ ਗਿਣਤੀ 88 ਲੱਖ ਤੋਂ ਵੱਧ ਹੈ |
Ad Position 22
No active advertisement
ਪਿਛਲੀ ਖ਼ਬਰ ਕੇ. ਟੀ. ਕਲਾ 'ਚ ਮਰਹੂਮ ਅਦਾਕਾਰ ਰਾਜ ਕਪੂਰ ਦੇ 100ਵੇਂ ਜਨਮ ਦਿਨ ਨੂੰ ਸਮਰਪਿਤ ਕਲਾ ਪ੍ਰਦਰਸ਼ਨੀ ਲਗਾਈ ਅਗਲੀ ਖ਼ਬਰ ਸੁਖਦੇਵ ਸਿੰਘ ਅਧਿਕਾਰ ਸੰਘਰਸ਼ ਪਾਰਟੀ ਵਲੋਂ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਨਿਯੁਕਤ
Ad Position 24