28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਐਲੀਵੇਟਿਡ ਰੋਡ 'ਤੇ ਮੁੜ ਲੱਗੇਗਾ ਰਾਡਾਰ ਕੈਮਰਾ : ਤੇਜ਼ ਰਫ਼ਤਾਰ ਵਾਹਨਾਂ ਦੇ ਕੀਤੇ ਜਾਣਗੇ ਚਲਾਨ

Ad Position 21
No active advertisement
ਅਜੀਤ ਡੈਸਕ 05-06-2025

ਅੰਮਿ੍ਤਸਰ, 4 ਜੂਨ (ਰੇਸ਼ਮ ਸਿੰਘ)-ਬੀਤੇ ਕਾਫ਼ੀ ਸਮੇਂ ਤੋਂ ਬੰਦ ਪਿਆ ਰਾਡਾਰ ਕੈਮਰਾ ਮੁੜ ਐਲੀਵੇਟਿਡ ਰੋਡ 'ਤੇ ਲਾਇਆ ਜਾ ਰਿਹਾ ਹੈ, ਜਿਸ ਨਾਲ ਤੇਜ਼ ਰਫਤਾਰ ਵਾਹਨਾਂ ਦੇ ਟਰੈਫਿਕ ਪੁਲਿਸ ਮੁੜ ਚਲਾਨ ਕਰੇਗੀ | ਇਹ ਪ੍ਰਗਟਾਵਾ ਕਰਦਿਆਂ ਏ.ਡੀ.ਸੀ.ਪੀ. ਅਮਨਦੀਪ ਕੌਰ ਨੇ ਦਸਿਆ ਕਿ ਟਰੈਫਿਕ ਨਿਯਮਾਂ 'ਚ ਲਗਾਤਾਰ ਸੁਧਾਰ ਕੀਤਾ ਜਾ ਰਿਹਾ ਹੈ ਜਿਸ ਤਹਿਤ ਅੱਜ ਟਰੈਫਿਕ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਮੀਟਿੰਗ ਦੌਰਾਨ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਜਦੋਂ ਵੀ ਉਨ੍ਹਾ ਨੂੰ ਕੋਈ ਸ਼ਿਕਾਇਤ ਡਾਇਲ 112 ਕੰਟਰੋਲ ਰੂਮ ਤੋਂ ਮਿਲੇ ਤਾਂ ਇਸ ਸੰਬੰਧੀ ਤੁਰੰਤ ਕਾਰਵਾਈ ਕਰਕੇ ਸ਼ਿਕਾਇਤ ਦਾ ਨਿਪਟਾਰਾ ਜਲਦ ਤੋਂ ਜਲਦ ਕੀਤਾ ਜਾਵੇ | ਇਸ ਤੋਂ ਇਲਾਵਾ ਐਲੀਵੇਟਿਡ ਫਲਾਈਓਵਰ ਪਰ ਰਡਾਰ ਕੈਮਰਾ ਲਗਾ ਕੇ ਤੇਜ਼ ਰਫ਼ਤਾਰ ਵਾਹਨਾਂ ਦੇ ਚਲਾਨ ਕੀਤੇ ਜਾਣ ਤਾਂ ਜੋ ਐਕਸੀਡੈਂਟ ਨਾਲ ਹੋਣ ਵਾਲੀਆਂ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ | ਇਸੇ ਤਹਿਤ ਇਥੇ ਵਾਲਮੀਕ ਚੌਕ ਵਿਖੇ ਨਾਕਾ ਲਗਾ ਕੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੀਤੇ ਗਏ | ਇਹ ਮੁਹਿੰਮ ਭਵਿੱਖ ਵਿਚ ਵੀ ਲਗਾਤਾਰ ਜਾਰੀ ਰੱਖੀ ਜਾਵੇਗੀ, ਤਾਂ ਜੋ ਸ਼ਹਿਰ ਵਾਸੀਆਂ ਨੂੰ ਟਰੈਫਿਕ ਸੰਬੰਧੀ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ |

Ad Position 22
No active advertisement
ਪਿਛਲੀ ਖ਼ਬਰ ਮਸੀਹੀ ਭਾਈਚਾਰੇ ਵਲੋਂ ਜ਼ਿਲ੍ਹਾ ਕੰਪਲੈਕਸ ਮੂਹਰੇ ਧਰਨਾ ਅਗਲੀ ਖ਼ਬਰ ਰਿਮਟ 'ਵਰਸਿਟੀ ਨੇ ਵਿਸ਼ਵ ਤੰਬਾਕੂ ਰਹਿਤ ਦਿਵਸ 'ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ
Ad Position 24