28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਬਾਬਾ ਬੁੱਢਾ ਐਵੇਨਿਊ ਤੋਂ ਲਾਪਤਾ ਬੱਚੇ ਦੀ ਨਹਿਰ 'ਚੋਂ ਮਿਲੀ ਲਾਸ਼

Ad Position 21
No active advertisement
ਅਜੀਤ ਡੈਸਕ 05-06-2025
ਸੁਲਤਾਨਵਿੰਡ, 4 ਜੂਨ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ ਜਲੰਧਰ ਹਾਈਵੇ ਸਥਿਤ ਬਾਬਾ ਬੁੱਢਾ ਐਵੇਨਿਊ ਪਿੰਡ ਸੁਲਤਾਨਵਿੰਡ ਦੇ ਪਿਛਲੇ ਦਿਨੀਂ ਲਾਪਤਾ ਹੋਏ 8 ਸਾਲਾ ਬੱਚੇ ਦੀ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਵਿਚੋਂ ਲਾਸ਼ ਮਿਲਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸੁਲਤਾਨਵਿੰਡ ਦੇ ਏਐੱਸਆਈ ਵਿਕਰਮਜੀਤ ਸਿੰਘ ਨੇ ਦੱਸਿਆ ਕਿ 2 ਜੂਨ ਨੂੰ ਸਤਨਾਮ ਸਿੰਘ ਵਾਸੀ ਬਾਬਾ ਬੁੱਢਾ ਜੀ ਐਵੀਨਿਊ ਵਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਉਸ ਦਾ ਬੇਟਾ ਗੌਰਵ ਸਿੰਘ ਗਲੀ ਵਿਚੋਂ ਲਾਪਤਾ ਹੋ ਗਿਆ ਹੈ ਜਿਸ ਦੇ ਬਿਆਨਾਂ ਦੇ ਆਧਾਰ ਤੇ ਪੁਲਿਸ ਵਲੋਂ ਲਗਾਤਾਰ ਬੱਚੇ ਦੀ ਭਾਲ ਕੀਤੀ ਜਾ ਰਹੀ ਸੀ ਜਿਸ ਦੇ ਤਹਿਤ ਇਲਾਕੇ 'ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਵੀ ਖੰਗਾਲਿਆ ਗਿਆ, ਪਰ ਬੱਚੇ ਦਾ ਕੋਈ ਸੁਰਾਗ ਨਹੀਂ ਮਿਲਿਆ ਅਤੇ ਅੱਜ ਕਿਸੇ ਰਾਹਗੀਰ ਨੇ ਪੁਲਿਸ ਨੂੰ ਇਤਲਾਹ ਦਿੱਤੀ ਕਿ ਕੋਟ ਮਿੱਤ ਸਿੰਘ ਫਲਾਈਓਵਰ ਪੁੱਲ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਦੇ ਵਿਚ ਕਿਸੇ ਦੀ ਲਾਸ਼ ਤੈਰਦੀ ਹੋਈ ਨਜ਼ਰ ਆ ਰਹੀ ਹੈ | ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਅਤੇ ਲਾਸ਼ ਦੀ ਪਛਾਣ ਗੌਰਵ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਬਾਬਾ ਬੁੱਢਾ ਐਵੀਨਿਊ ਪਿੰਡ ਸੁਲਤਾਨਵਿੰਡ ਵਜੋਂ ਹੋਈ ਹੈ | ਮਿ੍ਤਕ ਗੌਰਵ ਸਿੰਘ ਦੇ ਪਿਤਾ ਸਤਨਾਮ ਸਿੰਘ ਦੇ ਬਿਆਨਾਂ ਦੇ ਅਧਾਰ 'ਤੇ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ ਨੇ ਸੋਲੀਟੇਅਰ ਇਨਫੋਸਿਸ ਨਾਲ ਐੱਮ.ਓ.ਯੂ. 'ਤੇ ਕੀਤੇ ਦਸਤਖਤ ਅਗਲੀ ਖ਼ਬਰ ਅਨੇਕਾਂ ਸਮੱਸਿਆਵਾਂ ਨਾਲ ਘਿਰਿਆ ਸੁਲਤਾਨਵਿੰਡ ਰੋਡ, ਵਿਕਾਸ ਦੇ ਦਾਅਵਿਆਂ ਨੂੰ ਮੂੰਹ ਚਿੜਾਉਂਦੀਆਂ ਟੁੱਟੀਆਂ ਸੜਕਾਂ
Ad Position 24