28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਭਾਸ਼ਾ ਵਿਭਾਗ ਵਲੋਂ ਉਰਦੂ ਆਮੋਜ਼ ਦਾ ਦਾਖ਼ਲਾ ਕੀਤਾ ਸ਼ੁਰੂ

Ad Position 21
No active advertisement
ਅਜੀਤ ਡੈਸਕ 05-06-2025
ਅੰਮਿ੍ਤਸਰ, 4 ਜੂਨ (ਹਰਮਿੰਦਰ ਸਿੰਘ)-ਭਾਸ਼ਾ ਵਿਭਾਗ ਪੰਜਾਬ ਵਲੋਂ ਉਰਦੂ ਭਾਸ਼ਾ ਦੇ ਪ੍ਰਸਾਰ ਲਈ ਜ਼ਿਲ੍ਹਾ ਪੱਧਰ 'ਤੇ ਛੇ ਮਹੀਨੇ ਦਾ ਕੋਰਸ ਉਰਦੂ ਆਮੋਜ਼ ਚਲਾਇਆ ਜਾਂਦਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਖੋਜ ਅਫ਼ਸਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਜਨਵਰੀ ਤੋਂ ਜੂਨ ਅਤੇ ਜੁਲਾਈ ਤੋਂ ਦਸੰਬਰ ਸਾਲ 'ਚ ਦੋ ਸੈਸ਼ਨ ਚਲਦੇ ਹਨ | ਜ਼ਿਲ੍ਹਾ ਭਾਸ਼ਾ ਦਫ਼ਤਰ, ਅੰਮਿ੍ਤਸਰ ਵਲੋਂ ਜੁਲਾਈ 2025 ਤੋਂ ਦਸੰਬਰ 2025 ਦੇ ਸੈਸ਼ਨ ਲਈ ਦਾਖ਼ਲੇ ਹਿੱਤ ਆਖ਼ਰੀ ਤਰੀਖ਼ 30 ਜੂਨ ਨਿਰਧਾਰਤ ਕੀਤੀ ਗਈ ਹੈ | ਇਸ ਕੋਰਸ 'ਚ ਕਿਸੇ ਵੀ ਉਮਰ ਦਾ ਵਿਅਕਤੀ, ਸਰਕਾਰੀ ਕਰਮਚਾਰੀ, ਅਧਿਕਾਰੀ, ਅਰਧ-ਸਰਕਾਰੀ ਕਰਮਚਾਰੀ, ਵਿਦਿਆਰਥੀ ਜਾਂ ਕਾਰੋਬਾਰੀ ਦਾਖ਼ਲਾ ਲੈ ਸਕਦਾ ਹੈ | ਉਨ੍ਹਾਂ ਦੱਸਿਆ ਕਿ ਇਸ ਸਮੁੱਚੇ ਕੋਰਸ ਦੀ ਫੀਸ ਵਿਭਾਗ ਵਲੋਂ 500 ਰੁਪਏ ਨਿਰਧਾਰਿਤ ਕੀਤੀ ਗਈ ਹੈ | ਇਸ ਕੋਰਸ ਦੀ ਜਮਾਤ ਦਾ ਸਮਾਂ ਸ਼ਾਮ 5 ਤੋਂ 6 ਵਜੇ ਤੱਕ ਇੱਕ ਘੰਟੇ ਦਾ ਹੁੰਦਾ ਹੈ | ਕੋਰਸ ਨੂੰ ਕਰਨ ਉਪਰੰਤ ਵਿਭਾਗ ਨਿਰਧਾਰਿਤ ਪਾਠਕ੍ਰਮ 'ਚੋਂ ਪ੍ਰੀਖਿਆ ਲੈਂਦਾ ਹੈ ਅਤੇ ਪਾਸ ਹੋਣ ਵਾਲੇ ਵਿਅਕਤੀ ਨੂੰ ਸਰਟੀਫਿਕੇਟ ਜਾਰੀ ਕਰਦਾ ਹੈ | ਉਰਦੂ ਜਮਾਤਾਂ ਦੇ ਚਾਹਵਾਨ ਉਮੀਦਵਾਰ ਫਾਰਮ, ਫੋਟੋ, ਆਧਾਰ ਕਾਰਡ ਤੇ ਮੁਕੰਮਲ ਵਿਦਿਅਕ ਯੋਗਤਾ ਦੇ ਦਸਤਾਵੇਜ਼ਾਂ ਦੀ ਕਾਪੀ ਸਮੇਤ ਜ਼ਿਲ੍ਹਾ ਭਾਸ਼ਾ ਦਫ਼ਤਰ, ਅੰਮਿ੍ਤਸਰ (ਕਮਰਾ ਨੰਬਰ 301, ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ) ਵਿਖੇ 30 ਜੂਨ ਤੱਕ ਜਮ੍ਹਾਂ ਕਰਵਾ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਆਰ. ਟੀ. ਓ. ਦਫਤਰ 'ਚ ਚਲਾਨ ਭੁਗਤਣ 'ਤੇ ਵੀ ਚੱਲ ਰਿਹਾ ਘਾਲਾ-ਮਾਲਾ ਅਗਲੀ ਖ਼ਬਰ ਸੰਤ ਮਿਸ਼ਰਾ ਸਿੰਘ ਕਾਲੋਨੀ ਦੇ ਵਸਨੀਕ ਗੰਦੇ ਪਾਣੀ ਦੀ ਸਮੱਸਿਆ ਦਾ ਕਰ ਰਹੇ ਹਨ ਸਾਹਮਣਾ
Ad Position 24