29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ : ਜਾਖੜ <br/>

Ad Position 21
No active advertisement
ਅਜੀਤ ਡੈਸਕ 30-08-2025
ਅੰਮਿ੍ਤਸਰ, 29 ਅਗਸਤ (ਹਰਮਿੰਦਰ ਸਿੰਘ)-ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਜ਼ਿੰਮੇਵਾਰ ਹੈ ਜਿਸ ਨੇ ਸਮੇਂ ਹੰੁਦਿਆਂ ਆਪਣਾ ਫ਼ਰਜ਼ ਨਹੀਂ ਨਿਭਾਇਆ | ਇਹ ਪ੍ਰਗਟਾਵਾ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਉਪਰੰਤ ਅੰਮਿ੍ਤਸਰ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ | ਉਨ੍ਹਾਂ ਕਿਹਾ ਕਿ ਇਸ ਵੇਲੇ ਹੜ੍ਹਾਂ ਨੂੰ ਲੈ ਕੇ ਪੰਜਾਬ 'ਚ ਗੰਭੀਰ ਸਥਿਤੀ ਬਣੀ ਹੋਈ ਹੈ | ਇਕੱਲੇ ਅੰਮਿ੍ਤਸਰ 'ਚ ਰਾਵੀ ਦੀ ਮਾਰ ਹੇਠ 100 ਤੋਂ ਵਧੇਰੇ ਪਿੰਡ ਆਏ ਹੋਏ ਹਨ ਪਰ ਸਰਕਾਰ ਤੌਰ 'ਤੇ ਪ੍ਰਬੰਧਾਂ ਬਿਲਕੁਲ ਵੀ ਨਹੀਂ ਹਨ | ਲੋਕਾਂ ਦੇ ਘਰ ਹੜ੍ਹਾਂ ਦੇ ਪਾਣੀ 'ਚ ਘਿਰੇ ਹੋਏ ਹਨ ਪਰ ਉਨ੍ਹਾਂ ਕੋਲ ਪੀਣ ਲਈ ਪਾਣੀ ਨਹੀਂ ਹੈ | ਪੰਜਾਬ ਦੇ ਲੋਕਾਂ 'ਤੇ ਜੋ ਭੀੜ ਪਈ ਹੈ ਅਜਿਹੇ ਹਲਾਤਾਂ ਵਿਚ ਉਨ੍ਹਾਂ ਨੂੰ ਸਹਿਯੋਗ ਦੇਣ ਦੀ ਲੋੜ ਹੈ | ਸ੍ਰੀ ਜਾਖੜ ਨੇ ਕਿਹਾ ਕੇਂਦਰ ਸਰਕਾਰ ਨੇ ਹੜ੍ਹਾਂ ਦੀ ਰੋਕਥਾਮ ਲਈ 611.2 ਕਰੋੜ ਦਿੱਤੇ ਜਾ ਰਹੇ ਹਨ ਜਿਸ 'ਚੋ 229 ਕਰੋੜ ਕੇਂਦਰ ਸਰਕਾਰ ਨੇ ਜਾਰੀ ਕਰ ਦਿੱਤੇ ਹਨ, ਜਿਸ ਦੇ ਬਾਰੇ ਪੰਜਾਬ ਸਰਕਾਰ ਵਲੋਂ ਕਿਹਾ ਜਾ ਰਿਹਾ ਉਸ ਵਲੋਂ ਇਹ ਰਾਸ਼ੀ ਨਾਲਿਆਂ ਦੀ ਸਫ਼ਾਈ ਅਤੇ ਹੜ੍ਹਾਂ ਦੀ ਰੋਕਥਾਮ ਲਈ ਲਈ ਖ਼ਰਚ ਕਰ ਦਿੱਤੇ | ਉਨ੍ਹਾਂ ਕਿਹਾ ਜੇਕਰ ਇਹ ਪੈਸਾ ਨਾਲਿਆਂ ਅਤੇ ਨਹਿਰਾਂ ਦੀ ਸਫ਼ਾਈ ਲਈ ਖ਼ਰਚ ਕੀਤੇ ਹੁੰਦੇ ਤਾਂ ਅੱਜ ਜੋ ਹੜ੍ਹਾਂ ਕਾਰਨ ਸਥਿਤੀ ਬਣੀ ਉਹ ਨਾ ਬਣਦੀ | ਉਨ੍ਹਾਂ ਕਿਹਾ ਨਾਜਾਇਜ਼ ਮਾਈਨਿੰਗ ਰੋਕਣ ਦੀ ਗੱਲ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ 