ਅੰਮਿ੍ਤਸਰ, 3 ਜੂਨ (ਰੇਸ਼ਮ ਸਿੰਘ)-ਸੀ.ਅੱੈਮ.ਈ. ਫਰਦ ਕੇਂਦਰ ਦੇ ਅਪਰੇਟਰ ਵੀ ਹੜਤਾਲ 'ਤੇ ਚਲੇ ਗਏ ਹਨ, ਜਿਸ ਕਾਰਨ ਫਰਦ ਲੈਣ ਆਏ ਕਿਸਾਨਾਂ ਤੇ ਹੋਰ ਕਾਰੋਬਾਰੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕੰਪਿਊਟਰ ਫਰਦ ਕੇਂਦਰ ਦੇ ਅਪਰੇਟਰ ਵਿਕਰਮਜੀਤ ਸਿੰਘ ਨੇ ਕਿਹਾ ਕਿ ਇਥੇ ਕੰਮ ਕਰਦੇ ਕਰਮਚਾਰੀਆਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲ ਰਹੀਆਂ ਹਨ ਜਿਸ ਕਾਰਨ ਉਨ੍ਹਾਂ ਨੂੰ ਆਪਣਾ ਪਰਿਵਾਰ ਪਾਲਣਾ ਮੁਸ਼ਕਿਲ ਹੋ ਗਿਆ ਹੈ ਅਤੇ ਭਾਵੇਂ ਲੋਕਾਂ ਨੂੰ ਇਸ ਦਾ ਖਮਿਆਜਾ ਭੁਗਤਣਾ ਪੈ ਰਿਹਾ ਹੈ ਪਰ ਉਹ ਵੀ ਮਜ਼ਬੂਰ ਹਨ, ਜਿਸ ਕਾਰਨ ਉਹ ਹੜਤਾਲ ਕਰ ਰਹੇ ਹਨ |
ਉਨ੍ਹਾਂ ਕਿਹਾ ਕਿ ਆਪਣੀ ਤਨਖਾਹ ਦੀ ਕਈ ਵਾਰ ਉਹ ਮੰਗ ਕਰ ਚੁੱਕੇ ਹਨ ਪਰ ਫਰਦ ਕੇਂਦਰ ਦੇ ਅਧਿਕਾਰੀਆਂ ਵਲੋਂ ਕੋਈ ਵੀ ਬਕਾਇਆ ਤਨਖਾਹਾਂ ਦਾ ਦਾ ਭੁਗਤਾਨ ਨਹੀਂ ਕੀਤਾ ਜਾ ਰਿਹਾ | ਇਸ ਮੌਕੇ ਅਨਿਲ ਕੁਮਾਰ, ਅਮਰਜੀਤ ਸਿੰਘ, ਨਰੇਸ਼ ਕੁਮਾਰ, ਯਾਦਵਿੰਦਰ ਸਿੰਘ, ਸਰਵਪ੍ਰੀਤ ਸਿੰਘ, ਪਵਨ ਕੁਮਾਰ, ਰਿੰਕੂ ਸਿੰਘ ਅਦਿ ਹਾਜ਼ਰ ਸਨ |
ਫ਼ਰਦ ਕੇਂਦਰਾਂ ਦੇ ਮੁਲਾਜ਼ਮ ਹੜਤਾਲ 'ਤੇ ਗਏ
ਅਜੀਤ ਡੈਸਕ
04-06-2025