28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਮਸੀਹੀ ਭਾਈਚਾਰੇ ਵਲੋਂ ਜ਼ਿਲ੍ਹਾ ਕੰਪਲੈਕਸ ਮੂਹਰੇ ਧਰਨਾ

Ad Position 21
No active advertisement
ਅਜੀਤ ਡੈਸਕ 05-06-2025
ਅੰਮਿ੍ਤਸਰ, 4 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਮਸੀਹੀ ਭਾਈਚਾਰੇ ਵਲੋਂ ਸੁਰੱਖਿਆ ਦੇਣ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਕੰਪਲੈਕਸ ਮੂਹਰੇ ਧਰਨਾ ਦਿੱਤਾ ਗਿਆ | ਧਰਨੇ ਦੀ ਅਗਵਾਈ ਕਰ ਰਹੇ ਸੁਖਪਾਲ ਰਾਣਾ ਮਨਿਸਟਰੀ ਦੇ ਪ੍ਰਧਾਨ ਜੋਨ ਕੋਟਲੀ ਨੇ ਦੱਸਿਆ ਕਿ ਜੂਨ 2023 ਨੂੰ ਸੁਖਪਾਲ ਰਾਣਾ ਚਰਚ 'ਤੇ ਹਮਲਾ ਕੀਤਾ ਗਿਆ ਸੀ, ਜਿਸ ਤੋਂ ਬਾਅਦ ਸਮੁੱਚੇ ਪੰਜਾਬ 'ਚ ਮਸੀਹੀ ਭਾਈਚਾਰੇ ਗਿਰਜਾਘਰਾਂ 'ਚ ਪੁਲਿਸ ਪ੍ਰਸ਼ਾਸਨ ਕੋਲੋਂ ਸੁਰੱਖਿਆ ਦੇਣ ਦੀ ਮੰਗ ਕੀਤੀ ਗਈ | ਉਨ੍ਹਾਂ ਦੱਸਿਆ ਕਿ ਬੀਤੇ ਸਮੇਂ ਵੀ ਮਜੀਠਾ ਰੋਡ ਸਥਿਤ ਉਨ੍ਹਾਂ ਦੇ ਘਰ 'ਚ ਸ਼ਰਾਰਤੀ ਅਨਸਰਾਂ ਵਲੋਂ ਹਮਲਾ ਕਰਕੇ ਅੱਗ ਲਗਾ ਦਿੱਤੀ ਜਾਂਦੀ ਹੈ | ਇਸ ਦੌਰਾਨ ਪੁਲਿਸ ਵਲੋਂ ਇਕ ਐੱਫ. ਆਈ. ਆਰ. ਦਰਜ਼ ਕੀਤੀ ਗਈ, ਰ ਦੋਸ਼ੀ ਹਾਲੇ ਤੱਕ ਗਿ੍ਫਤਾਰ ਨਹੀਂ ਕੀਤੇ ਗਏ | ਉਨ੍ਹਾਂ ਕਿਹਾ ਕਿ ਪਾਸਟਰ ਸੁਖਪਾਲ ਰਾਣਾ ਅਤੇ ਪ੍ਰਧਾਨ ਜੋਨ ਕੋਟਲੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਜਲਦ ਕਦਮ ਚੱੁਕੇ | ਜ਼ੋਨ ਕੋਟਲੀ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦੀ ਇਸ ਮੰਗ ਨੂੰ ਜਲਦ ਪੂਰਾ ਨਾ ਕੀਤਾ ਗਿਆ ਤਾਂ ਮਸੀਹੀ ਭਾਈਚਾਰੇ ਦੇ ਲੋਕਾਂ ਨੂੰ ਵੱਡੀ ਗਿਣਤੀ 'ਚ ਸੜਕਾਂ 'ਤੇ ਉਤਰ ਕੇ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਾ ਪਵੇਗਾ |
ਇਸਦੇ ਨਾਲ ਹੀ ਉਨ੍ਹਾਂ ਸੁਖਪਾਲ ਰਾਣਾ ਚਰਚ ਦੀ ਜ਼ਮੀਨ 'ਚ ਸਰਕਾਰ ਤੇ ਪ੍ਰਸ਼ਾਸਨ ਦੀ ਦਖ਼ਲ ਅੰਦਾਜੀ ਨੂੰ ਬੰਦ ਕਰਨ ਦੀ ਮੰਗ ਵੀ ਕੀਤੀ | ਇਸ ਮੌਕੇ ਪਾਸਟਰ ਰਣਜੀਤ, ਪਾਸਟਰ ਲਵਪ੍ਰੀਤ, ਪਾਸਟਰ ਮੇਜਰ, ਗੁਰਵਿੰਦਰ, ਸੋਹਨ ਸਿੰਘ, ਪ੍ਰਕਾਸ਼, ਕੁਲਜੀਤ, ਸੋਨੀਆ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਬਕਾਰੀ ਵਿਭਾਗ ਦੀ ਟੀਮ ਨੇ 540 ਕਿਲੋ ਲਾਹਣ ਕੀਤੀ ਬਰਾਮਦ ਅਗਲੀ ਖ਼ਬਰ ਐਲੀਵੇਟਿਡ ਰੋਡ 'ਤੇ ਮੁੜ ਲੱਗੇਗਾ ਰਾਡਾਰ ਕੈਮਰਾ : ਤੇਜ਼ ਰਫ਼ਤਾਰ ਵਾਹਨਾਂ ਦੇ ਕੀਤੇ ਜਾਣਗੇ ਚਲਾਨ
Ad Position 24