'ਚ ਵੱਡੇ ਪੱਧਰ 'ਤੇ ਰੇਤਾ ਦੀ ਨਾਜਾਇਜ਼ ਮਾਈਨਿੰਗ ਹੋਈ ਜਿਸ ਕਾਰਨ ਦਰਿਆਵਾਂ ਦਾ ਬੰਨ੍ਹ ਕਮਜ਼ੋਰ ਹੋ ਗਏ | ਪੰਜਾਬ ਹੜ੍ਹਾਂ ਦੇ ਪਾਣੀ 'ਚ ਘਿਰ ਗਿਆ | ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਦੇਸ਼ ਵਿਚ ਪੰਜਾਬ ਦੀ ਵਿਲੱਖਣ ਪਹਿਚਾਣ ਹੈ, ਇਸ ਲਈ ਜਿਸ ਪੰਜਾਬ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਪਣੀ ਪਾਰਟੀ ਦੀ ਦਿੱਲੀ ਟੀਮ ਅੱਗੇ ਗਿਰਵੀ ਪਾਇਆ ਹੈ ਉਸ ਤੋਂ ਛੁਡਾਉਣ ਅਤੇ ਪੰਜਾਬ ਦੀ ਕਮਾਂਡ ਆਪ ਸੰਭਾਲਣ | ਉਨ੍ਹਾਂ ਕਿਹਾ ਕਿ ਪਿਛਲਾ ਲੇਖਾ ਜੋਖਾ ਬਾਅਦ 'ਚ ਹੁੰਦਾ ਰਹੇਗਾ, ਜੇਕਰ ਕੇਂਦਰ ਸਰਕਾਰ ਤੋਂ ਕਿਸੇ ਤਰ੍ਹਾਂ ਦੀ ਸਹਾਇਤਾ ਦੀ ਲੋੜ ਹੈ ਉਸ ਤੋਂ ਮੰਗਣੀ ਚਾਹੀਦੀ ਹੈ ਜਿਸ ਦੇ ਲਈ ਪੰਜਾਬ ਦੀਆਂ ਸਾਰੀਆਂ ਹੀ ਰਾਨੀਤੀਕਿ ਪਾਰਟੀਆਂ ਦੇ ਆਗੂ ਸਿਆਸਤ ਤੋਂ ਉੱਪਰ ਉੱਠ ਕੇ ਉਨ੍ਹਾਂ ਦੇ ਨਾਲ ਖੜ੍ਹੇ ਹੋਣਗੇ | ਸੁਨੀਲ ਜਾਖੜ ਨੇ ਕਿਹਾ ਕਿ ਉਹ ਖ਼ੁਦ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਹੜ੍ਹ ਪ੍ਰਭਾਵਿਤ ਲੋਕ ਦੀ ਸਹਾਇਤਾ ਦੀ ਮੰਗ ਕਰਨਗੇ |


ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ | ਨਾਲ ਸ਼ਵੇਤ ਮਲਿਕ, ਹਰਵਿੰਦਰ ਸਿੰਘ ਸੰਧੂ, ਡਾ: ਰਾਜ ਚਾਵਲਾ, ਸੁਖਮਿੰਦਰ ਸਿੰਘ ਪਿੰਟੂ ਅਤੇ ਹੋਰ | ਤਸਵੀਰ : ਹਰਜੀਤ ਸਿੰਘ


Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਤੁਰੰਤ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਕਾਰਜਾਂ ਦੀ ਕਮਾਨ ਫ਼ੌਜ ਨੂੰ ਸੌਂਪੇ-ਸੁਖਬੀਰ ਸਿੰਘ ਬਾਦਲ <... ਅਗਲੀ ਖ਼ਬਰ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦਾ ਅਜਨਾਲਾ 'ਚ ਖਾਲੀ ਹੱਥ ਆਉਣ ਦਾ ਕੋਈ ਲਾਭ ਨਹੀਂ-ਕੁਲਦੀਪ ਸਿੰਘ ਧਾਲੀਵਾਲ
Ad Position 24