ਅੰਮਿ੍ਤਸਰ, 4 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮਿ੍ਤਸਰ ਦੇ ਇੰਟਰਨਲ ਕੁਆਲਿਟੀ ਅਸ਼ੋਰਾਂਸ ਸੈੱਲ ਦੇ ਅਧੀਨ ਡਾਇਵਰਸਿਟੀ ਕਲੱਬ ਵਲੋਂ ਅੰਤਰਰਾਸ਼ਟਰੀ ਜੈਵ ਵਿਭਿੰਨਤਾ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਕੈਂਪਸ ਵਿਚ ਇਕ ਜਾਗਰੂਕਤਾ ਰੈਲੀ ਕੱਢੀ ਗਈ | ਕਾਲਜ ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਵਿਦਿਆਰਥੀਆਂ ਨੂੰ ਜੈਵ ਵਿਭਿੰਨਤਾ ਬਾਰੇ ਜਾਗਰੂਕ ਕੀਤਾ | ਉਨ੍ਹਾਂ ਦੱਸਿਆ ਕਿ ਜੈਵ ਵਿਭਿੰਨਤਾ ਦਾ ਅਰਥ ਹੈ, ਕਿਸੇ ਖੇਤਰ 'ਚ ਪਾਏ ਜਾਣ ਵਾਲੇ ਵੱਖ-ਵੱਖ ਕਿਸਮਾਂ ਦੇ ਬਨਸਪਤੀ ਅਤੇ ਜੀਵ-ਜੰਤੂ | ਇਸ ਨੂੰ ਤਿੰਨ ਸ਼੍ਰੇਣੀਆਂ ਪ੍ਰਜਾਤੀਆਂ, ਜੈਨੇਟਿਕ ਅਤੇ ਵਾਤਾਵਰਣ ਵਿਚ ਵੰਡਿਆ ਜਾ ਸਕਦਾ ਹੈ | ਬੋਟਨੀ ਵਿਭਾਗ ਦੀ ਮੁਖੀ ਡਾ. ਰਜਨੀ ਬਾਲਾ ਨੇ ਚਾਰ ਕਿਸਮਾਂ ਦੇ ਜੀਵਾਂ-ਜਲਜੀ, ਧਰਤੀ, ਹਵਾਈ ਅਤੇ ਉਭੀਬੀਆਂ ਬਾਰੇ ਵੀ ਦੱਸਿਆ | ਉਨ੍ਹਾਂ ਦੱਸਿਆ ਕਿ ਇਸ ਰੈਲੀ ਰਾਹੀਂ ਬੱਚਿਆਂ 'ਚ ਵਾਤਾਵਰਣ ਅਤੇ ਜੈਵ ਵਿਭਿੰਨਤਾ ਬਾਰੇ ਜਾਗਰੂਕਤਾ ਵਧਾਉਣ ਦਾ ਯਤਨ ਕੀਤਾ ਗਿਆ ਹੈ | ਇਸ ਮੌਕੇ 'ਤੇ ਆਈਕਿਊਏਸੀ ਕੋਆਰਡੀਨੇਟਰ ਡਾ. ਜੀਵਨ ਜੋਤੀ ਮਹੇਂਦਰੂ, ਸਟਾਫ ਸਕੱਤਰ ਡਾ. ਨੀਰਜ ਗੁਪਤਾ, ਡਾ. ਆਸ਼ੀਸ਼ ਗੁਪਤਾ, ਪ੍ਰੋ. ਮੀਨੂ ਅਗਰਵਾਲ, ਡਾ. ਰੁਪਿੰਦਰ ਕੌਰ, ਪ੍ਰੋ. ਸ਼ਿਲਪੀ ਸੇਠ ਅਤੇ ਡਾ. ਹਰਸਿਮਰਨ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |