ਅੰਮਿ੍ਤਸਰ, 4 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਉੱਤਰੀ ਭਾਰਤ ਦੀ ਪਹਿਲੀ ਅਤੇ ਇਕੱਲੀ ਸਰਕਾਰੀ ਯੂਨੀਵਰਸਿਟੀ ਹੈ, ਜੋ ਆਮ ਅਧਿਆਪਕ ਸਿੱਖਿਆ ਪ੍ਰੋਗਰਾਮਾਂ ਤੋਂ ਇਲਾਵਾ ਵਿਸ਼ੇਸ਼ ਵਿਦਿਆਰਥੀਆਂ ਦੀਆਂ ਲੋੜਾਂ ਵਾਲੇ ਸਿੱਖਿਆ ਪ੍ਰੋਗਰਾਮ ਕਰਵਾਉਂਦੀ ਹੈ | ਵਿਭਾਗ ਦੇ ਮੁਖੀ, ਡਾ. ਅਮਿਤ ਕੌਟਸ ਨੇ ਦੱਸਿਆ ਕਿ ਚਾਰ ਸਾਲਾ ਡਿਗਰੀ ਬਞਰਪਗਾਮ ਜਿਸ ਦੀਆਂ 30 ਸੀਟਾਂ ਹਨ, ਨਾਲ ਵਿਦਿਆਰਥੀ ਵਿਸ਼ੇਸ਼ ਸਕੂਲਾਂ, ਸਧਾਰਨ ਸਕੂਲਾਂ ਅਤੇ ਰੀਹੈਬੀਲੀਟੇਸ਼ਨ ਖੇਤਰ 'ਚ ਕੰਮ ਕਰਨ ਦੇ ਯੋਗ ਹੋਣਗੇ ਅਤੇ ਵਿਸ਼ੇਸ਼ ਬੱਚਿਆਂ ਲਈ ਆਪਣੀਆਂ ਕਲੀਨਿਕ ਵੀ ਖੋਲ੍ਹ ਸਕਣਗੇ | ਇਸ ਤੋਂ ਇਲਾਵਾ, ਬੀ.ਐੱਡ. ਸਪੈਸ਼ਲ ਐਜੂਕੇਸ਼ਨ (ਮਲਟੀਪਲ ਡਿਸੈਬਿਲਿਟੀ) ਦਾ ਦੋ ਸਾਲਾ ਕੋਰਸ ਤੋਂ ਇਲਾਵਾ ਵਿਭਾਗ ਦੇ ਫਲੈਗਸ਼ਿਪ ਪ੍ਰੋਗਰਾਮਾਂ ਵਿਚ ਇੰਟੀਗ੍ਰੇਟਿਡ ਅਧਿਆਪਕ ਸਿੱਖਿਆ ਪ੍ਰੋਗਰਾਮ ਜਿਵੇਂ ਕਿ ਬੀ.ਏ. ਬੀ. ਐਡ., ਬੀ. ਐੱਸ.ਸੀ., ਬੀ.ਅੱੈਡ., ਬੀ.ਕਾਮ. ਬੀ.ਐੱਡ. ਸ਼ਾਮਿਲ ਹਨ | ਇਹ ਚਾਰ ਸਾਲਾ ਕੋਰਸ ਵਿਦਿਆਰਥੀਆਂ ਨੂੰ ਅਕਾਦਮਿਕ ਅਤੇ ਅਧਿਆਪਨ ਸੰਬੰਧੀ ਹੁਨਰ ਪ੍ਰਦਾਨ ਕਰਦੇ ਹਨ, ਜਿਸ ਨਾਲ ਉਹ ਗ੍ਰੈਜੂਏਸ਼ਨ ਅਤੇ ਬੀ.ਐੱਡ. ਦੀ ਡਿਗਰੀ ਇਕੱਠੀ ਹਾਸਲ ਕਰਦੇ ਹਨ | ਇਨ੍ਹਾਂ ਕੋਰਸਾਂ ਲਈ ਐੱਨ.ਸੀ.ਈ.ਟੀ. ਟੱੈਸਟ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੋਰਟਲ 'ਤੇ ਰਜਿਸਟ੍ਰੇਸ਼ਨ ਜ਼ਰੂਰੀ ਹੈ | ਅਰਜ਼ੀ ਦੀ ਆਖਰੀ ਮਿਤੀ 15 ਜੂਨ 2025 ਹੈ | ਇਸ ਦੇ ਨਾਲ ਹੀ ਵਿਭਾਗ ਵਲੋਂ ਬੀ.ਐਸ.ਸੀ. ਅਤੇ ਅਰਲੀ ਚਾਈਲਡਹੁੱਡ ਕੇਅਰ ਐਜੂਕੇਸ਼ਨ 'ਚ ਐਡਵਾਂਸਡ ਡਿਪਲੋਮਾ ਵੀ ਕਰਵਾਇਆ ਜਾਂਦਾ ਹੈ, ਜੋ ਛੋਟੇ ਬੱਚਿਆਂ ਦੀ ਦੇਖਭਾਲ ਅਤੇ ਸਿੱਖਿਆ ਲਈ ਪੇਸ਼ੇਵਰ ਤਿਆਰ ਕਰਦੇ ਹਨ | ਇਹ ਕੋਰਸ ਕ੍ਰੈਚ, ਪ੍ਰੀ-ਸਕੂਲ ਅਤੇ ਆਂਗਣਵਾੜੀਆਂ ਵਿਚ ਕੰਮ ਕਰਨ ਵਾਲਿਆਂ ਲਈ ਖਾਸ ਤੌਰ 'ਤੇ ਲਾਭਦਾਇਕ ਹਨ | ਵਿਭਾਗ ਵਿਚ ਐੱਮ.ਐੱਡ. ਅਤੇ ਐੱਮ.ਏ. (ਐਜੂਕੇਸ਼ਨ) ਵਰਗੇ ਰਵਾਇਤੀ ਕੋਰਸ ਵੀ ਕਰਵਾਏ ਜਾਂਦੇ ਹਨ | ਆਈ.ਟੀ.ਈ.ਪੀ. ਅਤੇ ਬੀ.ਐਡ. ਸਪੈਸ਼ਲ ਐਜੂਕੇਸ਼ਨ ਤੋਂ ਇਲਾਵਾ ਸਾਰੇ ਕੋਰਸਾਂ ਵਿਚ ਦਾਖਲਾ ਮੈਰਿਟ ਦੇ ਆਧਾਰ 'ਤੇ ਹੋਵੇਗਾ |