28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਮੋਦੀ ਸਰਕਾਰ ਬਿਨਾਂ ਕਿਸੇ ਵਿਚੋਲਗੀ ਦੇ ਪੰਜਾਬ ਵਾਸੀਆਂ ਦੀ ਹਰ ਮਦਦ ਲਈ ਤਿਆਰ-ਸੁਨੀਲ ਜਾਖੜ ਹੜ੍ਹ ਪ੍ਰਭਾਵਿਤ ਪੰਜਾਬੀਆਂ ਦੀ ਆਵਾਜ਼ ਬਣ ਕੇ ਮੈਂ ਪੰਜਾਬ ਦੀ ਗੂੰਗੀ ਬੋਲੀ ਸਰਕਾਰ ਦੇ ਕੰਨਾਂ ਦੇ ਪੜਦੇ ਖੋਲਾਂਗਾ-ਸੁਨੀਲ ਜਾਖੜ

Ad Position 21
No active advertisement
ਅਜੀਤ ਡੈਸਕ 30-08-2025
ਅਜਨਾਲਾ/ ਗੱਗੋਮਾਹਲ, 29 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵਲੋਂ ਭਾਜਪਾ ਓ.ਬੀ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਅਗਵਾਈ 'ਚ ਪਿਛਲੇ ਕੁਝ ਦਿਨਾਂ ਤੋਂ ਹੜ੍ਹਾਂ ਦੇ ਪਾਣੀ ਮਾਰ ਝੱਲ ਰਹੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਦਿਆਂ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੋਦੀ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰੇਕ ਪ੍ਰਕਾਰ ਦੀ ਮਦਦ ਕਰਨ ਦਾ ਭਰੋਸਾ ਦਿਵਾਇਆ |ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਲਈ ਅਜਨਾਲਾ ਦੇ ਪਿੰਡ ਨਾਨਕਪੁਰਾ ਥੇਹ ਪੁੱਜੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਵੇਂ ਕਿ ਆਪਣੇ ਆਪ ਨੂੰ ਪੰਜਾਬੀਆਂ ਦਾ ਰਖਵਾਲਾ ਅਖਵਾਉਣ ਵਾਲਾ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਆਪਣੀ ਜ਼ਿੰਮੇਵਾਰੀ ਤੋਂ ਮੁੱਖ ਮੋੜ ਕੇ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਉਨ੍ਹਾਂ ਦੇ ਹਾਲ ਤੇ ਛੱਡ ਕੇ ਗੂੜੀ ਨੀਂਦ ਸੁੱਤਾ ਹੈ ਪਰ ਦੇਸ਼ ਦੀ ਮੋਦੀ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਬਿਨਾਂ ਕਿਸੇ ਵਿਚੋਲਗੀ ਦੇ ਮਦਦ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਨਾਲ ਖੜੇ ਹਨ | ਸ੍ਰੀ ਜਾਖੜ ਨੇ ਅੱਗੇ ਕਿਹਾ ਕਿ ਅੱਜ ਸੂਬੇ ਵਿਚ ਵੱਡੀ ਆਫ਼ਤ ਨੇ ਦਸਤਕ ਦਿੱਤੀ ਹੈ ਅਤੇ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਇੱਕਜੁੱਟ ਹੋ ਕੇ ਇਸ ਮੁਸੀਬਤ ਦਾ ਟਾਕਰਾ ਕਰੀਏ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਹਮੇਸ਼ਾ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਚਾਹੇ ਉਹ ਸਰਹੱਦ ਪਾਰੋਂ ਅੱਤਵਾਦ ਦਾ ਹੋਵੇ, ਨਸ਼ਿਆਂ ਦਾ ਹੋਵੇ ਜਾਂ ਫਿਰ ਹੜ੍ਹਾਂ ਦਾ ਹੋਵੇ | ਪੰਜਾਬੀਆਂ ਵਲੋਂ ਹਮੇਸ਼ਾ ਇਨ੍ਹਾਂ ਸਮੱਸਿਆਵਾਂ ਦਾ ਇੱਕਜੁੱਟਤਾ ਨਾਲ ਸਾਹਮਣਾ ਕੀਤਾ ਹੈ | ਸ੍ਰੀ ਜਾਖੜ ਨੇ ਅੱਗੇ ਕਿਹਾ ਕਿ ਦਿੱਲੀ ਬੈਠੇ ਕੇਜਰੀਵਾਲ ਤੇ ਹੋਰ ਉਨ੍ਹਾਂ ਆਪ ਆਗੂਆਂ ਵਲੋਂ ਸੂਬਾ ਸਰਕਾਰ ਨੂੰ ਆਪਣੇ ਇਸ਼ਾਰਿਆਂ ਰਾਹੀਂ ਚਲਾਇਆ ਜਾ ਰਿਹਾ ਹੈ ਜਿਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੇ ਦਰਦ ਦੀ ਕੋਈ ਜਾਣਕਾਰੀ ਨਹੀਂ ਹੈ | ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਅੱਗੇ ਕਿਹਾ ਕਿ ਮੌਸਮ ਵਿਭਾਗ ਦੀ ਅਗਾਊਾ ਜਾਣਕਾਰੀ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਵਲੋਂ ਹੜ੍ਹਾਂ ਦੀ ਰੋਕਥਾਮ ਲਈ ਕੋਈ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਗਏ, ਜਿਸ ਦੀ ਕੀਮਤ ਅੱਜ ਸੂਬਾ ਵਾਸੀਆਂ ਨੂੰ ਆਪਣੀ ਜਾਨ-ਮਾਲ ਦੇ ਕੇ ਚੁਕਾਉਣੀ ਪੈ ਰਹੀ ਹੈ | ਉਨ੍ਹਾਂ ਅੱਗੇ ਕਿਹਾ ਕਿ ਹੜ੍ਹ ਪ੍ਰਭਾਵਿਤ ਪੰਜਾਬੀਆਂ ਦੀ ਆਵਾਜ਼ ਬਣ ਕੇ ਮੈਂ ਪੰਜਾਬ ਦੀ ਗੂੰਗੀ ਬੋਲੀ ਸਰਕਾਰ ਦੇ ਕੰਨਾਂ ਦੇ ਪੜਦੇ ਖੋਲ੍ਹਾਂਗਾ ਅਤੇ ਪੰਜਾਬ ਦੇ ਲੋਕਾਂ ਦੀ ਲੜਾਈ ਮੈਂ ਬੁਲੰਦ ਆਵਾਜ਼ ਵਿਚ ਲੜਾਂਗਾ | ਇਸ ਮੌਕੇ ਭਾਜਪਾ ਓ.ਬੀ.ਸੀ. ਮੋਰਚਾ ਦੇ ਸੂਬਾ ਪ੍ਰਧਾਨ, ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਇਕ ਦੇ ਪ੍ਰਧਾਨ ਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ, ਸਾਬਕਾ ਵਾਈਸ ਚੇਅਰਮੈਨ ਬਾਊ ਰਾਮ ਸ਼ਰਨ ਪ੍ਰਾਸ਼ਰ, ਸੇਵਾਮੁਕਤ ਏ.ਡੀ.ਸੀ. ਰਣਬੀਰ ਸਿੰਘ ਮੂਧਲ, ਹਲਕਾ ਰਾਜਾਸਾਂਸੀ ਇੰਚਾਰਜ ਮੁਖਵਿੰਦਰ ਸਿੰਘ ਮਾਹਲ, ਪ੍ਰਦੀਪ ਕੁਮਾਰ ਬੰਟਾ, ਪ੍ਰਧਾਨ ਗੁਰਵਿੰਦਰ ਸਿੰਘ ਮੁਕਾਮ, ਭੁਪਿੰਦਰ ਸਿੰਘ ਹਾਸ਼ਮਪੁਰਾ, ਧਰਮਿੰਦਰ ਸਿੰਘ ਪਿ੍ੰਸ, ਕੌਂਸਲਰ ਵਿਕਰਮ ਬੇਦੀ, ਦੀਪੂ ਅਰੋੜਾ, ਹੀਰਾ ਸਿੰਘ
Ad Position 22
No active advertisement
ਪਿਛਲੀ ਖ਼ਬਰ ਮੋਦੀ ਸਰਕਾਰ ਬਿਨਾਂ ਕਿਸੇ ਵਿਚੋਲਗੀ ਦੇ ਪੰਜਾਬ ਵਾਸੀਆਂ ਦੀ ਹਰ ਮਦਦ ਲਈ ਤਿਆਰ-ਸੁਨੀਲ ਜਾਖੜ ਹੜ੍ਹ ਪ੍ਰਭਾਵਿਤ ਪੰਜਾਬੀਆਂ... ਅਗਲੀ ਖ਼ਬਰ ਰਾਵੀ ਨੇ ਪਲਾਂ 'ਚ ਕੱਖੋਂ ਹੌਲੇ ਕੀਤੇ ਸਰਹੱਦੀ ਲੋਕ
Ad Position 24