19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਗਿਆਨੀ ਰਘਬੀਰ ਸਿੰਘ ਵਲੋਂ ਸ੍ਰੀ ਦਰਬਾਰ ਸਾਹਿਬ ਨੇੜੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਘਟਨਾ ਦੀ ਨਿੰਦਾ

Ad Position 21
No active advertisement
ਅਜੀਤ ਡੈਸਕ 04-06-2025

ਅੰਮਿ੍ਤਸਰ, 3 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਰਾਂ ਵਾਲੇ ਪ੍ਰਵੇਸ਼ ਦੁਆਰ ਨੇੜੇ ਬੀਤੀ ਰਾਤ ਇਕ ਵਿਅਕਤੀ ਵਲੋਂ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਗੁਰਬਾਣੀ ਦੀ ਬੇਅਦਬੀ ਕਰਨ ਦੀ ਵਾਪਰੀ ਘਟਨਾ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਐਸੇ ਵਿਅਕਤੀਆਂ ਨੂੰ ਵੱਧ ਤੋਂ ਵੱਧ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ | ਉਨ੍ਹਾਂ ਇਹ ਵੀ ਕਿਹਾ ਇਸ ਘਟਨਾ ਦੇ ਪਿੱਛੇ ਜੋ ਮੁੱਖ ਦੋਸ਼ੀ ਹਨ, ਉਨ੍ਹਾਂ ਨੂੰ ਵੀ ਸਾਹਮਣੇ ਲਿਆਉਣਾ ਚਾਹੀਦਾ ਹੈ | ਸਿੰਘ ਸਾਹਿਬ ਨੇ ਕਿਹਾ ਕਿ ਸਿੱਖ ਕੌਮ ਲਈ ਜੂਨ ਦਾ ਪਹਿਲਾ ਹਫਤਾ ਅਤੀ ਦੁਖਦਾਈ ਹੁੰਦਾ ਹੈ ਤੇ ਇਸ ਮੌਕੇ ਐਸੀਆਂ ਘਟਨਾਵਾਂ ਦਾ ਵਾਪਰ ਜਾਣਾ ਕੌਮ ਨੂੰ ਹੋਰ ਵੀ ਪੀੜ੍ਹਾ ਦੇਣ ਵਾਲਾ ਹੁੰਦਾ ਹੈ | ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਕਰੇ ਤਾਂ ਜੋ ਭਵਿੱਖ ਵਿੱਚ ਐਸੀਆਂ ਘਟਨਾਵਾਂ ਨੂੰ ਠੱਲ ਪੈ ਸਕੇ |

Ad Position 22
No active advertisement
ਪਿਛਲੀ ਖ਼ਬਰ 5 ਦੇ 'ਘੱਲੂਘਾਰਾ ਮਾਰਚ' ਅਤੇ 6 ਦੇ 'ਅੰਮਿ੍ਤਸਰ ਬੰਦ' ਲਈ ਦਲ ਖ਼ਾਲਸਾ ਆਗੂਆਂ ਨੇ ਸ਼ਹਿਰ ਦੇ ਦੁਕਾਨਦਾਰਾਂ, ਕਾਰੋਬਾਰੀਆਂ... ਅਗਲੀ ਖ਼ਬਰ ਪੰਜਾਬ 'ਚ ਨਾਜਾਇਜ਼ ਤੇ ਨਕਲੀ ਸ਼ਰਾਬ 'ਤੇ ਆਬਕਾਰੀ ਵਿਭਾਗ ਨੇ ਕੀਤੀ ਸਖ਼ਤੀ
Ad Position 24