19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਚੀਫ਼ ਖ਼ਾਲਸਾ ਦੀਵਾਨ ਵਲੋਂ ਪਵਿੱਤਰ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਨਿਖੇਧੀ

Ad Position 21
No active advertisement
ਅਜੀਤ ਡੈਸਕ 04-06-2025
ਅੰਮਿ੍ਤਸਰ, 3 ਜੂਨ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਵਲੋਂ ਸ੍ਰੀ ਦਰਬਾਰ ਸਾਹਿਬ ਨੇੜੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਆਸਥਾ ਦੇ ਕੇਂਦਰ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਕਿਸੇ ਸਿਰ ਫਿਰੇ ਵਲੋਂ ਗੁਟਕਾ ਸਾਹਿਬ ਦੀ ਪਵਿੱਤਰ ਬਾਣੀ ਦੀ ਯੋਜਨਾਬੱਧ ਤਰੀਕੇ ਨਾਲ ਕੀਤੀ ਗਈ ਬੇਅਦਬੀ ਦੀ ਘਟਨਾ ਸਿੱਖ ਭਾਈਚਾਰੇ ਲਈ ਚਿੰਤਾ ਦਾ ਵਿਸ਼ਾ ਹੈ ਜਿਸ ਨਾਲ ਸਮੁੱਚੀ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ | ਦੀਵਾਨ ਦੇ ਪ੍ਰਧਾਨ ਡਾ ਨਿੱਜਰ ਤੋਂ ਇਲਾਵਾ ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ, ਮੀਤ ਪ੍ਰਧਾਨ ਸ੍ਰ.ਜਗਜੀਤ ਸਿੰਘ, ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਆਨਰੇਰੀ ਸਕੱਤਰ ਰਮਣੀਕ ਸਿੰਘ, ਐਡੀ.ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਐਡੀ.ਆਨਰੇਰੀ ਸਕੱਤਰ/ਮੁੱਖ ਦਫ਼ਤਰ ਮੈਂਬਰ ਇੰਚਾਰਜ ਹਰਵਿੰਦਰ ਪਾਲ ਸਿੰਘ ਚੁੱਘ, ਐਡੀ.ਆਨਰੇਰੀ ਸਕੱਤਰ ਹਰਿੰਦਰਪਾਲ ਸਿੰਘ ਸੇਠੀ, ਆਨਰੇਰੀ ਜਾਇੰਟ ਸਕੱਤਰ ਇੰਜੀ. ਜਸਪਾਲ ਸਿੰਘ ਦੀਵਾਨ ਅਹੁਦੇਦਾਰਾਂ ਨੇ ਵੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਆਏ ਦਿਨ ਬੇਅਦਬੀਆਂ ਰਾਹੀਂ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਪਿੱਛੇਂ ਇਕ ਯੋਜਨਾਤਮਕ ਸਾਜਿਸ਼ ਹੈ ਜਿਸ ਨੂੰ ਬੇਨਕਾਬ ਕਰਨਾ ਅਤਿਅੰਤ ਜਰੂਰੀ ਹੈ | ਉਨ੍ਹਾਂ ਪੁਲਿਸ ਪ੍ਰਸ਼ਾਸਨ ਵਲੋਂ ਘਟਨਾ ਦੀ ਡੂੰਘਾਈ ਨਾਲ ਜਾਂਚ ਪੜਤਾਲ ਕਰਕੇ ਸਿੱਖ ਵਿਰੋਧੀ ਸਾਜਿਸ਼ਾਂ ਪਿੱਛੇ ਸਰਗਰਮ ਤਾਕਤਾਂ ਨੂੰ ਛੇਤੀ ਸਾਹਮਣੇ ਲਿਆਉਣ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਮੰਗ ਕੀਤੀ |
Ad Position 22
No active advertisement
ਪਿਛਲੀ ਖ਼ਬਰ ਇੰਪਲਾਈਜ਼ ਫੈਡਰੇਸ਼ਨ ਪਾਵਰਕਾਮ ਟਰਾਂਸਕੋ ਵਲੋਂ ਉਪ ਮੁੱਖ ਚੀਫ਼ ਇੰਜੀਨੀਅਰ ਨਾਲ ਮੁਲਾਕਾਤ ਅਗਲੀ ਖ਼ਬਰ ਨਸ਼ੇ ਦੀ ਹਾਲਤ 'ਚ ਮਿਲੀ ਲੜਕੀ ਨੂੰ ਪਿੰਗਲਵਾੜਾ ਸੰਸਥਾ ਨੇ ਵਾਰਸਾਂ ਦੇ ਹਵਾਲੇ ਕੀਤਾ
Ad Position 24