ਅੰਮਿ੍ਤਸਰ, 4 ਜੂਨ (ਸੁਰਿੰਦਰ ਕੋਛੜ) -ਪਾਕਿਸਤਾਨ ਦੇ ਵਿਦੇਸ਼ ਮੰਤਰੀ ਅਤੇ ਉਪ ਪ੍ਰਧਾਨ ਮੰਤਰੀ ਇਸਹਾਕ ਡਾਰ ਨੇ ਕਿਹਾ ਕਿ ਭਾਰਤ-ਪਾਕਿ ਵਿਚਕਾਰ ਹਥਿਆਰਬੰਦ ਟਕਰਾਅ ਦੇ ਮੁੜ ਸੁਰਜੀਤ ਹੋਣ ਦੀ ਸੰਭਾਵਨਾ ਬਹੁਤ ਘੱਟ ਹੈ | ਉਨ੍ਹਾਂ ਕਿਹਾ ਕਿ ਜੰਗਬੰਦੀ ਜਾਰੀ ਹੈ ਅਤੇ ਦੋਵਾਂ ਧਿਰਾਂ ਵਲੋਂ ਫ਼ੌਜਾਂ ਦੀ ਵਾਪਸੀ ਸੰਬੰਧੀ ਸਾਰੇ ਕਦਮਾਂ ਨੂੰ ਲਾਗੂ ਕੀਤਾ ਗਿਆ ਹੈ | ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਭਾਰਤ ਹਥਿਆਰਬੰਦ ਟਕਰਾਅ ਦਾ ਸਹਾਰਾ ਲੈਂਦਾ ਹੈ ਤਾਂ ਅਸੀਂ ਢੁਕਵਾਂ ਜਵਾਬ ਦੇਵਾਂਗੇ | ਉਨ੍ਹਾਂ ਕਿਹਾ ਕਿ ਪਾਕਿ ਭਾਰਤ ਨਾਲ ਗੱਲਬਾਤ ਲਈ ਤਿਆਰ ਹੈ ਪਰ ਇਸ ਲਈ ਬੇਤਾਬ ਨਹੀਂ ਹੈ | ਉਨ੍ਹਾਂ ਮੁਤਾਬਿਕ ਪਾਕਿ ਇਕ ਸੰਯੁਕਤ ਗੱਲਬਾਤ ਚਾਹੁੰਦਾ ਹੈ, ਜਿਸ 'ਚ ਅੱਤਵਾਦ ਦੇ ਨਾਲ-ਨਾਲ ਸਿੰਧੂ ਜਲ ਸੰਧੀ ਸਮੇਤ ਹੋਰ ਮੁੱਦੇ ਸ਼ਾਮਿਲ ਹੋਣ | ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਸਿੰਧੂ ਜਲ ਸੰਧੀ ਨੂੰ ਮੁਅੱਤਲ ਨਹੀਂ ਕੀਤਾ ਜਾ ਸਕਦਾ |
ਭਾਰਤ-ਪਾਕਿ ਵਿਚਕਾਰ ਮੁੜ ਹਥਿਆਰਬੰਦ ਟਕਰਾਅ ਹੋਣ ਦੀ ਸੰਭਾਵਨਾ ਬਹੁਤ ਘੱਟ-ਇਸਹਾਕ ਡਾਰ
ਅਜੀਤ ਡੈਸਕ
05-06-2025