ਅੰਮਿ੍ਤਸਰ, 3 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਇੰਪਲਾਈਜ਼ ਫੈਡਰੇਸ਼ਨ ਪਾਵਰਕਾਮ ਟਰਾਂਸਕੋ ਕੇਸਰੀ ਝੰਡਾ ਪੰਜਾਬ ਚਾਹਲ ਪੰਜਾਬ ਦੇ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਦੀ ਪ੍ਰਧਾਨਗੀ ਹੇਠ ਪੀ. ਐਂਡ. ਐੱਮ. ਸਰਕਲ ਅੰਮਿ੍ਤਸਰ ਦੇ ਨਵੇਂ ਆਏ ਉਪ ਮੁੱਖ ਚੀਫ਼ ਇੰਜੀਨੀਅਰ ਬਲਵਿੰਦਰਪਾਲ ਨਾਲ ਮੁਲਾਕਾਤ ਕੀਤੀ | ਇਸ ਮੌਕੇ ਪੀ. ਐਂਡ ਐੱਮ. ਸਰਕਲ ਅੰਮਿ੍ਤਸਰ ਅਧੀਨ ਡਿਊਟੀਆਂ ਕਰਦੇ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਮੁਸ਼ਕਲਾਂ ਤੇ ਅਹਿਮ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਉਪ ਮੁੱਖ ਚੀਫ ਇੰਜੀਨੀਅਰ ਬਲਵਿੰਦਰਪਾਲ ਵਲੋਂ ਫੈਡਰੇਸ਼ਨ ਪਾਵਰਕਾਮ ਟਰਾਂਸਕੋ ਕੇਸਰੀ ਝੰਡਾ ਪੰਜਾਬ ਚਾਹਲ ਦੀ ਲੀਡਰਸ਼ਿਪ ਨੂੰ ਵਿਸ਼ਵਾਸ ਦਿਵਾਇਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਮੁਸ਼ਕਲਾਂ 'ਤੇ ਜਲਦੀ ਫੈਸਲਾ ਕੀਤਾ ਜਾਵੇਗਾ | ਇਸ ਮੌਕੇ ਸਰਕਲ ਪ੍ਰਧਾਨ ਅਤੇ ਪੰਜਾਬ ਦੇ ਮੀਤ ਪ੍ਰਧਾਨ ਪ੍ਰਭਜੋਤ ਸਿੰਘ ਡੇਰਾ ਪਠਾਣਾਂ, ਪੰਜਾਬ ਮੀਤ ਪ੍ਰਧਾਨ ਜਸਪ੍ਰੀਤ ਸਿੰਘ ਗੁਰਦਾਸਪੁਰ, ਸਕੱਤਰ ਗੁਰਭਿੰਦਰ ਸਿੰਘ ਮੰਡਲ ਅੰਮਿ੍ਤਸਰ, ਮੀਤ ਪ੍ਰਧਾਨ ਹਰਮੀਤ ਸਿੰਘ ਮੰਡਲ ਟੂ ਅੰਮਿ੍ਤਸਰ ਤੇ ਅਮਿ੍ਤਪਾਲ ਸਿੰਘ ਆਦਿ ਹਾਜ਼ਰ ਸਨ |