19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਮੋਟਰਸਾਈਕਲ ਬੇਕਾਬੂ ਹੋਣ ਨਾਲ ਇਕ ਦੀ ਮੌਤ, ਇਕ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 04-06-2025
ਸੁਲਤਾਨਵਿੰਡ, 3 ਜੂਨ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ ਜਲੰਧਰ ਹਾਈਵੇ ਰੋਡ 'ਤੇ ਸਥਿਤ ਨੇੜੇ ਗੋਲਡਨ ਗੇਟ ਨਿਊ ਅੰਮਿ੍ਤਸਰ ਵਿਖੇ ਬੀਤੀ ਰਾਤ ਤੇਜ਼ ਰਫ਼ਤਾਰ ਵਿਅਕਤੀਆਂ ਦਾ ਮੋਟਰਸਾਈਕਲ ਡਿਵਾਈਡਰ 'ਚ ਵੱਜਣ ਕਾਰਨ ਇਕ ਨੌਜਵਾਨ ਦੀ ਮੌਕੇ 'ਤੇ ਮੌਤ ਅਤੇ ਦੂਸਰੇ ਨੌਜਵਾਨ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਜਾਣਕਾਰੀ ਦੇਂਦਿਆ ਪੁਲਿਸ ਥਾਣਾ ਸੁਲਤਾਨਵਿੰਡ ਦੇ ਏ.ਐੱਸ.ਆਈ. ਵਿਕਰਮਜੀਤ ਸਿੰਘ ਨੇ ਦੱਸਿਆ ਇਹ ਨੌਜਵਾਨ ਜਲੰਧਰ ਸਾਈਡ ਤੋਂ ਅੰਮਿ੍ਤਸਰ ਸ਼ਹਿਰ ਵੱਲ ਨੂੰ ਆਪਣੇ ਮੋਟਰਸਾਈਕਲ 'ਤੇ ਬਹੁਤ ਆ ਰਹੇ ਸਨ, ਜਿਨ੍ਹਾਂ ਤੋਂ ਮੋਟਰਸਾਈਕਲ ਬੇਕਾਬੂ ਹੋ ਕੇ ਫੁੱਟਪਾਥ ਵਿਚ ਜਾ ਵੱਜਾ ਜਿੱਥੇ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੂਸਰੇ ਨੌਜਵਾਨ ਦੇ ਗੰਭੀਰ ਸੱਟਾਂ ਲੱਗੀਆਂ ਹਨ, ਜਿਸਨੂੰ ਇਲਾਜ ਲਈ ਅੰਮਿ੍ਤਸਰ ਵਿਖੇ ਇਕ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਮਿ੍ਤਕ ਨੌਜਵਾਨ ਦੀ ਪਹਿਚਾਣ ਧਰੂਵ ਸਿੰਘ ਪੁੱਤਰ ਬਿੱਟੂ ਅਤੇ ਜ਼ਖ਼ਮੀ ਨੌਜਵਾਨ ਦੀ ਪਹਿਚਾਣ ਆਕਾਸ਼ ਪੁੱਤਰ ਸ਼ੰਭੂ ਕੁਮਾਰ ਦੋਵੇਂ ਵਾਸੀ ਦੋਬੁਰਜੀ ਥਾਣਾ ਸੁਲਤਾਨਵਿੰਡ ਵਜੋਂ ਹੋਈ ਹੈ | ਉਨ੍ਹਾਂ ਕਿਹਾ ਕਿ ਦੋਵਾਂ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਆਈਲਟਸ ਸੈਂਟਰ ਚਲਾਉਣ ਵਾਲੇ ਨੌਜਵਾਨ ਦੀ ਮੌਤ ਦੀ ਜਾਂਚ ਲਈ ਮਨੁੱਖੀ ਅਧਿਕਾਰ ਸੰਗਠਨ ਰਾਜਪਾਲ ਤੇ ਰਾਸ਼ਟਰਪਤੀ ਦਾ ਦਰਵਾਜ਼... ਅਗਲੀ ਖ਼ਬਰ ਨਸ਼ੀਲੇ ਪਦਾਰਥ ਸਣੇ ਵਿਅਕਤੀ ਕਾਬੂ
Ad Position 24